ਜ਼ਿਲ੍ਹਾ ਚੋਣ ਅਫ਼ਸਰ ਵਲੋਂ ਈ.ਵੀ.ਐਮ. ਵੇਅਰਹਾਊਸ ਦੀ ਮਾਸਿਕ ਪੜਤਾਲ, ਲਾਗ ਬੁੱਕ, ਐਂਟਰੀ ਰਜਿਸਟਰ ਕੀਤੇ ਚੈੱਕ
ਹੁਸ਼ਿਆਰਪੁਰ, 25 ਮਈ (ਹਿੰ.ਸ.)। ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪੱਧਰੀ ਈ.ਵੀ.ਐਮ. ਵੇਅਰਹਾਊਸ ਦੀ (ਬਿਨਾਂ ਖੋਲ੍ਹੇ) ਮਈ ਮਹੀਨੇ ਦੀ ਪੜਤਾਲ ਕੀਤੀ ਗਈ ਜਿਸ ਦੌਰਾਨ ਲਾਗ ਬੁੱਕ, ਐਂਟਰੀ ਰਜਿਸਟਰ ਦੀ ਜਾਂਚ ਕੀਤੀ ਗਈ ਤਾਂ ਜੋ ਪਾਰਦਰਸ਼
ਈ.ਵੀ.ਐਮ. ਵੇਅਰਹਾਊਸ ਦੀ ਮਾਸਿਕ ਪੜਤਾਲ ਸਮੇਂ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ।


ਹੁਸ਼ਿਆਰਪੁਰ, 25 ਮਈ (ਹਿੰ.ਸ.)। ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪੱਧਰੀ ਈ.ਵੀ.ਐਮ. ਵੇਅਰਹਾਊਸ ਦੀ (ਬਿਨਾਂ ਖੋਲ੍ਹੇ) ਮਈ ਮਹੀਨੇ ਦੀ ਪੜਤਾਲ ਕੀਤੀ ਗਈ ਜਿਸ ਦੌਰਾਨ ਲਾਗ ਬੁੱਕ, ਐਂਟਰੀ ਰਜਿਸਟਰ ਦੀ ਜਾਂਚ ਕੀਤੀ ਗਈ ਤਾਂ ਜੋ ਪਾਰਦਰਸ਼ਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਿਆ ਜਾ ਸਕੇ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਵੇਅਰਹਾਊਸ ਅਤੇ ਵੋਟਿੰਗ ਮਸ਼ੀਨਾਂ ਦੀ ਮਾਸਿਕ ਪੜਤਾਲ ਅਹਿਮ ਪ੍ਰਕਿਰਿਆ ਹੈ ਜਿਸ ਦੌਰਾਨ ਵੇਅਰਹਾਊਸ ਦੀ ਸਮੁੱਚੀ ਵਿਵਸਥਾ ਦਾ ਜਾਇਜ਼ਾ ਲਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵੇਅਰਹਾਊਸ ਦੇ ਮਾਪ ਦੰਡ ਵਧੀਆ ਪਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਮੌਕੇ ’ਤੇ ਮੌਜੂਦ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਸਪੈਸ਼ਲ ਇੰਟੈਸਿਵ ਰਿਵੀਜ਼ਨ (ਐਸ.ਆਈ.ਆਰ) ਦੇ ਮੱਦੇਨਜ਼ਰ ਬੂਥ ਲੈਵਲ ਏਜੰਟ ਲਾਉਣ ਲਈ ਕਿਹਾ ਗਿਆ ਤਾਂ ਜੋ ਐਸ.ਆਈ.ਆਰ. ਦੀ ਪ੍ਰਕਿਰਿਆ ਵਿਚ ਸਿਆਸੀ ਪਾਰਟੀਆਂ ਦੀ ਬੂਥ ਪੱਧਰ ֹ’ਤੇ ਸ਼ਮੂਲੀਅਤ ਹੋ ਸਕੇ।

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਐਸ.ਆਈ.ਆਰ. ਤਹਿਤ ਵੋਟਰ ਸੂਚੀਆਂ ਦੀ ਪੂਰੀ ਗਹੁ ਨਾਲ ਰਵੀਜ਼ਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ 14 ਮਈ ਨੂੰ ਜਾਰੀ ਕੀਤੇ ਸ਼ਡਿਊਲ ਅਨੁਸਾਰ 15 ਜੂਨ ਤੋਂ 24 ਜੂਨ ਤੱਕ ਜ਼ਿਲ੍ਹੇ ਵਿਚ ਐਸ.ਆਈ.ਆਰ. ਨੂੰ ਲੈ ਕੇ ਵਿਸਥਾਰ ਵਿਚ ਤਿਆਰੀ ਕਰਵਾਈ ਜਾਵੇਗੀ ਅਤੇ 25 ਜੂਨ ਤੋਂ ਲੈ ਕੇ 24 ਜੁਲਾਈ 2026 ਤੱਕ ਬੀ.ਐਲ.ਓਜ਼ ਵਲੋਂ ਘਰ-ਘਰ ਜਾ ਕੇ ਫਾਰਮ ਭਰਾਏ ਜਾਣਗੇ। ਉਨ੍ਹਾਂ ਕਿਹਾ ਕਿ ਬੀ.ਐਲ.ਓਜ਼ ਦਾ ਪੂਰਾ ਸਹਿਯੋਗ ਕੀਤਾ ਜਾਵੇ ਤਾਂ ਜੋ ਸਹੀ ਅਤੇ ਦਰੁੱਸਤ ਵੇਰਵੇ ਇਕੱਤਰ ਹੋ ਸਕਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 31 ਜੁਲਾਈ ਨੂੰ ਵੋਟਰ ਸੂਚੀਆਂ ਦਾ ਡਰਾਫ਼ਟ ਜਨਤਕ ਕੀਤਾ ਜਾਵੇਗਾ ਜੋ ਸਾਰੇ ਸਰਕਾਰੀ ਦਫ਼ਤਰਾਂ ਵਿਚ ਉਪਲਬੱਧ ਹੋਵੇਗਾ। ਉਨ੍ਹਾਂ ਦੱਸਿਆ ਕਿ 31 ਜੁਲਾਈ ਤੋਂ 30 ਅਗਸਤ ਤੱਕ ਡਰਾਫ਼ਟ ਬਾਰੇ ਵੋਟਰਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ 28 ਸਤੰਬਰ ਤੱਕ ਇਨ੍ਹਾਂ ਦਾਅਵਿਆਂ ਅਤੇ ਇਤਰਾਜਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ 1 ਅਕਤੂਬਰ 2026 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਹੋਵੇਗੀ। ਉਨ੍ਹਾਂ ਨੇ ਸਮੂਹ ਵੋਟਰਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਜੇਕਰ ਐਸ.ਆਈ.ਆਰ. ਸਬੰਧੀ ਕਿਸੇ ਵੀ ਤਰ੍ਹਾਂ ਦਾ ਕੋਈ ਸਵਾਲ ਹੋਵੇ ਤਾਂ ਜ਼ਿਲ੍ਹਾ ਚੋਣ ਦ਼ਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ ਆਮ ਆਦਮੀ ਪਾਰਟੀ ਤੋਂ ਜੈ ਰਾਮ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ, ਭਾਰਤੀ ਜਨਤਾ ਪਾਰਟੀ ਵਲੋਂ ਭੂਸ਼ਨ ਕੁਮਾਰ ਸ਼ਰਮਾ, ਸ਼੍ਰੋਮਣੀ ਅਕਾਲੀ ਦਲ ਵਲੋਂ ਜਗਤਾਰ ਸਿੰਘ ਅਤੇ ਚੋਣ ਦਫ਼ਤਰ ਦਾ ਸਟਾਫ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande