ਅੰਮ੍ਰਿਤਸਰ ਪੁਲਿਸ ਦਾ ਦਾਅਵਾ, ਕਾਮੇਡੀਅਨ ਕਪਿਲ ਸ਼ਰਮਾ ਦੇ ਘਰ ਦੇ ਬਾਹਰ ਨਹੀਂ ਹੋਈ ਫਾਇਰਿੰਗ
ਪੁਲਿਸ ਨੇ ਕਿਹਾ- ਗੋਲੀ ਚੱਲਣ ਦੀ ਪੁਸ਼ਟੀ ਨਹੀਂ ਚੰਡੀਗੜ੍ਹ, 25 ਮਈ (ਹਿੰ.ਸ.)| ਕਾਮੇਡੀਅਨ ਅਤੇ ਅਦਾਕਾਰ ਕਪਿਲ ਸ਼ਰਮਾ ਦੇ ਅੰਮ੍ਰਿਤਸਰ ਸਥਿਤ ਘਰ ਦੇ ਬਾਹਰ ਸੋਮਵਾਰ ਨੂੰ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਕਪਿਲ ਸ਼ਰਮਾ ਦੇ ਪਰਿਵਾਰ ਨਾਲ ਜੁੜੇ ਸਰੋਤਾਂ ਅਨੁਸਾਰ ਹਮਲਾਵਰ ਮੋਟਰਸਾਈਕਲ ‘ਤੇ ਆਏ ਅਤੇ ਦੋ ਰ
ਅੰਮ੍ਰਿਤਸਰ ਪੁਲਿਸ ਦਾ ਦਾਅਵਾ, ਕਾਮੇਡੀਅਨ ਕਪਿਲ ਸ਼ਰਮਾ ਦੇ ਘਰ ਦੇ ਬਾਹਰ ਨਹੀਂ ਹੋਈ ਫਾਇਰਿੰਗ


ਪੁਲਿਸ ਨੇ ਕਿਹਾ- ਗੋਲੀ ਚੱਲਣ ਦੀ ਪੁਸ਼ਟੀ ਨਹੀਂ

ਚੰਡੀਗੜ੍ਹ, 25 ਮਈ (ਹਿੰ.ਸ.)| ਕਾਮੇਡੀਅਨ ਅਤੇ ਅਦਾਕਾਰ ਕਪਿਲ ਸ਼ਰਮਾ ਦੇ ਅੰਮ੍ਰਿਤਸਰ ਸਥਿਤ ਘਰ ਦੇ ਬਾਹਰ ਸੋਮਵਾਰ ਨੂੰ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਕਪਿਲ ਸ਼ਰਮਾ ਦੇ ਪਰਿਵਾਰ ਨਾਲ ਜੁੜੇ ਸਰੋਤਾਂ ਅਨੁਸਾਰ ਹਮਲਾਵਰ ਮੋਟਰਸਾਈਕਲ ‘ਤੇ ਆਏ ਅਤੇ ਦੋ ਰਾਊਂਡ ਫਾਇਰਿੰਗ ਕਰਕੇ ਫਰਾਰ ਹੋ ਗਏ। ਹਾਲਾਂਕਿ ਹੁਣ ਤੱਕ ਕਿਸੇ ਵੀ ਵਿਅਕਤੀ ਜਾਂ ਗਿਰੋਹ ਵੱਲੋਂ ਇਸ ਘਟਨਾ ਦੀ ਜ਼ਿੰਮੇਵਾਰੀ ਨਹੀਂ ਲਈ ਗਈ। ਅੰਮ੍ਰਿਤਸਰ ਦੇ ਪੌਸ਼ ਇਲਾਕੇ ਹੋਲੀ ਸਿਟੀ ਵਿੱਚ ਕਪਿਲ ਸ਼ਰਮਾ ਦਾ ਘਰ ਸਥਿਤ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਅਤੇ ਆਸ-ਪਾਸ ਰਹਿੰਦੇ ਲੋਕਾਂ ਦੇ ਬਿਆਨ ਦਰਜ ਕੀਤੇ। ਇਸਦੇ ਨਾਲ ਹੀ ਘਰ ਅਤੇ ਨੇੜਲੇ ਵੀਆਈਪੀ ਘਰਾਂ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।

ਏਸੀਪੀ ਕਮਲਜੀਤ ਸਿੰਘ ਔਲਖ ਨੇ ਕਿਹਾ ਕਿ ਅਜੇ ਤੱਕ ਗੋਲੀ ਚੱਲਣ ਦੀ ਪੁਸ਼ਟੀ ਨਹੀਂ ਹੋਈ ਹੈ ਅਤੇ ਪੁਲਿਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ। ਜਾਣਕਾਰੀ ਮੁਤਾਬਕ ਇਸ ਘਰ ਵਿੱਚ ਕਪਿਲ ਸ਼ਰਮਾ ਦੀ ਭੈਣ ਅਤੇ ਜੀਜਾ ਰਹਿੰਦੇ ਹਨ, ਜਦਕਿ ਕਪਿਲ ਸ਼ਰਮਾ ਇਸ ਸਮੇਂ ਆਪਣੇ ਪਰਿਵਾਰ ਸਮੇਤ ਮੁੰਬਈ ਵਿੱਚ ਹਨ। ਇਸ ਤੋਂ ਪਹਿਲਾਂ ਕੈਨੇਡਾ ਵਿੱਚ ਸਥਿਤ ਕਪਿਲ ਸ਼ਰਮਾ ਦੇ ਕੈਫੇ ‘ਤੇ ਵੀ ਤਿੰਨ ਵਾਰ ਫਾਇਰਿੰਗ ਹੋ ਚੁੱਕੀ ਹੈ। ਉੱਧਰ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਘਟਨਾ ਨੂੰ ਲੈ ਕੇ ਕੁਝ ਗੈਰ-ਜ਼ਿੰਮੇਵਾਰ ਲੋਕ ਅਫਵਾਹਾਂ ਫੈਲਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਅਫਵਾਹ ‘ਤੇ ਵਿਸ਼ਵਾਸ ਨਾ ਕੀਤਾ ਜਾਵੇ ਅਤੇ ਸਿਰਫ਼ ਅਧਿਕਾਰਿਕ ਸਰੋਤਾਂ ਵੱਲੋਂ ਜਾਰੀ ਕੀਤੀ ਜਾਣਕਾਰੀ ‘ਤੇ ਹੀ ਭਰੋਸਾ ਕੀਤਾ ਜਾਵੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande