ਮੋਗਾ ਵਿੱਚ ਸਕੂਲਾਂ ਨੇੜੇ ਲਿੰਕ ਸੜਕਾਂ ’ਤੇ ਟਿੱਪਰਾਂ ਦੀ ਆਵਾਜਾਈ ’ਤੇ ਪਾਬੰਦੀ
ਮੋਗਾ, 27 ਮਈ (ਹਿੰ.ਸ.)| ਮੋਗਾ ਦੇ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਮਹੱਤਵਪੂਰਨ ਹੁਕਮ ਜਾਰੀ ਕੀਤਾ ਹੈ। ਇਸ ਤਹਿਤ ਜ਼ਿਲ੍ਹੇ ਦੀਆਂ ਉਹਨਾਂ ਲਿੰਕ ਸੜਕਾਂ ’ਤੇ ਟਿੱਪਰਾਂ ਦੀ ਆਵਾਜਾਈ ’ਤੇ ਪਾਬੰਦੀ ਲਗਾਈ ਗਈ ਹੈ, ਜਿੱਥੇ ਸਕੂਲ ਸ
ਡਿਪਟੀ ਕਮਿਸ਼ਨਰ ਸਾਗਰ ਸੇਤੀਆ


ਮੋਗਾ, 27 ਮਈ (ਹਿੰ.ਸ.)| ਮੋਗਾ ਦੇ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਮਹੱਤਵਪੂਰਨ ਹੁਕਮ ਜਾਰੀ ਕੀਤਾ ਹੈ। ਇਸ ਤਹਿਤ ਜ਼ਿਲ੍ਹੇ ਦੀਆਂ ਉਹਨਾਂ ਲਿੰਕ ਸੜਕਾਂ ’ਤੇ ਟਿੱਪਰਾਂ ਦੀ ਆਵਾਜਾਈ ’ਤੇ ਪਾਬੰਦੀ ਲਗਾਈ ਗਈ ਹੈ, ਜਿੱਥੇ ਸਕੂਲ ਸਥਿਤ ਹਨ।

ਜਾਰੀ ਹੁਕਮਾਂ ਮੁਤਾਬਕ ਸਵੇਰੇ 6 ਵਜੇ ਤੋਂ 9 ਵਜੇ ਤੱਕ ਅਤੇ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਇਨ੍ਹਾਂ ਸੜਕਾਂ ’ਤੇ ਟਿੱਪਰਾਂ ਦੀ ਆਵਾਜਾਈ ਪੂਰੀ ਤਰ੍ਹਾਂ ਬੰਦ ਰਹੇਗੀ। ਇਹ ਸਮਾਂ ਸਕੂਲੀ ਬੱਚਿਆਂ ਦੇ ਆਉਣ-ਜਾਣ ਦਾ ਹੁੰਦਾ ਹੈ।

ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਇਹ ਫੈਸਲਾ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਿਲੇ ਨਿਰਦੇਸ਼ਾਂ ਤੋਂ ਬਾਅਦ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਸਕੂਲ ਸਮੇਂ ਦੌਰਾਨ ਭਾਰੀ ਵਾਹਨਾਂ ਕਾਰਨ ਹੋ ਸਕਦੇ ਸੜਕ ਹਾਦਸਿਆਂ ਨੂੰ ਰੋਕਣਾ ਅਤੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ।

ਉਨ੍ਹਾਂ ਦੱਸਿਆ ਕਿ ਇਹ ਹੁਕਮ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਜਾਰੀ ਕੀਤੇ ਗਏ ਹਨ ਅਤੇ 26 ਜੁਲਾਈ ਤੱਕ ਲਾਗੂ ਰਹਿਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande