ਲੁਧਿਆਣਾ ਦੇ ਸ਼ੇਰਪੁਰ ਚੌਂਕ ਨੇੜੇ ਟਰੈਕਟਰ-ਟਰਾਲੀ ਦੇ ਹੇਠਾਂ ਆਉਣ ਨਾਲ ਸਾਈਕਲ ਸਵਾਰ ਦੀ ਮੌਤ
ਲੁਧਿਆਣਾ, 27 ਮਈ (ਹਿੰ.ਸ.)| ਲੁਧਿਆਣਾ ਦੇ ਸ਼ੇਰਪੁਰ ਚੌਂਕ ਨੇੜੇ ਇੱਕ ਤੇਜ਼ ਰਫ਼ਤਾਰ ਅਤੇ ਰੌਂਗ ਸਾਈਡ ਤੋਂ ਆ ਰਹੀ ਟਰੈਕਟਰ-ਟਰਾਲੀ ਨੇ ਸਾਈਕਲ ਸਵਾਰ ਨੂੰ ਕੁਚਲ ਦਿੱਤਾ। ਹਾਦਸਾ ਇੰਨਾ ਭਿਆਨਕ ਸੀ ਕਿ ਸਾਈਕਲ ਸਵਾਰ ਟਰਾਲੀ ਦੇ ਹੇਠਾਂ ਆ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਟਰੈਕਟਰ-ਟਰ
ਲੁਧਿਆਣਾ ਦੇ ਸ਼ੇਰਪੁਰ ਚੌਂਕ ਨੇੜੇ ਟਰੈਕਟਰ-ਟਰਾਲੀ ਦੇ ਹੇਠਾਂ ਆਉਣ ਨਾਲ ਸਾਈਕਲ ਸਵਾਰ ਦੀ ਮੌਤ


ਲੁਧਿਆਣਾ, 27 ਮਈ (ਹਿੰ.ਸ.)| ਲੁਧਿਆਣਾ ਦੇ ਸ਼ੇਰਪੁਰ ਚੌਂਕ ਨੇੜੇ ਇੱਕ ਤੇਜ਼ ਰਫ਼ਤਾਰ ਅਤੇ ਰੌਂਗ ਸਾਈਡ ਤੋਂ ਆ ਰਹੀ ਟਰੈਕਟਰ-ਟਰਾਲੀ ਨੇ ਸਾਈਕਲ ਸਵਾਰ ਨੂੰ ਕੁਚਲ ਦਿੱਤਾ। ਹਾਦਸਾ ਇੰਨਾ ਭਿਆਨਕ ਸੀ ਕਿ ਸਾਈਕਲ ਸਵਾਰ ਟਰਾਲੀ ਦੇ ਹੇਠਾਂ ਆ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਟਰੈਕਟਰ-ਟਰਾਲੀ ਚਾਲਕ ਵਾਹਨ ਮੌਕੇ ’ਤੇ ਛੱਡ ਕੇ ਫਰਾਰ ਹੋ ਗਿਆ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰੌਂਗ ਸਾਈਡ ਤੋਂ ਆ ਰਹੀ ਟਰੈਕਟਰ-ਟਰਾਲੀ ਦੀ ਲਪੇਟ ਵਿੱਚ ਇੱਕ ਸਾਈਕਲ ਸਵਾਰ ਆ ਗਿਆ ਹੈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਟਰੈਕਟਰ-ਟਰਾਲੀ ਬਿਨਾਂ ਨੰਬਰ ਪਲੇਟ ਦੇ ਚੱਲ ਰਹੀ ਸੀ। ਪੁਲਿਸ ਨੇ ਵਾਹਨ ਨੂੰ ਕਬਜ਼ੇ ਵਿੱਚ ਲੈ ਕੇ ਫਰਾਰ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਮੌਕੇ ’ਤੇ ਮੌਜੂਦ ਚਸ਼ਮਦੀਦ ਬਿੰਦਰ ਨੇ ਦੱਸਿਆ ਕਿ ਉਹ ਸ਼ੇਰਪੁਰ ਚੌਂਕ ’ਤੇ ਡਿਊਟੀ ਕਰ ਰਹੇ ਸਨ, ਜਦੋਂ ਉਨ੍ਹਾਂ ਨੂੰ ਹਾਦਸੇ ਦੀ ਜਾਣਕਾਰੀ ਮਿਲੀ। ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਨਾ ਤਾਂ ਐਂਬੂਲੈਂਸ ਸਮੇਂ ’ਤੇ ਪਹੁੰਚੀ ਅਤੇ ਨਾ ਹੀ ਤੁਰੰਤ ਕੋਈ ਮਦਦ ਮਿਲੀ। ਬਾਅਦ ਵਿੱਚ ਉਹ ਖੁਦ ਨਿੱਜੀ ਐਂਬੂਲੈਂਸ ਲੈ ਕੇ ਮੌਕੇ ’ਤੇ ਪਹੁੰਚੇ, ਪਰ ਉਸ ਵੇਲੇ ਤੱਕ ਜ਼ਖਮੀ ਵਿਅਕਤੀ ਦੀ ਮੌਤ ਹੋ ਚੁੱਕੀ ਸੀ।

ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਹਾਲਾਤ ਕਾਬੂ ਕੀਤੇ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਭੇਜ ਦਿੱਤਾ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande