ਨਗਰ ਨਿਗਮ ਕਪੂਰਥਲਾ ਲਈ 61.50 ਫੀਸਦੀ ਅਤੇ ਸੁਲਤਾਨਪੁਰ ਲੋਧੀ ਨਗਰ ਕੌਂਸਲ ਲਈ 68.84 ਫੀਸਦੀ ਵੋਟਿੰਗ ਦਰਜ
ਕਪੂਰਥਲਾ, 26 ਮਈ (ਹਿੰ.ਸ.)। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਕਾਸ਼ ਬਾਂਸਲ ਵੱਲੋਂ ਨਗਰ ਨਿਗਮ ਕਪੂਰਥਲਾ ਅਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਚੋਣਾਂ ਨੂੰ ਪੂਰਨ ਅਮਨ-ਅਮਾਨ, ਨਿਰਪੱਖ ਅਤੇ ਸ਼ਾਂਤੀਪੂਰਵਕ ਤਰੀਕੇ ਨਾਲ ਨੇਪਰੇ ਚਾੜ੍ਹਨ ''ਤੇ ਸਮੁੱਚੇ ਵੋਟਰਾਂ ਦਾ ਧੰਨਵਾਦ ਕੀਤਾ ਗਿਆ ਹੈ। ਜ਼ਿਲਾ
ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫਸਰ ਅਕਾਸ਼ ਬਾਂਸਲ।


ਕਪੂਰਥਲਾ, 26 ਮਈ (ਹਿੰ.ਸ.)। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਕਾਸ਼ ਬਾਂਸਲ ਵੱਲੋਂ ਨਗਰ ਨਿਗਮ ਕਪੂਰਥਲਾ ਅਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਚੋਣਾਂ ਨੂੰ ਪੂਰਨ ਅਮਨ-ਅਮਾਨ, ਨਿਰਪੱਖ ਅਤੇ ਸ਼ਾਂਤੀਪੂਰਵਕ ਤਰੀਕੇ ਨਾਲ ਨੇਪਰੇ ਚਾੜ੍ਹਨ 'ਤੇ ਸਮੁੱਚੇ ਵੋਟਰਾਂ ਦਾ ਧੰਨਵਾਦ ਕੀਤਾ ਗਿਆ ਹੈ। ਜ਼ਿਲਾ ਚੋਣ ਅਫਸਰ ਨੇ ਲੋਕਤੰਤਰ ਦੇ ਇਸ ਉਤਸਵ ਨੂੰ ਸਫ਼ਲ ਬਣਾਉਣ ਵਿੱਚ ਸ਼ਹਿਰ ਵਾਸੀਆਂ ਵੱਲੋਂ ਦਿਖਾਏ ਗਏ ਉਤਸ਼ਾਹ, ਸੂਝ-ਬੂਝ ਅਤੇ ਅਨੁਸ਼ਾਸਨ ਦੀ ਭਰਪੂਰ ਸ਼ਲਾਘਾ ਕੀਤੀ।

ਇਸ ਦੇ ਨਾਲ ਹੀ ਉਨ੍ਹਾਂ ਦਿਨ-ਰਾਤ ਮੁਸਤੈਦੀ ਨਾਲ ਡਿਊਟੀ ਨਿਭਾਉਣ ਵਾਲੇ ਚੋਣ ਅਮਲੇ (ਪੋਲਿੰਗ ਸਟਾਫ਼), ਪੁਲਿਸ ਪ੍ਰਸ਼ਾਸਨ ਅਤੇ ਸਮੁੱਚੇ ਸਿਵਲ ਪ੍ਰਸ਼ਾਸਨ ਦੀ ਅਣਥੱਕ ਮਿਹਨਤ ਦੀ ਉਚੇਚੇ ਤੌਰ 'ਤੇ ਸ਼ਲਾਘਾ ਕਰਦਿਆਂ ਕਿਹਾ ਕਿ ਪੂਰੀ ਟੀਮ ਦੀ ਲਗਨ, ਤਿਆਰੀ ਅਤੇ ਬਿਹਤਰੀਨ ਆਪਸੀ ਤਾਲਮੇਲ ਸਦਕਾ ਹੀ ਵੋਟਿੰਗ ਪ੍ਰਕਿਰਿਆ ਬਿਨਾਂ ਕਿਸੇ ਵਿਘਨ ਦੇ ਸਫ਼ਲਤਾਪੂਰਵਕ ਮੁਕੰਮਲ ਹੋਈ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਦੌਰਾਨ ਵੋਟਰਾਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਗਿਆ, ਜਿਸ ਤਹਿਤ ਨਗਰ ਨਿਗਮ ਕਪੂਰਥਲਾ ਲਈ 61.50 ਫੀਸਦੀ ਅਤੇ ਸੁਲਤਾਨਪੁਰ ਲੋਧੀ ਨਗਰ ਕੌਂਸਲ ਲਈ 68.84 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ 29 ਮਈ ਨੂੰ ਕਰਵਾਈ ਜਾਵੇਗੀ, ਜਿਸ ਤਹਿਤ ਕਪੂਰਥਲਾ ਨਗਰ ਨਿਗਮ ਦੀਆਂ ਵੋਟਾਂ ਦੀ ਗਿਣਤੀ ਵਿਰਸਾ ਵਿਹਾਰ ਵਿਖੇ ਬਣਾਏ ਗਏ ਗਿਣਤੀ ਕੇਂਦਰ ਵਿੱਚ ਹੋਵੇਗੀ, ਜਦਕਿ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਚੋਣਾਂ ਦੀ ਗਿਣਤੀ ਬੀ.ਡੀ.ਪੀ.ਓ. ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ਕੀਤੀ ਜਾਵੇਗੀ ਅਤੇ ਚੋਣ ਨਤੀਜੇ ਉਸੇ ਦਿਨ ਐਲਾਨੇ ਜਾਣਗੇ।

ਉਨ੍ਹਾਂ ਵਿਸ਼ੇਸ਼ ਤੌਰ 'ਤੇ ਦੱਸਿਆ ਕਿ ਮਾਨਯੋਗ ਹਾਈ ਕੋਰਟ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਬੈਲੇਟ ਬਾਕਸ ਰੱਖਣ ਵਾਲੇ ਸਟਰਾਂਗ ਰੂਮਾਂ ਦੇ ਅੰਦਰ ਅਤੇ ਬਾਹਰ ਮੁਕੰਮਲ ਵੀਡੀਓਗ੍ਰਾਫੀ ਕਾਰਵਾਈ ਜਾ ਰਹੀ ਹੈ ਤਾਂ ਜੋ ਵੋਟਾਂ ਦੀ ਗਿਣਤੀ ਦੀ ਸਾਰੀ ਪ੍ਰਕਿਰਿਆ ਨੂੰ ਵੀ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਦੋਵਾਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਵਿਖੇ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਬਰਕਰਾਰ ਰਹੇ। ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਬਿਨਾਂ ਅਧਿਕਾਰਤ ਪਾਸ ਦੇ ਕਿਸੇ ਵੀ ਗੈਰ-ਸੰਬੰਧਿਤ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande