ਜਲੰਧਰ ਪੁਲਿਸ ਵੱਲੋਂ ਸੁਨੀਲ ਨਾਟਾ ਤੇ ਡੋਨੀ ਬੱਲ ਗਿਰੋਹ ਦਾ ਮੁੱਖ ਮੈਂਬਰ ਕਾਬੂ, 100 ਗ੍ਰਾਮ ਹੈਰੋਇਨ ਤੇ 2 ਪਿਸਤੌਲ ਬਰਾਮਦ
ਚੰਡੀਗੜ੍ਹ, 25 ਮਈ (ਹਿੰ.ਸ.)| ਪੰਜਾਬ ਪੁਲਿਸ ਦੇ ਸੀ.ਆਈ.ਏ ਸਟਾਫ ਜਲੰਧਰ ਦਿਹਾਤੀ ਨੇ ਸੁਨੀਲ ਨਾਟਾ ਫਿਰੋਜ਼ਪੁਰ ਅਤੇ ਡੋਨੀ ਬੱਲ ਗਿਰੋਹ ਨਾਲ ਜੁੜੇ ਇੱਕ ਮੁੱਖ ਮੈਂਬਰ ਨੂੰ 100 ਗ੍ਰਾਮ ਹੈਰੋਇਨ ਅਤੇ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕ
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਮੁਲਾਜ਼ਮ।


ਚੰਡੀਗੜ੍ਹ, 25 ਮਈ (ਹਿੰ.ਸ.)| ਪੰਜਾਬ ਪੁਲਿਸ ਦੇ ਸੀ.ਆਈ.ਏ ਸਟਾਫ ਜਲੰਧਰ ਦਿਹਾਤੀ ਨੇ ਸੁਨੀਲ ਨਾਟਾ ਫਿਰੋਜ਼ਪੁਰ ਅਤੇ ਡੋਨੀ ਬੱਲ ਗਿਰੋਹ ਨਾਲ ਜੁੜੇ ਇੱਕ ਮੁੱਖ ਮੈਂਬਰ ਨੂੰ 100 ਗ੍ਰਾਮ ਹੈਰੋਇਨ ਅਤੇ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਇੰਸਪੈਕਟਰ ਪੁਸ਼ਪ ਬਾਲੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੁੱਚਾ ਸਿੰਘ ਉਰਫ਼ ਸੰਨੀ ਲਾਂਬੜਾ ਇਲਾਕੇ ਵਿੱਚ ਹੈ ਅਤੇ ਵੱਡੇ ਪੱਧਰ ‘ਤੇ ਹੈਰੋਇਨ ਤਸਕਰੀ ਕਰ ਰਿਹਾ ਹੈ। ਇਸ ਸੂਚਨਾ ਦੇ ਆਧਾਰ ‘ਤੇ ਐਸਆਈ ਕਸ਼ਮੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੂੰ ਇਲਾਕੇ ਵਿੱਚ ਭੇਜਿਆ ਗਿਆ।

ਗਸ਼ਤ ਦੌਰਾਨ ਜਦੋਂ ਪੁਲਿਸ ਪਾਰਟੀ ਅੱਡਾ ਪਿੰਡ ਰਾਮਪੁਰ ਲੱਲੀਆਂ ਨੇੜੇ ਪਹੁੰਚੀ ਤਾਂ ਸੜਕ ਕਿਨਾਰੇ ਖੜ੍ਹਾ ਇੱਕ ਨੌਜਵਾਨ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਅਤੇ ਖੋਖੇ ਵੱਲ ਜਾਣ ਲੱਗਾ। ਸ਼ੱਕ ਪੈਣ ‘ਤੇ ਪੁਲਿਸ ਨੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ। ਤਲਾਸ਼ੀ ਦੌਰਾਨ ਉਸਦੇ ਕਾਲੇ ਰੰਗ ਦੇ ਸਾਈਡ ਬੈਗ ਵਿੱਚੋਂ 100 ਗ੍ਰਾਮ ਹੈਰੋਇਨ, .32 ਬੋਰ ਦੇ ਦੋ ਪਿਸਤੌਲ, ਦੋ ਜ਼ਿੰਦਾ ਕਾਰਤੂਸ ਅਤੇ ਮੈਗਜ਼ੀਨ ਬਰਾਮਦ ਹੋਏ।

ਪੁੱਛਗਿੱਛ ਦੌਰਾਨ ਦੋਸ਼ੀ ਦੀ ਪਛਾਣ ਸੁੱਚਾ ਸਿੰਘ ਉਰਫ਼ ਸੰਨੀ ਵਾਸੀ ਫਤਿਹਗੜ੍ਹ ਪੰਜਤੂਰ, ਜ਼ਿਲ੍ਹਾ ਮੋਗਾ ਵਜੋਂ ਹੋਈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਦੋਸ਼ੀ ਪਹਿਲਾਂ ਵੀ ਕਤਲ, ਆਰਮਜ਼ ਐਕਟ ਅਤੇ ਐਨਡੀਪੀਐਸ ਐਕਟ ਨਾਲ ਜੁੜੇ ਕਈ ਮਾਮਲਿਆਂ ਵਿੱਚ ਸ਼ਾਮਲ ਰਹਿ ਚੁੱਕਾ ਹੈ ਅਤੇ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਰਿਹਾ ਹੈ। ਉਹ 7 ਮਾਰਚ 2026 ਨੂੰ ਫਰੀਦਕੋਟ ਜੇਲ੍ਹ ਤੋਂ ਜ਼ਮਾਨਤ ‘ਤੇ ਰਿਹਾਅ ਹੋਇਆ ਸੀ।

ਦੋਸ਼ੀ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਉਸ ਨੇ “ਅਭੀ” ਨਾਮ ਦੇ ਵਿਅਕਤੀ ਨਾਲ ਮਿਲ ਕੇ ਦੁਬਾਰਾ ਨਸ਼ਾ ਤਸਕਰੀ ਸ਼ੁਰੂ ਕੀਤੀ ਸੀ। ਉਸਨੇ ਦੱਸਿਆ ਕਿ ਬਰਾਮਦ ਹੋਈ ਹੈਰੋਇਨ ਅਤੇ ਹਥਿਆਰ ਉਸਨੂੰ ਅਭੀ ਵੱਲੋਂ ਮੁਹੱਈਆ ਕਰਵਾਏ ਗਏ ਸਨ। ਪੁਲਿਸ ਮੁਤਾਬਕ ਅਭੀ ਵਿਦੇਸ਼ ਵਿੱਚ ਬੈਠੇ ਗੈਂਗਸਟਰ ਡੋਨੀ ਬੱਲ ਦੇ ਸੰਪਰਕ ਵਿੱਚ ਹੈ ਅਤੇ ਇਸ ਵੇਲੇ ਜ਼ਮਾਨਤ ‘ਤੇ ਬਾਹਰ ਆ ਕੇ ਲੁਕਦਾ ਫਿਰ ਰਿਹਾ ਹੈ।

ਇਸ ਸਬੰਧੀ ਥਾਣਾ ਲਾਂਬੜਾ ਵਿੱਚ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande