ਲੋਕਤੰਤਰ ਦੀ ਮਜ਼ਬੂਤੀ ਲਈ ਹਰ ਇੱਕ ਨਾਗਰਿਕ ਦਾ ਵੋਟ ਪਾਉਣਾ ਬਹੁਤ ਜ਼ਰੂਰੀ : ਈਟੀਓ
ਜੰਡਿਆਲਾ ਗੁਰੂ/ਅੰਮ੍ਰਿਤਸਰ, 26 ਮਈ (ਹਿੰ.ਸ.)। ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਗੁਰੂ ਵਿਖੇ ਨਗਰ ਕੌਂਸਲ ਚੋਣਾਂ ਦੌਰਾਨ ਲੋਕਤੰਤਰ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਆਮ ਵੋਟਰਾਂ ਦੀ ਤਰ੍ਹਾਂ ਪਰਿਵਾਰ ਸਮੇਤ ਲਾਈਨ ਵਿੱਚ ਖ
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਰਿਵਾਰ ਸਮੇਤ ਆਮ ਵੋਟਰ ਦੀ ਤਰ੍ਹਾਂ ਵੋਟ ਪਾਈ


ਜੰਡਿਆਲਾ ਗੁਰੂ/ਅੰਮ੍ਰਿਤਸਰ, 26 ਮਈ (ਹਿੰ.ਸ.)। ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਗੁਰੂ ਵਿਖੇ ਨਗਰ ਕੌਂਸਲ ਚੋਣਾਂ ਦੌਰਾਨ ਲੋਕਤੰਤਰ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਆਮ ਵੋਟਰਾਂ ਦੀ ਤਰ੍ਹਾਂ ਪਰਿਵਾਰ ਸਮੇਤ ਲਾਈਨ ਵਿੱਚ ਖੜ੍ਹ ਕੇ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ। ਉਨ੍ਹਾਂ ਵਾਰਡ ਨੰਬਰ 1 ਦੇ ਪੋਲਿੰਗ ਬੂਥ `ਤੇ ਆਪਣੀ ਵੋਟ ਪਾਈ ਅਤੇ ਲੋਕਾਂ ਨੂੰ ਵੀ ਵੱਧ ਤੋਂ ਵੱਧ ਗਿਣਤੀ ਵਿੱਚ ਘਰਾਂ ਤੋਂ ਬਾਹਰ ਨਿਕਲ ਕੇ ਵੋਟ ਪਾਉਣ ਦੀ ਅਪੀਲ ਕੀਤੀ।

ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਇੱਕ ਨਾਗਰਿਕ ਦਾ ਵੋਟ ਪਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵੋਟ ਸਿਰਫ਼ ਇੱਕ ਅਧਿਕਾਰ ਹੀ ਨਹੀਂ, ਸਗੋਂ ਲੋਕਤੰਤਰ ਪ੍ਰਤੀ ਸਾਡੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਵਿੱਚ ਲੋਕਾਂ ਦਾ ਭਾਰੀ ਉਤਸ਼ਾਹ ਇਹ ਦਰਸਾਉਂਦਾ ਹੈ ਕਿ ਲੋਕ ਲੋਕਤੰਤਰਿਕ ਪ੍ਰਕਿਰਿਆ ਵਿੱਚ ਪੂਰਾ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸ਼ਾਂਤੀਪੂਰਨ ਅਤੇ ਨਿਰਪੱਖ ਚੋਣਾਂ ਲੋਕਤੰਤਰ ਦੀ ਖੂਬਸੂਰਤੀ ਹਨ ਅਤੇ ਹਰ ਇੱਕ ਵੋਟਰ ਨੂੰ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਮਤ ਦਾ ਪ੍ਰਗਟਾਵਾ ਕਰਨਾ ਚਾਹੀਦਾ ਹੈ।

ਉਨ੍ਹਾਂ ਨੇ ਚੋਣ ਡਿਊਟੀ ‘ਤੇ ਤਾਇਨਾਤ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸੁਰੱਖਿਆ ਕਰਮਚਾਰੀਆਂ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਦੀ ਵੀ ਸਰਾਹਨਾ ਕੀਤੀ ਅਤੇ ਕਿਹਾ ਕਿ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਸ਼ਾਂਤੀਪੂਰਨ ਢੰਗ ਨਾਲ ਚੱਲ ਰਹੀ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande