ਪਟਿਆਲਾ ‘ਚ ਗਲਤ ਪਾਰਕਿੰਗ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
ਪਟਿਆਲਾ, 25 ਮਈ (ਹਿੰ.ਸ.)| ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਅਤੇ ਟ੍ਰੈਫਿਕ ਜਾਮ ਦੀ ਸਮੱਸਿਆ ਘਟਾਉਣ ਲਈ ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਨਾਲ ਅਹਿਮ ਮੀਟਿੰਗ ਕਰਕੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਡੀ.ਸੀ. ਨੇ ਖੰਡਾ ਚੌਂਕ,
ਪਟਿਆਲਾ ‘ਚ ਗਲਤ ਪਾਰਕਿੰਗ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ


ਪਟਿਆਲਾ, 25 ਮਈ (ਹਿੰ.ਸ.)| ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਅਤੇ ਟ੍ਰੈਫਿਕ ਜਾਮ ਦੀ ਸਮੱਸਿਆ ਘਟਾਉਣ ਲਈ ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਨਾਲ ਅਹਿਮ ਮੀਟਿੰਗ ਕਰਕੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਡੀ.ਸੀ. ਨੇ ਖੰਡਾ ਚੌਂਕ, ਨਿਊ ਬੱਸ ਸਟੈਂਡ, ਪੁਰਾਣਾ ਬੱਸ ਸਟੈਂਡ, ਕੋਹਲੀ ਸਵੀਟ, ਗੁੜ ਮੰਡੀ, ਗਗਨ ਚੌਂਕ, ਖਾਲਸਾ ਕਾਲਜ, ਰਾਜਪੁਰਾ ਅਤੇ ਨਾਭਾ ਖੇਤਰਾਂ ਦੇ ਟ੍ਰੈਫਿਕ ਹਾਲਾਤਾਂ ਦੀ ਸਮੀਖਿਆ ਕੀਤੀ।

ਡਾ. ਹਿਮਾਂਸ਼ੂ ਅਗਰਵਾਲ ਨੇ ਸਕੂਲਾਂ, ਕਾਲਜਾਂ, ਬੈਂਕਾਂ ਅਤੇ ਹੋਰ ਸੰਸਥਾਵਾਂ ਨੂੰ ਆਪਣੀ ਪਾਰਕਿੰਗ ਦੀ ਵਿਵਸਥਾ ਖੁਦ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਿਹੜੀਆਂ ਸੰਸਥਾਵਾਂ ਪਾਰਕਿੰਗ ਪ੍ਰਬੰਧ ਨਹੀਂ ਕਰਨਗੀਆਂ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਲੋੜ ਪੈਣ ‘ਤੇ ਪ੍ਰਾਪਰਟੀ ਵੀ ਜਬਤ ਕੀਤੀ ਜਾ ਸਕਦੀ ਹੈ। ਡੀ.ਸੀ. ਨੇ ਕਿਹਾ ਕਿ ਜੇਕਰ ਕਿਸੇ ਸੰਸਥਾ ਕੋਲ ਪਾਰਕਿੰਗ ਲਈ ਥਾਂ ਘੱਟ ਹੈ ਤਾਂ ਉਹ ਕਰਮਚਾਰੀ ਤਾਇਨਾਤ ਕਰਨ ਜੋ ਵਾਹਨਾਂ ਨੂੰ ਸੁਚੱਜੇ ਢੰਗ ਨਾਲ ਪਾਰਕ ਕਰਵਾਉਣ। ਉਨ੍ਹਾਂ ਕਿਹਾ ਕਿ ਗਲਤ ਪਾਰਕਿੰਗ ਕਾਰਨ ਟ੍ਰੈਫਿਕ ਜਾਮ ਅਤੇ ਸੜਕ ਹਾਦਸੇ ਵੱਧ ਰਹੇ ਹਨ।

ਮੀਟਿੰਗ ਦੌਰਾਨ ਬਿਨਾਂ ਲਾਇਸੈਂਸ ਅਤੇ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣ ਵਾਲੇ ਨੌਜਵਾਨਾਂ ਦਾ ਮੁੱਦਾ ਵੀ ਗੰਭੀਰਤਾ ਨਾਲ ਚੁੱਕਿਆ ਗਿਆ। ਡੀ.ਸੀ. ਨੇ ਟ੍ਰੈਫਿਕ ਪੁਲਿਸ ਨੂੰ ਸੋਸ਼ਲ ਮੀਡੀਆ ਰਾਹੀਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ। ਉਨ੍ਹਾਂ ਟ੍ਰੈਫਿਕ ਪੁਲਿਸ ਅਤੇ ਨਗਰ ਨਿਗਮ ਨੂੰ ਭਾਰੀ ਵਾਹਨਾਂ ਦੀ ਐਂਟਰੀ ਰੋਕਣ ਲਈ ਸਾਈਨ ਬੋਰਡ ਲਗਾਉਣ ਦੀ ਵੀ ਹਦਾਇਤ ਕੀਤੀ। ਸੇਫ ਸਕੂਲ ਵਾਹਨ ਪਾਲਿਸੀ ਤਹਿਤ ਹਰ ਸਕੂਲ ਵਿੱਚ ਸੀਸੀਟੀਵੀ ਕੈਮਰੇ ਅਤੇ ਰੋਡ ਸੇਫਟੀ ਨੋਡਲ ਅਫਸਰ ਨਿਯੁਕਤ ਕਰਨ ਲਈ ਕਿਹਾ ਗਿਆ।

ਸ਼ਾਇਨਾ ਕਪੂਰ ਨੂੰ ਸਕੂਲ ਬੱਸ ਚਾਲਕਾਂ ਦੇ ਡਰਾਈਵਿੰਗ ਲਾਇਸੈਂਸ ਨਿਯਮਿਤ ਤੌਰ ‘ਤੇ ਚੈੱਕ ਕਰਨ ਅਤੇ ਨਿਯਮ ਤੋੜਨ ਵਾਲਿਆਂ ਦੇ ਚਲਾਨ ਕਰਨ ਦੇ ਨਿਰਦੇਸ਼ ਦਿੱਤੇ ਗਏ। ਮੀਟਿੰਗ ਦੌਰਾਨ ਡੀ.ਸੀ. ਨੇ ਕਿਹਾ ਕਿ ਸੜਕ ਹਾਦਸਿਆਂ ਨੂੰ ਘਟਾਉਣ ਲਈ ਜ਼ਿਲ੍ਹੇ ਲਈ ਵਿਸ਼ੇਸ਼ ਟ੍ਰੈਫਿਕ ਪਲਾਨ ਤਿਆਰ ਕੀਤਾ ਜਾਵੇ ਅਤੇ ਅਗਲੇ ਛੇ ਮਹੀਨਿਆਂ ਵਿੱਚ ਬਲੈਕ ਸਪਾਟ ਘਟਾਉਣ ਲਈ ਸਾਰੇ ਵਿਭਾਗ ਮਿਲ ਕੇ ਕੰਮ ਕਰਨ। ਇਸ ਮੌਕੇ ਨਵਰੀਤ ਕੌਰ ਸੇਖੋਂ, ਮਨਰੀਤ ਰਾਣਾ, ਪੂਨਮਪ੍ਰੀਤ ਕੌਰ, ਮਨਜੋਤ ਸਿੰਘ, ਐਚ.ਐਸ ਮਾਨ ਅਤੇ ਪੁਨੀਤ ਸਿੰਘ ਚਾਹਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande