ਚੰਡੀਗੜ੍ਹ ਪ੍ਰਸ਼ਾਸਨ ਦਾ ਸ਼ਰਾਬ ਠੇਕੇਦਾਰਾਂ ਨੂੰ ਸਖ਼ਤ ਸੰਦੇਸ਼, ਨਿਯਮ ਤੋੜਣ ’ਤੇ ਲਾਇਸੈਂਸ ਰੱਦ ਕਰਨ ਦੀ ਚੇਤਾਵਨੀ
ਚੰਡੀਗੜ੍ਹ, 26 ਮਈ (ਹਿੰ.ਸ.)| ਚੰਡੀਗੜ੍ਹ ਪ੍ਰਸ਼ਾਸਨ ਨੇ ਐਕਸਾਈਜ਼ ਨੀਤੀ ਦੀ ਉਲੰਘਣਾ ਕਰਨ ਵਾਲੇ ਸ਼ਰਾਬ ਠੇਕੇਦਾਰਾਂ ਖ਼ਿਲਾਫ਼ ਸਖ਼ਤ ਰਵੱਈਆ ਅਪਣਾਉਂਦੇ ਹੋਏ ਕੜੀ ਚੇਤਾਵਨੀ ਜਾਰੀ ਕੀਤੀ ਹੈ। ਡਿਪਟੀ ਕਮਿਸ਼ਨਰ-ਕਮ-ਐਕਸਾਈਜ਼ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਲਾਇਸੈਂਸ ਹੋਲਡਰ
ਚੰਡੀਗੜ੍ਹ ਪ੍ਰਸ਼ਾਸਨ ਦਾ ਸ਼ਰਾਬ ਠੇਕੇਦਾਰਾਂ ਨੂੰ ਸਖ਼ਤ ਸੰਦੇਸ਼, ਨਿਯਮ ਤੋੜਣ ’ਤੇ ਲਾਇਸੈਂਸ ਰੱਦ ਕਰਨ ਦੀ ਚੇਤਾਵਨੀ


ਚੰਡੀਗੜ੍ਹ, 26 ਮਈ (ਹਿੰ.ਸ.)| ਚੰਡੀਗੜ੍ਹ ਪ੍ਰਸ਼ਾਸਨ ਨੇ ਐਕਸਾਈਜ਼ ਨੀਤੀ ਦੀ ਉਲੰਘਣਾ ਕਰਨ ਵਾਲੇ ਸ਼ਰਾਬ ਠੇਕੇਦਾਰਾਂ ਖ਼ਿਲਾਫ਼ ਸਖ਼ਤ ਰਵੱਈਆ ਅਪਣਾਉਂਦੇ ਹੋਏ ਕੜੀ ਚੇਤਾਵਨੀ ਜਾਰੀ ਕੀਤੀ ਹੈ। ਡਿਪਟੀ ਕਮਿਸ਼ਨਰ-ਕਮ-ਐਕਸਾਈਜ਼ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਲਾਇਸੈਂਸ ਹੋਲਡਰ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸਦਾ ਲਾਇਸੈਂਸ ਰੱਦ ਕੀਤਾ ਜਾ ਸਕਦਾ ਹੈ।

ਮੰਗਲਵਾਰ ਨੂੰ ਸ਼ਹਿਰ ਦੇ ਸਾਰੇ ਸ਼ਰਾਬ ਲਾਇਸੈਂਸ ਧਾਰਕਾਂ ਦੀ ਇਕ ਅਹਿਮ ਮੀਟਿੰਗ ਬੁਲਾਈ ਗਈ। ਮੀਟਿੰਗ ਦੌਰਾਨ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਵੀਡੀਓ ਨੂੰ ਲੈ ਕੇ ਗੰਭੀਰ ਚਿੰਤਾ ਜਤਾਈ ਗਈ, ਜਿਸ ਵਿੱਚ ਇੱਕ ਸ਼ਰਾਬ ਵਿਕਰੇਤਾ ਬ੍ਰਾਂਡ ਪ੍ਰਮੋਸ਼ਨ ਦੇ ਨਾਂ ’ਤੇ ਮੁਫ਼ਤ ਸ਼ਰਾਬ ਪਰੋਸਦਾ ਨਜ਼ਰ ਆ ਰਿਹਾ ਸੀ। ਪ੍ਰਸ਼ਾਸਨ ਨੇ ਮਾਮਲੇ ਨੂੰ ਗੰਭੀਰ ਮੰਨਦਿਆਂ ਸੰਬੰਧਤ ਵਿਅਕਤੀ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਸ਼ਰਾਬ ਠੇਕੇਦਾਰ ਨੂੰ ਸ਼ੋਕਾਜ਼ ਨੋਟਿਸ ਵੀ ਜਾਰੀ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਨਿਸ਼ਾਂਤ ਯਾਦਵ ਨੇ ਕਿਹਾ ਕਿ ਐਕਸਾਈਜ਼ ਨੀਤੀ ਦੇ ਕਿਸੇ ਵੀ ਨਿਯਮ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਨਿਯਮ ਤੋੜਨ ਵਾਲਿਆਂ ਦੇ ਲਾਇਸੈਂਸ ਰੱਦ ਕੀਤੇ ਜਾ ਸਕਦੇ ਹਨ ਅਤੇ ਭਵਿੱਖ ਵਿੱਚ ਉਨ੍ਹਾਂ ਨੂੰ ਠੇਕਿਆਂ ਜਾਂ ਲਾਇਸੈਂਸ ਪ੍ਰਕਿਰਿਆ ਵਿੱਚ ਹਿੱਸਾ ਲੈਣ ਤੋਂ ਵੀ ਬਲੈਕਲਿਸਟ ਕੀਤਾ ਜਾ ਸਕਦਾ ਹੈ।

ਮੀਟਿੰਗ ਵਿੱਚ ਸਾਰੇ ਸ਼ਰਾਬ ਵਿਕਰੇਤਿਆਂ ਨੂੰ ਨਿਰਧਾਰਤ ਘੱਟੋ-ਘੱਟ ਵਿਕਰੀ ਕੀਮਤ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਹੁਕਮ ਦਿੱਤੇ ਗਏ। ਪ੍ਰਸ਼ਾਸਨ ਨੇ ਕਿਹਾ ਕਿ ਤੈਅ ਕੀਮਤ ਤੋਂ ਘੱਟ ਰੇਟ ’ਤੇ ਸ਼ਰਾਬ ਵੇਚਣ ਜਾਂ ਕਿਸੇ ਵੀ ਤਰ੍ਹਾਂ ਦੀ ਸਕੀਮ ਚਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਐਕਸਾਈਜ਼ ਵਿਭਾਗ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸ਼ਰਾਬ ਦੇ ਸਟਾਕ ਦੀ ਨਿਗਰਾਨੀ ਅਤੇ ਪਾਰਦਰਸ਼ਤਾ ਲਈ ਰੀਅਲ ਟਾਈਮ ਸਟਾਕ ਅਪਡੇਟੇਸ਼ਨ ਸਿਸਟਮ ਸ਼ੁਰੂ ਕੀਤਾ ਗਿਆ ਹੈ। ਸਾਰੇ ਲਾਇਸੈਂਸ ਹੋਲਡਰਾਂ ਨੂੰ ਸਮੇਂ ਸਿਰ ਅਤੇ ਸਹੀ ਤਰੀਕੇ ਨਾਲ ਸਟਾਕ ਅਪਡੇਟ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਤੋਂ ਪਹਿਲਾਂ ਸੋਮਵਾਰ ਨੂੰ ਚੰਡੀਗੜ੍ਹ ਦੇ ਪੋਸ਼ ਸੈਕਟਰ-9 ਮਾਰਕੀਟ ਵਿੱਚ ਖੁੱਲ੍ਹੇਆਮ ਸ਼ਰਾਬ ਵੰਡਣ ਦੇ ਮਾਮਲੇ ਵਿੱਚ ਸੈਕਟਰ-3 ਥਾਣਾ ਪੁਲਿਸ ਨੇ ਡੀਜੇ ਮਾਲਕ ਰਾਜੇਸ਼ ਸਚਦੇਵਾ ਨੂੰ ਗ੍ਰਿਫ਼ਤਾਰ ਕੀਤਾ ਸੀ। ਵਾਇਰਲ ਵੀਡੀਓ ਵਿੱਚ ਸ਼ਰਾਬ ਠੇਕੇ ਦੇ ਬਾਹਰ ਲੋਕਾਂ ਨੂੰ ਚੁਸਕੀ ਵਿੱਚ ਵੋਡਕਾ ਮਿਲਾ ਕੇ ਮੁਫ਼ਤ ਵੰਡਦੇ ਹੋਏ ਦਿਖਾਇਆ ਗਿਆ ਸੀ। ਇਹ ਵੀਡੀਓ ਖੁਦ ਸ਼ਰਾਬ ਠੇਕੇਦਾਰ ਵੱਲੋਂ ਇੰਸਟਾਗ੍ਰਾਮ ’ਤੇ ਅਪਲੋਡ ਕੀਤੀ ਗਈ ਸੀ, ਜਿਸਨੂੰ ਵਿਵਾਦ ਵਧਣ ਮਗਰੋਂ ਹਟਾ ਦਿੱਤਾ ਗਿਆ, ਪਰ ਤਦ ਤੱਕ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਚੁੱਕੀ ਸੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande