ਜਲੰਧਰ ਦੇ ਐਚਪੀ ਪੈਟਰੋਲ ਪੰਪ ਨੂੰ ਫਿਰ ਲੱਗੀ ਅੱਗ
ਜਲੰਧਰ, 26 ਮਈ (ਹਿੰ.ਸ.)| ਜਲੰਧਰ ਦੇ ਗੁਰੂ ਅਰਜਨ ਦੇਵ ਨਗਰ (ਬਸਤੀ ਮਿੱਠੂ) ਸਥਿਤ ਐਚਪੀ ਪੈਟਰੋਲ ਪੰਪ ’ਤੇ ਮੰਗਲਵਾਰ ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਘਣੀ ਆਬਾਦੀ ਵਾਲੇ ਇਲਾਕੇ ਵਿੱਚ ਸਥਿਤ ਇਸ ਪੈਟਰੋਲ ਪੰਪ ’ਤੇ ਅੱਗ ਲੱਗਣ ਦੀ ਇਹ ਤੀਜੀ ਘਟਨਾ ਹੈ, ਜਿਸ ਕਾਰਨ ਸਥਾਨਕ ਲੋਕਾਂ ਵਿੱਚ ਭਾਰੀ ਦਹਿਸ਼ਤ ਅ
ਜਲੰਧਰ ਦੇ ਐਚਪੀ ਪੈਟਰੋਲ ਪੰਪ ਨੂੰ ਫਿਰ ਲੱਗੀ ਅੱਗ


ਜਲੰਧਰ, 26 ਮਈ (ਹਿੰ.ਸ.)| ਜਲੰਧਰ ਦੇ ਗੁਰੂ ਅਰਜਨ ਦੇਵ ਨਗਰ (ਬਸਤੀ ਮਿੱਠੂ) ਸਥਿਤ ਐਚਪੀ ਪੈਟਰੋਲ ਪੰਪ ’ਤੇ ਮੰਗਲਵਾਰ ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਘਣੀ ਆਬਾਦੀ ਵਾਲੇ ਇਲਾਕੇ ਵਿੱਚ ਸਥਿਤ ਇਸ ਪੈਟਰੋਲ ਪੰਪ ’ਤੇ ਅੱਗ ਲੱਗਣ ਦੀ ਇਹ ਤੀਜੀ ਘਟਨਾ ਹੈ, ਜਿਸ ਕਾਰਨ ਸਥਾਨਕ ਲੋਕਾਂ ਵਿੱਚ ਭਾਰੀ ਦਹਿਸ਼ਤ ਅਤੇ ਗੁੱਸਾ ਪਾਇਆ ਜਾ ਰਿਹਾ ਹੈ। ਮੌਕੇ ’ਤੇ ਮੌਜੂਦ ਇੱਕ ਵਿਅਕਤੀ ਨੇ ਤੁਰੰਤ ਫਾਇਰ ਐਕਸਟਿੰਗਵਿਸ਼ਰ ਦੀ ਮਦਦ ਨਾਲ ਅੱਗ ’ਤੇ ਕਾਬੂ ਪਾ ਲਿਆ, ਜਿਸ ਨਾਲ ਵੱਡਾ ਹਾਦਸਾ ਟਲ ਗਿਆ। ਹਾਲਾਂਕਿ ਇਸ ਘਟਨਾ ਤੋਂ ਬਾਅਦ ਇਲਾਕਾ ਨਿਵਾਸੀਆਂ ਨੇ ਪੈਟਰੋਲ ਪੰਪ ਨੂੰ ਇੱਥੋਂ ਹਟਾਉਣ ਦੀ ਮੰਗ ਹੋਰ ਤੇਜ਼ ਕਰ ਦਿੱਤੀ ਹੈ।

ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਖਾਲਸਾ ਜ਼ਿਲ੍ਹਾ ਪ੍ਰਧਾਨ ਲੱਕੀ ਨੇ ਦੱਸਿਆ ਕਿ ਪੈਟਰੋਲ ਪੰਪ ’ਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਗੰਭੀਰ ਲਾਪਰਵਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਘਟਨਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਦੋ ਵਾਰ ਇੱਥੇ ਅੱਗ ਲੱਗ ਚੁੱਕੀ ਹੈ। ਇੱਕ ਪੁਰਾਣੀ ਘਟਨਾ ਦੌਰਾਨ ਇੱਕ ਮੋਟਰਸਾਈਕਲ ਵੀ ਅੱਗ ਦੀ ਲਪੇਟ ਵਿੱਚ ਆ ਗਿਆ ਸੀ।

ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਵਾਰ-ਵਾਰ ਹੋ ਰਹੀਆਂ ਘਟਨਾਵਾਂ ਦੇ ਬਾਵਜੂਦ ਪੰਪ ਮਾਲਕ ਵੱਲੋਂ ਕੋਈ ਢੁੱਕਵੇਂ ਕਦਮ ਨਹੀਂ ਚੁੱਕੇ ਗਏ। ਘਣੀ ਆਬਾਦੀ ਵਿੱਚ ਸਥਿਤ ਹੋਣ ਕਾਰਨ ਲੋਕ ਹਰ ਵੇਲੇ ਕਿਸੇ ਵੱਡੇ ਹਾਦਸੇ ਦੇ ਖ਼ਤਰੇ ਹੇਠ ਜੀ ਰਹੇ ਹਨ। ਇਲਾਕਾ ਨਿਵਾਸੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਪ੍ਰਸ਼ਾਸਨ ਨੇ ਜਲਦ ਕਾਰਵਾਈ ਨਾ ਕੀਤੀ ਤਾਂ ਉਹ ਅਣਮਿਆਦੀ ਧਰਨਾ ਅਤੇ ਭੁੱਖ ਹੜਤਾਲ ਸ਼ੁਰੂ ਕਰਨਗੇ। ਲੋਕਾਂ ਨੇ ਕਿਹਾ ਕਿ ਉਹ ਜਲਦੀ ਹੀ ਡਿਪਟੀ ਕਮਿਸ਼ਨਰ (ਡੀਸੀ) ਨਾਲ ਮਿਲ ਕੇ ਪੈਟਰੋਲ ਪੰਪ ਨੂੰ ਬੰਦ ਕਰਨ ਦੀ ਮੰਗ ਪੱਤਰ ਦੇਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande