ਐੱਸਆਈਆਰ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿੱਚ ਹੈਲਪ ਡੈਸਕ ਸਥਾਪਿਤ
ਬਰਨਾਲਾ,26 ਮਈ (ਹਿੰ.ਸ.)। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਬਰਨਾਲਾ ਹਰਪ੍ਰੀਤ ਸਿੰਘ ਆਈਏਐੱਸ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਵਿੱਚ ਵੋਟਰ ਸੂਚੀਆਂ ਦੀ ਗਹਿਰੀ ਸੁਧਾਈ (ਐਸ.ਆਈ.ਆਰ) ਸਬੰਧੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਇਸ ਸਮੁੱਚ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ, ਜ਼ਮੀਨੀ ਮੰਜ਼ਿਲ 'ਤੇ ਐਸ.ਆਈ.ਆਰ ਸਬੰਧੀ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ।


ਬਰਨਾਲਾ,26 ਮਈ (ਹਿੰ.ਸ.)। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਬਰਨਾਲਾ ਹਰਪ੍ਰੀਤ ਸਿੰਘ ਆਈਏਐੱਸ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਵਿੱਚ ਵੋਟਰ ਸੂਚੀਆਂ ਦੀ ਗਹਿਰੀ ਸੁਧਾਈ (ਐਸ.ਆਈ.ਆਰ) ਸਬੰਧੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਇਸ ਸਮੁੱਚੀ ਪ੍ਰਕਿਰਿਆ ਨੂੰ ਪੂਰੀ ਪਾਰਦਾਰਸ਼ਤਾ ਅਤੇ ਨਿਰਪੱਖਤਾ ਨਾਲ ਨੇਪਰੇ ਚਾੜਿਆ ਜਾ ਸਕੇ।

ਇਸ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ, ਜ਼ਮੀਨੀ ਮੰਜ਼ਿਲ 'ਤੇ ਐਸ.ਆਈ.ਆਰ ਸਬੰਧੀ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਤਾਂ ਜੋ ਵੋਟਰ ਸੂਚੀਆਂ ਦੀ ਗਹਿਰੀ ਸੁਧਾਈ ਅਤੇ ਲੋੜੀਂਦੇ ਦਸਤਾਵੇਜ਼ਾਂ ਬਾਰੇ ਆਮ ਨਾਗਰਿਕਾਂ ਨੂੰ ਜਾਣਕਾਰੀ ਦਿੱਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦਾ ਕੋਈ ਵੀ ਵਿਅਕਤੀ ਇਸ ਹੈਲਪ ਡੈਸਕ ਤੋਂ ਐਸ.ਆਈ.ਆਰ ਬਾਰੇ ਜਾਣਕਾਰੀ ਹਾਸਲ ਕਰ ਸਕਦਾ ਹੈ।

ਉਨ੍ਹਾਂ ਦੱਸਿਆ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰੋ-ਘਰੀ ਜਾ ਕੇ ਵੋਟਰਾਂ ਦੇ ਫਾਰਮ ਭਰਵਾਉਣਗੇ। ਇਸ ਕਾਰਜ ਲਈ ਜ਼ਿਲ੍ਹੇ ਵਿੱਚ 558 ਬੀ.ਐਲ.ਓਜ਼ ਅਤੇ 58 ਸੁਪਰਵਾਈਜ਼ਰ, 3 ਈ.ਆਰ.ਓਜ਼ ਅਤੇ 03 ਏ.ਈ.ਆਰ.ਓਜ਼ ਸਮੇਤ ਹੋਰ ਸਹਾਇਕ ਚੋਣ ਅਮਲਾ ਲਗਾਇਆ ਗਿਆ ਹੈ। ਹਰੇਕ ਬੀ.ਐਲ.ਓ ਨੂੰ ਕਰੀਬ 300 ਘਰ ਅਤੇ ਕਰੀਬ 1200 ਵੋਟਰ ਹੀ ਐਸ.ਆਈ.ਆਰ ਲਈ ਦਿੱਤੇ ਗਏ ਹਨ। ਇਨ੍ਹਾਂ ਨੂੰ ਐਸ.ਆਈ.ਆਰ ਲਈ ਵਿਸ਼ੇਸ਼ ਸਿਖਲਾਈ ਵੀ ਦਿੱਤੀ ਜਾਵੇਗੀ ਤਾਂ ਜੋ ਰਿਵੀਜ਼ਨ ਦਾ ਕੰਮ ਸੁਚਾਰੂ ਢੰਗ ਨਾਲ ਮੁਕੰਮਲ ਹੋ ਸਕੇ। ਉਨ੍ਹਾਂ ਹੋਰ ਦੱਸਿਆ ਕਿ 24 ਜੁਲਾਈ 2026 ਤੱਕ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦਾ ਮੁੱਖ ਉਦੇਸ਼ ਹਰ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨ ਅਤੇ ਅਯੋਗ ਵਿਅਕਤੀਆਂ ਦੇ ਨਾਮ ਸੂਚੀ ਵਿੱਚੋਂ ਬਾਹਰ ਕਰਨਾ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦਾ ਖਰੜਾ 31 ਜੁਲਾਈ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ, ਜਦਕਿ ਦਾਅਵੇ ਅਤੇ ਇਤਰਾਜ਼ 31 ਜੁਲਾਈ ਤੋਂ 30 ਅਗਸਤ 2026 ਤੱਕ ਪੇਸ਼ ਕੀਤੇ ਜਾ ਸਕਣਗੇ। ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਜਾਰੀ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਪ੍ਰਕਿਰਿਆ ਦੌਰਾਨ ਚੋਣ ਅਮਲੇ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ ਅਤੇ ਪਾਰਦਰਸ਼ੀ ਬਣਾਇਆ ਜਾ ਸਕੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande