ਮਹਿੰਗਾਈ ਖ਼ਿਲਾਫ਼ ਬੈਲਗੱਡੀ ’ਤੇ ਵੋਟ ਪਾਉਣ ਪਹੁੰਚੇ ਰਾਜਾ ਵੜਿੰਗ
ਚੰਡੀਗੜ੍ਹ, 26 ਮਈ (ਹਿੰ.ਸ.)| ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੰਗਲਵਾਰ ਨੂੰ ਆਪਣੀ ਪਤਨੀ ਅਮ੍ਰਿਤਾ ਵੜਿੰਗ ਨਾਲ ਬੈਲਗੱਡੀ ’ਤੇ ਸਵਾਰ ਹੋ ਕੇ ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 5 ਵਿੱਚ ਵੋਟ ਪਾਉਣ ਪਹੁੰਚੇ। ਮਹਿੰਗਾਈ ਦੇ ਖ਼ਿਲਾਫ਼ ਪ੍ਰਤੀਕਾਤਮਕ ਰੋਸ ਜਤਾਉਂਦੇ ਹੋਏ ਉਨ੍ਹਾਂ ਕਿਹਾ
ਅਮਰਿੰਦਰ ਸਿੰਘ ਰਾਜਾ ਵੜਿੰਗ ਪਤਨੀ ਅਮ੍ਰਿਤਾ ਵੜਿੰਗ ਨਾਲ ਬੈਲਗੱਡੀ ’ਤੇ ਸਵਾਰ ਹੋਕੇ ਜਾਂਦੇ ਹੋਏ।


ਚੰਡੀਗੜ੍ਹ, 26 ਮਈ (ਹਿੰ.ਸ.)| ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੰਗਲਵਾਰ ਨੂੰ ਆਪਣੀ ਪਤਨੀ ਅਮ੍ਰਿਤਾ ਵੜਿੰਗ ਨਾਲ ਬੈਲਗੱਡੀ ’ਤੇ ਸਵਾਰ ਹੋ ਕੇ ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 5 ਵਿੱਚ ਵੋਟ ਪਾਉਣ ਪਹੁੰਚੇ। ਮਹਿੰਗਾਈ ਦੇ ਖ਼ਿਲਾਫ਼ ਪ੍ਰਤੀਕਾਤਮਕ ਰੋਸ ਜਤਾਉਂਦੇ ਹੋਏ ਉਨ੍ਹਾਂ ਕਿਹਾ ਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਇਸ ਕਦਰ ਵੱਧ ਗਈਆਂ ਹਨ ਕਿ ਆਮ ਆਦਮੀ ਲਈ ਗੱਡੀ ਚਲਾਉਣਾ ਮੁਸ਼ਕਲ ਹੋ ਗਿਆ ਹੈ।

ਰਾਜਾ ਵੜਿੰਗ ਨੇ ਕਿਹਾ ਕਿ ਪੈਟਰੋਲ-ਡੀਜ਼ਲ ਦੇ ਵਧਦੇ ਰੇਟਾਂ ਕਾਰਨ ਲੋਕਾਂ ਨੂੰ ਆਪਣੇ ਵਾਹਨ ਘਰਾਂ ਵਿੱਚ ਖੜੇ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਘੱਟ ਆਮਦਨ ਵਾਲਾ ਵਿਅਕਤੀ ਘਰ ਚਲਾਏ ਜਾਂ ਵਾਹਨ? ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਪੈਟਰੋਲ ਦੀ ਔਸਤ ਕੀਮਤ 105.44 ਰੁਪਏ ਅਤੇ ਡੀਜ਼ਲ ਦੀ 95.38 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਚੁੱਕੀ ਹੈ। ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਨੂੰ ਸਿਰਫ਼ ਚੋਣਾਂ ਜਿੱਤਣ ਲਈ ਪ੍ਰਧਾਨ ਮੰਤਰੀ ਨਹੀਂ ਬਣਾਇਆ ਗਿਆ, ਸਗੋਂ ਲੋਕਾਂ ਨੂੰ ਰਾਹਤ ਦੇਣਾ ਵੀ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਬੈਲਗੱਡੀ ’ਤੇ ਵੋਟ ਪਾਉਣ ਜਾਣ ਦਾ ਮਕਸਦ ਸਰਕਾਰ ਨੂੰ ਇਹ ਸੰਦੇਸ਼ ਦੇਣਾ ਸੀ ਕਿ ਮਹਿੰਗਾਈ ਨੇ ਹਾਲਾਤ ਇੰਨੇ ਖਰਾਬ ਕਰ ਦਿੱਤੇ ਹਨ ਕਿ ਲੋਕਾਂ ਨੂੰ ਮੁੜ ਬੈਲਗੱਡੀਆਂ ਦਾ ਸਹਾਰਾ ਲੈਣਾ ਪੈ ਸਕਦਾ ਹੈ।

ਰਾਜਾ ਵੜਿੰਗ ਨੇ ਐਲਾਨ ਕੀਤਾ ਕਿ ਕਾਂਗਰਸ ਦੇਸ਼ ਭਰ ਅਤੇ ਪੰਜਾਬ ਵਿੱਚ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਵੱਡਾ ਪ੍ਰਦਰਸ਼ਨ ਕਰੇਗੀ। ਉਨ੍ਹਾਂ ਕਿਹਾ ਕਿ ਪਿਛਲੇ 10 ਦਿਨਾਂ ਵਿੱਚ ਚੌਥੀ ਵਾਰ ਕੀਮਤਾਂ ਵਧੀਆਂ ਹਨ। ਲਗਾਤਾਰ ਵਧ ਰਹੀਆਂ ਕੀਮਤਾਂ ਕਾਰਨ ਟਰਾਂਸਪੋਰਟ ਮਹਿੰਗਾ ਹੋ ਰਿਹਾ ਹੈ, ਜਿਸ ਨਾਲ ਸਬਜ਼ੀਆਂ, ਰਾਸ਼ਨ ਅਤੇ ਹੋਰ ਜ਼ਰੂਰੀ ਸਮਾਨ ਦੇ ਭਾਅ ਵੀ ਵਧ ਸਕਦੇ ਹਨ। ਉਨ੍ਹਾਂ ਕਿਹਾ ਕਿ ਮਹਿੰਗਾਈ ਕਾਰਨ ਆਮ ਘਰ ਦਾ ਬਜਟ 10 ਤੋਂ 15 ਫੀਸਦੀ ਤੱਕ ਵੱਧ ਗਿਆ ਹੈ ਅਤੇ ਕਿਸਾਨਾਂ ’ਤੇ ਵੀ ਵਾਧੂ ਬੋਝ ਪੈ ਰਿਹਾ ਹੈ। ਕਾਂਗਰਸ ਲੋਕਾਂ ਦੀ ਆਵਾਜ਼ ਬਣ ਕੇ ਇਹ ਮੁੱਦਾ ਸੜਕ ਤੋਂ ਸੰਸਦ ਤੱਕ ਉਠਾਏਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande