ਪੀ.ਆਰ.ਟੀ.ਸੀ. ਦੇ ਬੱਸ ਸਟੈਂਡਾਂ ਤੇ ਵਰਕਸ਼ਾਪਾਂ ‘ਚ ਲੱਗਣਗੇ ਸੋਲਰ ਰੂਫਟਾਪ ਪਲਾਂਟ
ਪਟਿਆਲਾ, 25 ਮਈ (ਹਿੰ.ਸ.)| ਪੀ.ਆਰ.ਟੀ.ਸੀ. ਦੇ ਬੱਸ ਸਟੈਂਡਾਂ, ਵਰਕਸ਼ਾਪਾਂ ਅਤੇ ਮੁੱਖ ਦਫ਼ਤਰ ਵਿਖੇ ਸੋਲਰ ਰੂਫਟਾਪ ਪਲਾਂਟ ਲਗਾਉਣ ਦੀ ਕਾਰਵਾਈ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਪੀ.ਆਰ.ਟੀ.ਸੀ. ਦੀ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਵੱਲੋਂ ਅਹੁਦਾ ਸੰਭਾਲਣ ਮਗਰੋਂ ਇਸ ਪ੍ਰੋਜੈਕਟ ਨੂੰ ਲੈ ਕੇ ਅਧਿਕਾਰੀਆਂ ਨਾਲ
ਮੀਟਿੰਗ ਕਰਦੇ ਹੋਏ।


ਪਟਿਆਲਾ, 25 ਮਈ (ਹਿੰ.ਸ.)| ਪੀ.ਆਰ.ਟੀ.ਸੀ. ਦੇ ਬੱਸ ਸਟੈਂਡਾਂ, ਵਰਕਸ਼ਾਪਾਂ ਅਤੇ ਮੁੱਖ ਦਫ਼ਤਰ ਵਿਖੇ ਸੋਲਰ ਰੂਫਟਾਪ ਪਲਾਂਟ ਲਗਾਉਣ ਦੀ ਕਾਰਵਾਈ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਪੀ.ਆਰ.ਟੀ.ਸੀ. ਦੀ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਵੱਲੋਂ ਅਹੁਦਾ ਸੰਭਾਲਣ ਮਗਰੋਂ ਇਸ ਪ੍ਰੋਜੈਕਟ ਨੂੰ ਲੈ ਕੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਜ਼ਿਲ੍ਹਾ ਮੈਨੇਜਰ ਮਾਨਵ ਜਿੰਦਲ ਅਤੇ ਪੀ.ਆਰ.ਟੀ.ਸੀ. ਦੇ ਅਧਿਕਾਰੀਆਂ ਨਾਲ ਸੋਲਰ ਪ੍ਰੋਜੈਕਟ ਸਬੰਧੀ ਵਿਸਥਾਰ ਨਾਲ ਚਰਚਾ ਹੋਈ। ਇਸ ਦੌਰਾਨ ਦੱਸਿਆ ਗਿਆ ਕਿ ਪੀ.ਆਰ.ਟੀ.ਸੀ. ਦੇ ਵੱਖ-ਵੱਖ ਅਦਾਰਿਆਂ ਵਿੱਚ ਕੁੱਲ 785 ਕਿਲੋਵਾਟ ਸਮਰੱਥਾ ਵਾਲੇ ਸੋਲਰ ਰੂਫਟਾਪ ਪਲਾਂਟ ਸਥਾਪਿਤ ਕੀਤੇ ਜਾਣਗੇ।

ਮਨੀਸ਼ਾ ਰਾਣਾ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਪੀ.ਆਰ.ਟੀ.ਸੀ. ਨੂੰ ਹਰ ਸਾਲ ਲਗਭਗ 97 ਲੱਖ ਰੁਪਏ ਦੇ ਬਿਜਲੀ ਖਰਚ ਦੀ ਬਚਤ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਖਰਚ ਘਟਾਉਣ ਅਤੇ ਹਰਿਤ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਇਹ ਕਦਮ ਮਹੱਤਵਪੂਰਨ ਸਾਬਤ ਹੋਵੇਗਾ।ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ ਵੱਲੋਂ ਇਸ ਪ੍ਰੋਜੈਕਟ ਸਬੰਧੀ ਕਾਰਵਾਈ ਤੁਰੰਤ ਸ਼ੁਰੂ ਕੀਤੀ ਜਾਵੇ। ਅਧਿਕਾਰੀਆਂ ਮੁਤਾਬਕ ਜੇਕਰ ਪੀ.ਆਰ.ਟੀ.ਸੀ. ਵੱਲੋਂ ਲੋੜੀਂਦੀ ਰਕਮ ਜਮ੍ਹਾ ਕਰਵਾ ਦਿੱਤੀ ਜਾਂਦੀ ਹੈ ਤਾਂ ਇਹ ਪ੍ਰੋਜੈਕਟ ਤਿੰਨ ਮਹੀਨਿਆਂ ਵਿੱਚ ਪੂਰਾ ਕਰ ਦਿੱਤਾ ਜਾਵੇਗਾ। ਐਮ.ਡੀ. ਮਨੀਸ਼ਾ ਰਾਣਾ ਨੇ ਭਰੋਸਾ ਦਿੱਤਾ ਕਿ ਪ੍ਰੋਜੈਕਟ ਦੀ ਪਹਿਲੀ ਕਿਸ਼ਤ ਜਲਦ ਜਾਰੀ ਕਰ ਦਿੱਤੀ ਜਾਵੇਗੀ ਤਾਂ ਜੋ ਕੰਮ ਵਿੱਚ ਕੋਈ ਦੇਰੀ ਨਾ ਆਵੇ। ਇਸ ਮੌਕੇ ਕਾਰਜਕਾਰੀ ਇੰਜੀਨੀਅਰ ਜਤਿੰਦਰਪਾਲ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਰਹੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande