
ਚੰਡੀਗੜ੍ਹ, 25 ਮਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਈਦ ਦੀ ਸਰਕਾਰੀ ਛੁੱਟੀ ਦੀ ਤਾਰੀਖ ਵਿੱਚ ਬਦਲਾਅ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਹੁਣ ਈਦ ਦੀ ਛੁੱਟੀ 27 ਮਈ ਦੀ ਬਜਾਏ 28 ਮਈ ਨੂੰ ਰਹੇਗੀ। ਸਰਕਾਰ ਨੇ ਦੱਸਿਆ ਕਿ ਇਹ ਫੈਸਲਾ ਭਾਰਤ ਸਰਕਾਰ ਵੱਲੋਂ ਕੀਤੇ ਗਏ ਸੰਸ਼ੋਧਨ ਤੋਂ ਬਾਅਦ ਲਿਆ ਗਿਆ ਹੈ। ਨਵੇਂ ਹੁਕਮਾਂ ਅਨੁਸਾਰ 28 ਮਈ ਨੂੰ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਇਸ ਸਬੰਧੀ ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਸੂਚਨਾ ਭੇਜ ਦਿੱਤੀ ਗਈ ਹੈ, ਤਾਂ ਜੋ ਨਵੇਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ।
ਹਿੰਦੂਸਥਾਨ ਸਮਾਚਾਰ / GURSHARAN SINGH