ਬਰਨਾਲਾ ਵਿੱਚ ਵੋਟਿੰਗ ਦੌਰਾਨ ਭਾਜਪਾ ਉਮੀਦਵਾਰ ਦੇ ਪਤੀ ’ਤੇ ਹਮਲਾ, ਪੱਗ ਉਤਾਰੀ, ਜ਼ਖ਼ਮੀ
ਬਰਨਾਲਾ, 26 ਮਈ (ਹਿੰ.ਸ.)| ਬਰਨਾਲਾ ਵਿੱਚ ਨਗਰ ਨਿਗਮ ਚੋਣਾਂ ਦੌਰਾਨ ਹਿੰਸਾ ਦੀ ਘਟਨਾ ਸਾਹਮਣੇ ਆਈ ਹੈ। ਭਾਜਪਾ ਉਮੀਦਵਾਰ ਦੀਪਇੰਦਰ ਕੌਰ ਦੇ ਪਤੀ ਜਸਵੀਰ ਸਿੰਘ ’ਤੇ ਕਥਿਤ ਤੌਰ ’ਤੇ ਹਮਲਾ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਦੀ ਪੱਗ ਉਤਾਰ ਦਿੱਤੀ ਗਈ ਅਤੇ ਤੇਜ਼ਧਾਰ ਹਥਿਆਰ ਨਾਲ ਸਿਰ ’ਤੇ ਵਾਰ ਕੀਤਾ ਗਿਆ। ਹਮਲੇ
ਜੇਰੇ ਇਲਾਜ਼ ਜਸਵੀਰ ਸਿੰਘ


ਬਰਨਾਲਾ, 26 ਮਈ (ਹਿੰ.ਸ.)| ਬਰਨਾਲਾ ਵਿੱਚ ਨਗਰ ਨਿਗਮ ਚੋਣਾਂ ਦੌਰਾਨ ਹਿੰਸਾ ਦੀ ਘਟਨਾ ਸਾਹਮਣੇ ਆਈ ਹੈ। ਭਾਜਪਾ ਉਮੀਦਵਾਰ ਦੀਪਇੰਦਰ ਕੌਰ ਦੇ ਪਤੀ ਜਸਵੀਰ ਸਿੰਘ ’ਤੇ ਕਥਿਤ ਤੌਰ ’ਤੇ ਹਮਲਾ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਦੀ ਪੱਗ ਉਤਾਰ ਦਿੱਤੀ ਗਈ ਅਤੇ ਤੇਜ਼ਧਾਰ ਹਥਿਆਰ ਨਾਲ ਸਿਰ ’ਤੇ ਵਾਰ ਕੀਤਾ ਗਿਆ। ਹਮਲੇ ਵਿੱਚ ਜਸਵੀਰ ਸਿੰਘ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਜਸਵੀਰ ਸਿੰਘ ਨੇ ਦੱਸਿਆ ਕਿ ਉਹ ਵਾਰਡ ਨੰਬਰ 15 ਤੋਂ ਭਾਜਪਾ ਦੇ ਟਿਕਟ ’ਤੇ ਚੋਣ ਲੜ ਰਹੇ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਵੋਟਿੰਗ ਦੌਰਾਨ ਸਵੇਰ ਤੋਂ ਹੀ ਆਮ ਆਦਮੀ ਪਾਰਟੀ ਨਾਲ ਜੁੜੇ ਕੁਝ ਬਾਹਰੀ ਲੋਕ ਵਾਰਡ ਵਿੱਚ ਘੁੰਮ ਰਹੇ ਸਨ, ਜਿਸ ਬਾਰੇ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ ਸੀ, ਪਰ ਕੋਈ ਕਾਰਵਾਈ ਨਹੀਂ ਕੀਤੀ ਗਈ।

ਉਨ੍ਹਾਂ ਨੇ ਦੋਸ਼ ਲਗਾਇਆ ਕਿ ਇਹ ਲੋਕ ਜਾਲੀ ਵੋਟਾਂ ਪਵਾ ਰਹੇ ਸਨ। ਜਦੋਂ ਉਨ੍ਹਾਂ ਨੇ ਇਸ ਦਾ ਵਿਰੋਧ ਕੀਤਾ ਤਾਂ ਉਨ੍ਹਾਂ ’ਤੇ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਦੀ ਪੱਗ ਉਤਾਰ ਦਿੱਤੀ ਗਈ ਅਤੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਗਿਆ। ਉਨ੍ਹਾਂ ਦੀ ਪਤਨੀ ਅਤੇ ਹੋਰ ਸਮਰਥਕਾਂ ਨਾਲ ਵੀ ਧੱਕਾ-ਮੁੱਕੀ ਕੀਤੀ ਗਈ।

ਜਸਵੀਰ ਸਿੰਘ ਨੇ ਆਮ ਆਦਮੀ ਪਾਰਟੀ ’ਤੇ ਗੁੰਡਾਗਰਦੀ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਚੋਣਾਂ ਵਿੱਚ ਖੁੱਲ੍ਹੇਆਮ ਜਾਲੀ ਵੋਟਿੰਗ ਹੋ ਰਹੀ ਹੈ, ਜਦਕਿ ਚੋਣ ਕਮਿਸ਼ਨ ਅਤੇ ਪੁਲਿਸ ਪ੍ਰਸ਼ਾਸਨ ਮੂਕ ਦਰਸ਼ਕ ਬਣੇ ਹੋਏ ਹਨ। ਉਨ੍ਹਾਂ ਨੇ ਹਮਲੇ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande