ਜਲੰਧਰ : ਸੁੱਚੀ ਪਿੰਡ ਵਿੱਚ ਕਾਰ ਸਵਾਰ ਨੌਜਵਾਨ ’ਤੇ ਤਾਬੜਤੋੜ ਫਾਇਰਿੰਗ, ਗੰਭੀਰ ਜ਼ਖ਼ਮੀ
ਜਲੰਧਰ, 27 ਮਈ (ਹਿੰ.ਸ.)| ਜਲੰਧਰ ਦੇ ਸੁੱਚੀ ਪਿੰਡ ਇਲਾਕੇ ਵਿੱਚ ਦੇਰ ਰਾਤ ਬਾਈਕ ਸਵਾਰ ਹਮਲਾਵਰਾਂ ਵੱਲੋਂ ਇੱਕ ਕਾਰ ਚਾਲਕ ’ਤੇ ਤਾਬੜਤੋੜ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿੱਚ ਲੱਦੇਵਾਲੀ ਦਾ ਰਹਿਣ ਵਾਲਾ ਅਨਮੋਲ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਗੋਲੀ ਉਸ ਦੀ ਗਰਦਨ ਨੂੰ ਛੂਹਦੀ ਹੋ
ਮੌਕੇ ’ਤੇ ਜਾਂਚ ਕਰ ਰਹੀ ਪੁਲਿਸ।


ਜਲੰਧਰ, 27 ਮਈ (ਹਿੰ.ਸ.)| ਜਲੰਧਰ ਦੇ ਸੁੱਚੀ ਪਿੰਡ ਇਲਾਕੇ ਵਿੱਚ ਦੇਰ ਰਾਤ ਬਾਈਕ ਸਵਾਰ ਹਮਲਾਵਰਾਂ ਵੱਲੋਂ ਇੱਕ ਕਾਰ ਚਾਲਕ ’ਤੇ ਤਾਬੜਤੋੜ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿੱਚ ਲੱਦੇਵਾਲੀ ਦਾ ਰਹਿਣ ਵਾਲਾ ਅਨਮੋਲ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਗੋਲੀ ਉਸ ਦੀ ਗਰਦਨ ਨੂੰ ਛੂਹਦੀ ਹੋਈ ਨਿਕਲੀ। ਜ਼ਖ਼ਮੀ ਹਾਲਤ ਵਿੱਚ ਉਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਹਾਲਤ ਨਾਜ਼ੁਕ ਦੇਖਦਿਆਂ ਉਸ ਨੂੰ ਅੰਮ੍ਰਿਤਸਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ। ਪੁਲਿਸ ਨੂੰ ਘਟਨਾ ਸਥਾਨ ਤੋਂ ਦੋ ਖੋਲ ਅਤੇ ਇੱਕ ਮੋਬਾਈਲ ਫੋਨ ਬਰਾਮਦ ਹੋਇਆ ਹੈ। ਜ਼ਖ਼ਮੀ ਅਨਮੋਲ ਦੀ ਮਾਤਾ ਬਲਜੀਤ ਕੌਰ ਨੇ ਦੱਸਿਆ ਕਿ ਉਸ ਦੇ ਪੁੱਤਰ ਦੀ ਇਲਾਕੇ ਦੇ ਕੁਝ ਨੌਜਵਾਨਾਂ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਸੀ ਅਤੇ ਕੁਝ ਦਿਨਾਂ ਤੋਂ ਉਸ ਦੀ ਰੇਕੀ ਕੀਤੀ ਜਾ ਰਹੀ ਸੀ। ਇਸ ਕਾਰਨ ਅਨਮੋਲ ਨੇ ਆਪਣਾ ਜਿਮ ਜਾਣ ਦਾ ਸਮਾਂ ਵੀ ਬਦਲ ਲਿਆ ਸੀ। ਉਹ ਰਾਤ ਕਰੀਬ 10 ਵਜੇ ਜਿਮ ਤੋਂ ਘਰ ਵਾਪਸ ਆ ਰਿਹਾ ਸੀ ਜਦੋਂ ਸੁੱਚੀ ਪਿੰਡ ਨੇੜੇ ਦੋ ਬਾਈਕ ਸਵਾਰ ਨੌਜਵਾਨਾਂ ਨੇ ਉਸ ਦੀ ਕਾਰ ’ਤੇ ਪਿਸਤੌਲ ਨਾਲ ਗੋਲੀਆਂ ਚਲਾ ਦਿੱਤੀਆਂ। ਫਾਇਰਿੰਗ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਪਰਿਵਾਰ ਨੇ ਦੋਸ਼ ਲਾਇਆ ਕਿ ਕੁਝ ਸਮਾਂ ਪਹਿਲਾਂ ਹੋਏ ਮਨਦੀਪ ਕਤਲ ਕੇਸ ਵਿੱਚ ਬੱਲੀ ਨਾਮਕ ਵਿਅਕਤੀ ਨੇ ਅਨਮੋਲ ’ਤੇ ਝੂਠਾ ਕੇਸ ਦਰਜ ਕਰਵਾਇਆ ਸੀ। ਪਰਿਵਾਰ ਦਾ ਕਹਿਣਾ ਹੈ ਕਿ ਬੱਲੀ, ਬੱਬੂ, ਮੁਕੇਸ਼ ਅਤੇ ਗੋਲੀ ਸਮੇਤ ਹੋਰ ਅਣਪਛਾਤੇ ਨੌਜਵਾਨਾਂ ਨੇ ਅਨਮੋਲ ਦੀ ਕਾਰ ਦਾ ਪਿੱਛਾ ਕਰਕੇ ਉਸ ਨੂੰ ਘੇਰਿਆ ਅਤੇ ਫਾਇਰਿੰਗ ਕੀਤੀ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਜੁਆਇੰਟ ਕਮਿਸ਼ਨਰ ਸੰਦੀਪ ਸ਼ਰਮਾ ਅਤੇ ਡੀਸੀਪੀ ਮਨਪ੍ਰੀਤ ਢਿੱਲੋਂ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਜੁਆਇੰਟ ਕਮਿਸ਼ਨਰ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਉੱਥੇ ਹੀ ਏਸੀਪੀ ਆਕਰਸ਼ੀ ਜੈਨ ਨੇ ਦੱਸਿਆ ਕਿ ਕੰਟਰੋਲ ਰੂਮ ਤੋਂ ਫਾਇਰਿੰਗ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਸੀ। ਸ਼ੁਰੂਆਤੀ ਜਾਂਚ ਵਿੱਚ ਮਾਮਲਾ ਪੁਰਾਣੀ ਰੰਜਿਸ਼ ਨਾਲ ਜੁੜਿਆ ਹੋਇਆ ਲੱਗ ਰਿਹਾ ਹੈ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande