ਫਰਜ਼ੀ ਆਡੀਓ ਵਾਇਰਲ ਮਾਮਲੇ ’ਚ ਰਾਜਾ ਵੜਿੰਗ ਨੇ ਡੀਜੀਪੀ ਅਤੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ
ਚੰਡੀਗੜ੍ਹ, 26 ਮਈ (ਹਿੰ.ਸ.)| ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਨਾਮ ਨਾਲ ਜੋੜੀ ਜਾ ਰਹੀ ਇੱਕ ਕਥਿਤ ਫਰਜ਼ੀ ਆਡੀਓ ਕਲਿੱਪ ਨੂੰ ਵਾਇਰਲ ਕਰਨ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਅਤੇ ਸੂਬਾ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਇਸ
ਅਮਰਿੰਦਰ ਸਿੰਘ ਰਾਜਾ ਵੜਿੰਗ


ਚੰਡੀਗੜ੍ਹ, 26 ਮਈ (ਹਿੰ.ਸ.)| ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਨਾਮ ਨਾਲ ਜੋੜੀ ਜਾ ਰਹੀ ਇੱਕ ਕਥਿਤ ਫਰਜ਼ੀ ਆਡੀਓ ਕਲਿੱਪ ਨੂੰ ਵਾਇਰਲ ਕਰਨ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਅਤੇ ਸੂਬਾ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਇਸ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਡੀਜੀਪੀ ਅਤੇ ਸੂਬਾ ਚੋਣ ਕਮਿਸ਼ਨ ਨੂੰ ਭੇਜੀਆਂ ਵੱਖ-ਵੱਖ ਸ਼ਿਕਾਇਤਾਂ ਵਿੱਚ ਵੜਿੰਗ ਨੇ ਕਿਹਾ ਕਿ ਇਹ ਆਡੀਓ ਕਲਿੱਪ ਪੂਰੀ ਤਰ੍ਹਾਂ ਫਰਜ਼ੀ ਹੈ ਅਤੇ ਇਸਨੂੰ ਪਹਿਲਾਂ ਵੀ ਸੱਤ ਸਾਲ ਪਹਿਲਾਂ ਉਨ੍ਹਾਂ ਦੀ ਛਵੀ ਖ਼ਰਾਬ ਕਰਨ ਲਈ ਫੈਲਾਇਆ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਸਥਾਨਕ ਚੋਣਾਂ ਦੌਰਾਨ ਇਸਨੂੰ ਮੁੜ ਸੋਚੀ-ਸਮਝੀ ਸਾਜ਼ਿਸ਼ ਤਹਿਤ ਵਾਇਰਲ ਕੀਤਾ ਜਾ ਰਿਹਾ ਹੈ।

ਰਾਜਾ ਵੜਿੰਗ ਨੇ ਹੈਰਾਨੀ ਜਤਾਈ ਕਿ ਪੰਜਾਬ ਰਾਜ ਐੱਸਸੀ ਕਮਿਸ਼ਨ ਦੇ ਚੇਅਰਮੈਨ ਨੇ ਇਸ ਆਡੀਓ ਦੀ ਸੱਚਾਈ ਜਾਂਚੇ ਬਿਨਾਂ ਹੀ ਇਸਦਾ ਸੁਓ ਮੋਟੋ ਨੋਟਿਸ ਲੈ ਲਿਆ। ਉਨ੍ਹਾਂ ਕਿਹਾ ਕਿ ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਚੋਣਾਂ ਦੌਰਾਨ ਉਨ੍ਹਾਂ ਨੂੰ ਬਦਨਾਮ ਕਰਨ ਲਈ ਇੱਕ ਯੋਜਨਾਬੱਧ ਮੁਹਿੰਮ ਚਲਾਈ ਜਾ ਰਹੀ ਹੈ।

ਵੜਿੰਗ ਨੇ ਡੀਜੀਪੀ ਅਤੇ ਸੂਬਾ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦਾ ਗੰਭੀਰ ਨੋਟਿਸ ਲਿਆ ਜਾਵੇ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਐਫਆਈਆਰ ਦਰਜ ਕਰਕੇ ਦੋਸ਼ੀਆਂ ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਜਲਦ ਹੀ ਇਸ ਦੁਸ਼ਪ੍ਰਚਾਰ ਮੁਹਿੰਮ ਦੇ ਪਿੱਛੇ ਸ਼ਾਮਲ ਲੋਕਾਂ ਦੀ ਪਛਾਣ ਕਰ ਲਈ ਜਾਵੇਗੀ ਅਤੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande