‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ : ਚੇਅਰਮੈਨ ਛੀਨਾ
ਅੰਮ੍ਰਿਤਸਰ, 27 ਮਈ (ਹਿੰ.ਸ.)। ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਹਾਈ-ਰਿਸਕ ਗਰਭ ਅਵਸਥਾ ਅਤੇ ਨਵਜਾਤ ਸ਼ਿਸੂ ਸਿਹਤ ਸੇਵਾਵਾਂ ਨੂੰ ਖਾਸ ਤੌਰ `ਤੇ ਮਜਬੂਤੀ ਮਿਲ ਰਹੀ ਹੈ। ਇਹ ਯੋਜਨਾ ਜਟਿਲ ਪ੍ਰਸਵ ਅਤੇ ਗੰਭੀਰ ਤੌਰ ‘ਤੇ ਬੀਮਾਰ ਨਵਜਾਤ ਸ਼ਿਸੂਆਂ ਦੇ ਇਲਾਜ ਨੂੰ ਪਰਿਵਾਰਾਂ ਲਈ ਬਿਨਾਂ ਕਿਸੇ ਆਰ
ਚੇਅਰਮੈਨ ਗੁਰਸ਼ਰਨ ਸਿੰਘ ਛੀਨਾ


ਅੰਮ੍ਰਿਤਸਰ, 27 ਮਈ (ਹਿੰ.ਸ.)। ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਹਾਈ-ਰਿਸਕ ਗਰਭ ਅਵਸਥਾ ਅਤੇ ਨਵਜਾਤ ਸ਼ਿਸੂ ਸਿਹਤ ਸੇਵਾਵਾਂ ਨੂੰ ਖਾਸ ਤੌਰ `ਤੇ ਮਜਬੂਤੀ ਮਿਲ ਰਹੀ ਹੈ। ਇਹ ਯੋਜਨਾ ਜਟਿਲ ਪ੍ਰਸਵ ਅਤੇ ਗੰਭੀਰ ਤੌਰ ‘ਤੇ ਬੀਮਾਰ ਨਵਜਾਤ ਸ਼ਿਸੂਆਂ ਦੇ ਇਲਾਜ ਨੂੰ ਪਰਿਵਾਰਾਂ ਲਈ ਬਿਨਾਂ ਕਿਸੇ ਆਰਥਿਕ ਬੋਝ ਦੇ ਆਸਾਨ ਬਣਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਦੱਸਿਆ ਕਿ ਭਾਰਤ ਦੇ ਰਾਸਟਰੀ ਪਰਿਵਾਰ ਸਿਹਤ ਸਰਵੇਖਣ (ਨੇਸਨਲ ਫੈਮਿਲੀ ਹੈਲਥ ਸਰਵੇ-5) ‘ਤੇ ਆਧਾਰਿਤ ਇੱਕ ਮਹੱਤਵਪੂਰਨ ਅਧਿਐਨ ਅਨੁਸਾਰ, ਦੇਸ ਵਿੱਚ ਲਗਭਗ ਹਰ ਦੋ ਵਿੱਚੋਂ ਇੱਕ ਗਰਭਾਵਸਥਾ ਹਾਈ-ਰਿਸਕ ਸ੍ਰੇਣੀ ਵਿੱਚ ਆਉਂਦੀ ਹੈ। ਕਾਰਕ ਜਿਵੇਂ ਕਿ ਸਿੱਖਿਆ ਦੀ ਘਾਟ, ਗਰੀਬੀ, ਦੋ ਗਰਭਾਂ ਦੇ ਵਿਚਕਾਰ ਘੱਟ ਅੰਤਰਾਲ, ਪਿਛਲੀਆਂ ਪ੍ਰਸਵ ਜਟਿਲਤਾਵਾਂ ਅਤੇ ਪਹਿਲਾਂ ਹੋਈਆਂ ਸਿਜੇਰੀਅਨ ਡਿਲਿਵਰੀਆਂ ਮਾਂ ਅਤੇ ਬੱਚੇ ਦੋਵਾਂ ਲਈ ਜੋਖਮ ਪੈਦਾ ਕਰਦੀਆਂ ਹਨ। ਖੋਜਕਰਤਾਵਾਂ ਦਾ ਕਹਿਣਾ ਹੈ ਕਿ ਸਮਾਜਿਕ ਅਤੇ ਆਰਥਿਕ ਤੌਰ ‘ਤੇ ਕਮਜੋਰ ਵਰਗਾਂ ਦੀਆਂ ਮਹਿਲਾਵਾਂ ਸਭ ਤੋਂ ਵੱਧ ਜੋਖਮ ਦਾ ਸਾਹਮਣਾ ਕਰਦੀਆਂ ਹਨ, ਜਿਸ ਨਾਲ ਮਾਤਰਤਵ ਸਿਹਤ ਸੇਵਾਵਾਂ ਅਤੇ ਜਾਗਰੂਕਤਾ ਪ੍ਰੋਗਰਾਮਾਂ ਨੂੰ ਹੋਰ ਮਜਬੂਤ ਕਰਨ ਦੀ ਲੋੜ ਸਪੱਸਟ ਹੁੰਦੀ ਹੈ।

ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਦੱਸਿਆ ਕਿ ਸਿਹਤ-ਕਾਰਡ ਉਨ੍ਹਾਂ ਮਹਿਲਾਵਾਂ ਲਈ ਇੱਕ ਮਹੱਤਵਪੂਰਨ ਸਹਾਰਾ ਬਣ ਕੇ ਉੱਭਰਿਆ ਹੈ, ਜਿਨ੍ਹਾਂ ਨੂੰ ਪ੍ਰਸਵ ਦੌਰਾਨ ਲੰਬੇ ਸਮੇਂ ਤੱਕ ਦਰਦ, ਸਿਹਤ ਸਮੱਸਿਆਵਾਂ, ਭਰੂਣ ਦੀ ਅਸਵਸਥ ਸਥਿਤੀ ਜਾਂ ਪਹਿਲਾਂ ਹੋਈ ਸਿਜੇਰੀਅਨ ਡਿਲਿਵਰੀ ਕਾਰਨ ਆਪਰੇਸਨ ਸਬੰਧੀ ਇਲਾਜ ਦੀ ਲੋੜ ਪੈਂਦੀ ਹੈ। ਉਨ੍ਹਾਂ ਦੱਸਿਆ ਕਿ ਰਾਜ ਸਿਹਤ ਏਜੰਸੀ ਤੋਂ ਪ੍ਰਾਪਤ ਅਧਿਕਾਰਤ ਅੰਕੜਿਆਂ ਅਨੁਸਾਰ 25 ਮਈ, 2026 ਤੱਕ ਯੋਜਨਾ ਦੇ ਤਹਿਤ ਮਾਤਰਤਵ ਅਤੇ ਨਵਜਾਤ ਸੰਭਾਲ ਦੇ ਕੁੱਲ 7,300 ਮਾਮਲਿਆਂ ਵਿੱਚ ਇਲਾਜ ਪ੍ਰਦਾਨ ਕੀਤਾ ਗਿਆ, ਜਿਸ ‘ਤੇ ਲਗਭਗ 7.04 ਕਰੋੜ ਰੁਪਏ ਦਾ ਖਰਚ ਹੋਇਆ। ਇਨ੍ਹਾਂ ਵਿੱਚ 5,300 ਹਾਈ-ਰਿਸਕ ਸਿਜੇਰੀਅਨ ਡਿਲਿਵਰੀਆਂ ਸਾਮਲ ਹਨ, ਜਿਨ੍ਹਾਂ ‘ਤੇ 6.37 ਕਰੋੜ ਰੁਪਏ ਖਰਚ ਕੀਤੇ ਗਏ। ਇਹ ਅੰਕੜੇ ਪੰਜਾਬ ਵਿੱਚ ਉੱਚ ਜੋਖਮ ਵਾਲੀ ਗਰਭਾਵਸਥਾ ਅਤੇ ਐਮਰਜੈਂਸੀ ਪ੍ਰਸੂਤੀ ਸੇਵਾਵਾਂ ਵਿੱਚ ਯੋਜਨਾ ਦੀ ਵਧਦੀ ਭੂਮਿਕਾ ਨੂੰ ਦਰਸਾਉਂਦੇ ਹਨ। ਮਾਤਰਤਵ ਸੇਵਾਵਾਂ ਦੇ ਨਾਲ ਇਹ ਯੋਜਨਾ ਗੰਭੀਰ ਤੌਰ ‘ਤੇ ਬੀਮਾਰ ਅਤੇ ਸਮੇਂ ਤੋਂ ਪਹਿਲਾਂ ਜਨਮੇ ਨਵਜਾਤ ਸ਼ਿਸੂਆਂ ਲਈ ਵਿਸੇਸ ਇਲਾਜ ਸਹਾਇਤਾ ਵੀ ਪ੍ਰਦਾਨ ਕਰ ਰਹੀ ਹੈ।

ਚੇਅਰਮੈਨ ਛੀਨਾ ਨੇ ਅੱਗੇ ਦੱਸਿਆ ਕਿ ਰਾਜ ਸਿਹਤ ਏਜੰਸੀ, ਪੰਜਾਬ ਦੇ ਅਧਿਕਾਰਕ ਅੰਕੜਿਆਂ ਅਨੁਸਾਰ, ਯੋਜਨਾ ਤਹਿਤ ਵੱਖ-ਵੱਖ ਪੈਕੇਜਾਂ ਵਿੱਚ ਕੁੱਲ 2,094 ਨਵਜਾਤ ਸ਼ਿਸੂਆਂ ਦਾ ਇਲਾਜ ਕੀਤਾ ਗਿਆ। ਬੇਸਿਕ ਨਿਓਨੇਟਲ ਕੇਅਰ, ਜੋ ਉਨ੍ਹਾਂ ਸ਼ਿਸੂਆਂ ਨੂੰ ਸਹਾਇਤਾ ਪ੍ਰਦਾਨ ਕਰਦੀ ਹੈ ਜਿਨ੍ਹਾਂ ਦਾ ਇਲਾਜ ਉਨ੍ਹਾਂ ਦੀਆਂ ਮਾਤਾਵਾਂ ਦੇ ਨਾਲ-ਨਾਲ ਕੀਤਾ ਜਾਂਦਾ ਹੈ, ਦੇ ਅਧੀਨ 881 ਨਵਜਾਤਾਂ ਦਾ ਇਲਾਜ ਕੀਤਾ ਗਿਆ, ਜਿਸ ‘ਤੇ 5.82 ਲੱਖ ਰੁਪਏ ਖਰਚ ਹੋਏ।

ਇਸੇ ਤਰ੍ਹਾਂ ਅਲਪ ਅਵਧੀ ਦੇ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਇਲਾਜ ਦੀ ਲੋੜ ਵਾਲੇ 777 ਨਵਜਾਤਾਂ ਨੂੰ ਸਪੈਸਲ ਨਿਓਨੇਟਲ ਕੇਅਰ ਪੈਕੇਜ ਤਹਿਤ ਲਾਭ ਮਿਲਿਆ, ਜਿਸ ‘ਤੇ 28.27 ਲੱਖ ਦਾ ਖਰਚ ਹੋਇਆ। ਇੰਟੈਂਸਿਵ ਨਿਓਨੇਟਲ ਕੇਅਰ ਪੈਕੇਜ ਦੇ ਅਧੀਨ 207 ਨਵਜਾਤਾਂ ਨੂੰ ਕੰਟੀਨਿਊਅਸ ਪੌਜਿਿਟਿਵ ਏਅਰਵੇ ਪ੍ਰੈਸਰ (ਸੀਪੀਏਪੀ) ਸਹਾਇਤਾ, 24 ਘੰਟਿਆਂ ਤੋਂ ਘੱਟ ਵੈਂਟੀਲੇਸਨ ਅਤੇ ਨਵਜਾਤ ਸੰਕਰਮਣ ਵਰਗੀਆਂ ਗੰਭੀਰ ਸਥਿਤੀਆਂ ਦੇ ਇਲਾਜ ਲਈ ਸਹਾਇਤਾ ਦਿੱਤੀ ਗਈ, ਜਿਸ ‘ਤੇ 15.65 ਲੱਖ ਰੁਪਏ ਦਾ ਖਰਚ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਅਧਿਕਾਰਕ ਅੰਕੜਿਆਂ ਅਨੁਸਾਰ 1,200 ਤੋਂ 1,499 ਗ੍ਰਾਮ ਵਜਨ ਵਾਲੇ ਜਾਂ ਲੰਬੇ ਸਮੇਂ ਤੱਕ ਵੈਂਟੀਲੇਟਰ ਸਹਾਇਤਾ ਦੀ ਲੋੜ ਵਾਲੇ 116 ਬਹੁਤ ਹੀ ਸੰਵੇਦਨਸੀਲ ਨਵਜਾਤਾਂ ਨੂੰ ਐਡਵਾਂਸਡ ਨਿਓਨੇਟਲ ਕੇਅਰ ਪ੍ਰਦਾਨ ਕੀਤੀ ਗਈ, ਜਿਸ `ਤੇ 9.30 ਲੱਖ ਰੁਪਏ ਖਰਚ ਹੋਏ।

ਇਸ ਤੋਂ ਇਲਾਵਾ, ਸਮੇਂ ਤੋਂ ਪਹਿਲਾਂ ਜਨਮ, ਬਹੁ-ਅੰਗ ਜਟਿਲਤਾਵਾਂ ਜਾਂ ਗੰਭੀਰ ਚਿਕਿਤਸਕ ਅਸਥਿਰਤਾ ਨਾਲ ਜੂਝ ਰਹੇ 64 ਨਵਜਾਤਾਂ ਨੂੰ ਕਿ੍ਰਟੀਕਲ ਨਿਓਨੇਟਲ ਕੇਅਰ ਉਪਲੱਬਧ ਕਰਵਾਈ ਗਈ, ਜਿਸ ‘ਤੇ 7.88 ਲੱਖ ਰੁਪਏ ਖਰਚ ਹੋਏ। ਇਸ ਦੇ ਨਾਲ ਹੀ 18 ਨਵਜਾਤਾਂ ਨੂੰ ਲੰਬੇ ਸਮੇਂ ਦੀ ਕ੍ਰੋਨਿਕ ਨਿਓਨੇਟਲ ਕੇਅਰ ਸਹਾਇਤਾ ਵੀ ਪ੍ਰਦਾਨ ਕੀਤੀ ਗਈ। ਇਸ ਤੋਂ ਇਲਾਵਾ, ਦੀਰਘਕਾਲੀਨ ਨਵਜਾਤ ਦੇਖਭਾਲ ਤਹਿਤ 17 ਸਿਿਸੂਆਂ ਨੂੰ ਸਾਮਲ ਕੀਤਾ ਗਿਆ, ਜਿਨ੍ਹਾਂ ਨੂੰ ਬ੍ਰੋਂਕੋਪਲਮੋਨਰੀ ਡਿਸਪਲੇਸੀਆ ਅਤੇ ਨੇਕਰੋਟਾਈਜਿਿੰਗ ਐਂਟਰੋਕੋਲਾਈਟਿਸ ਵਰਗੀਆਂ ਗੰਭੀਰ ਸਥਿਤੀਆਂ ਲਈ ਲੰਬੇ ਸਮੇਂ ਤੱਕ ਇਲਾਜ ਦੀ ਲੋੜ ਪਈ, ਜਿਸ ਦੀ ਲਾਗਤ 56 ਹਜਾਰ ਰੁਪਏ ਰਹੀ।

ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਹੁਣ ਪੰਜਾਬ ਦੇ ਪਰਿਵਾਰਾਂ ਲਈ ਇੱਕ ਵੱਡਾ ਸਿਹਤ ਸੁਰੱਖਿਆ ਕਵਚ ਬਣ ਰਹੀ ਹੈ ਅਤੇ ਹੁਣ ਤੱਕ ਇਸ ਤਹਿਤ ਲਗਭਗ 44.8 ਲੱਖ ਰਜਿਸਟ੍ਰੇਸਨਾਂ ਹੋ ਚੁੱਕੀਆਂ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande