ਚੇਅਰਮੈਨ ਗਿੱਲ ਨੇ ‘ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ
ਲੁਧਿਆਣਾ, 27 ਮਈ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ''ਮੇਰੀ ਰਸੋਈ ਸਕੀਮ'' ਤਹਿਤ ਪਿੰਡ ਲਾਦੀਆਂ ਖੁਰਦ ਦੀ ਕੋਆਪਰੇਟਿਵ ਸੁਸਾਇਟੀ ਵਿੱਚ ਆਮ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਰਾਸ਼ਨ ਕਿੱਟਾਂ ਚੇਅਰਮੈਨ ਮਾਰਕੀਟ ਕਮੇਟੀ ਲੁਧਿਆਣਾ ਗੁਰਜੀਤ ਸਿੰਘ ਗਿੱਲ ਵੱਲੋਂ ਵੰਡੀਆਂ ਗਈਆਂ। ਇਸ ਮੌਕੇ ਗੁਰਜੀ
‘ਮੇਰੀ ਰਸੋਈ’ ਸਕੀਮ ਤਹਿਤ ਰਾਸ਼ਨ ਕਿੱਟਾਂ ਵੰਡਣ ਸਮੇਂ ਚੇਅਰਮੈਨ ਗਿੱਲ


ਲੁਧਿਆਣਾ, 27 ਮਈ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੇਰੀ ਰਸੋਈ ਸਕੀਮ' ਤਹਿਤ ਪਿੰਡ ਲਾਦੀਆਂ ਖੁਰਦ ਦੀ ਕੋਆਪਰੇਟਿਵ ਸੁਸਾਇਟੀ ਵਿੱਚ ਆਮ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਰਾਸ਼ਨ ਕਿੱਟਾਂ ਚੇਅਰਮੈਨ ਮਾਰਕੀਟ ਕਮੇਟੀ ਲੁਧਿਆਣਾ ਗੁਰਜੀਤ ਸਿੰਘ ਗਿੱਲ ਵੱਲੋਂ ਵੰਡੀਆਂ ਗਈਆਂ।

ਇਸ ਮੌਕੇ ਗੁਰਜੀਤ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲ ਲੋਕਾਂ ਵਿੱਚ ਖੁਸ਼ੀ ਅਤੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰ ਰਹੀ ਹੈ। ਲੋਕ ਭਲਾਈ ਲਈ ਸਮਰਪਿਤ ਇਸ ਯੋਜਨਾ ਵਾਸਤੇ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਦਿਲੋਂ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਗਰੀਬ ਪਰਿਵਾਰਾਂ ਨੂੰ ਕਣਕ ਦੇ ਨਾਲ ਨਾਲ ਦਾਲਾਂ (ਮਾਹ/ਛੋਲਿਆਂ ਦੀ) ਖੰਡ, ਸਰੋਂ ਦਾ ਤੇਲ, ਹਲਦੀ ਅਤੇ ਲੂਣ ਦੀਆਂ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਰ ਵਰਗ ਦਾ ਖਿਆਲ ਰੱਖ ਰਹੀ ਹੈ। ਚਾਹੇ ਉਹ ਪੰਜਾਬੀ ਹੋਵੇ, ਚਾਹੇ ਉਹ ਪ੍ਰਵਾਸੀ ਹੋਵੇ, ਆਮ ਆਦਮੀ ਪਾਰਟੀ ਹਰ ਪੰਜਾਬ ਦੇ ਵਸਨੀਕ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ ਤਾਂ ਜੋ ਪੰਜਾਬ ਖੁਸ਼ਹਾਲ ਪੰਜਾਬ ਬਣ ਸਕੇ

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande