ਫਰੀਦਕੋਟ ਨੇੜੇ ਦਰਦਨਾਕ ਸੜਕ ਹਾਦਸਾ, ਬਾਈਕ ਸਵਾਰ ਦੋ ਨੌਜਵਾਨਾਂ ਦੀ ਮੌਤ
ਫਰੀਦਕੋਟ, 27 ਮਈ (ਹਿੰ.ਸ.)| ਫਰੀਦਕੋਟ ਦੇ ਪਿੰਡ ਮਹਮੂਆਣਾ ਨੇੜੇ ਬੁੱਧਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਬਾਈਕ ਸਵਾਰ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸਵੇਰੇ ਕਰੀਬ 4 ਵਜੇ ਇੱਕ ਆਈ-20 ਕਾਰ ਨੇ ਬਾਈਕ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਬਾ
ਫਰੀਦਕੋਟ ਨੇੜੇ ਦਰਦਨਾਕ ਸੜਕ ਹਾਦਸਾ, ਬਾਈਕ ਸਵਾਰ ਦੋ ਨੌਜਵਾਨਾਂ ਦੀ ਮੌਤ


ਫਰੀਦਕੋਟ, 27 ਮਈ (ਹਿੰ.ਸ.)| ਫਰੀਦਕੋਟ ਦੇ ਪਿੰਡ ਮਹਮੂਆਣਾ ਨੇੜੇ ਬੁੱਧਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਬਾਈਕ ਸਵਾਰ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸਵੇਰੇ ਕਰੀਬ 4 ਵਜੇ ਇੱਕ ਆਈ-20 ਕਾਰ ਨੇ ਬਾਈਕ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਬਾਈਕ ’ਤੇ ਸਵਾਰ ਦੋਵੇਂ ਨੌਜਵਾਨਾਂ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ।

ਮ੍ਰਿਤਕਾਂ ਦੀ ਪਛਾਣ ਪਿੰਡ ਮਹਮੂਆਣਾ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ (18) ਅਤੇ ਜਸ਼ਨਪ੍ਰੀਤ ਸਿੰਘ (18) ਵਜੋਂ ਹੋਈ ਹੈ। ਦੋਵੇਂ ਨੌਜਵਾਨ ਪੱਲੇਦਾਰੀ ਦਾ ਕੰਮ ਕਰਦੇ ਸਨ ਅਤੇ ਸਵੇਰੇ ਕੰਮ ਲਈ ਫਰੀਦਕੋਟ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਉਹ ਪਿੰਡ ਦੀ ਮੁੱਖ ਸੜਕ ’ਤੇ ਚੜ੍ਹੇ ਤਾਂ ਸਾਹਮਣੇ ਤੋਂ ਆ ਰਹੀ ਕਾਰ ਨੇ ਉਨ੍ਹਾਂ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ।

ਹਾਦਸੇ ਤੋਂ ਬਾਅਦ ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਮੈਡੀਕਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ, ਜਿੱਥੇ ਪੋਸਟਮਾਰਟਮ ਦੀ ਕਾਰਵਾਈ ਚੱਲ ਰਹੀ ਹੈ। ਪੁਲਿਸ ਨੇ ਹਾਦਸਾਗ੍ਰਸਤ ਕਾਰ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਚਾਲਕ ਹਾਦਸੇ ਤੋਂ ਬਾਅਦ ਗੱਡੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਿਰਮਲ ਸਿੰਘ ਅਤੇ ਗੁਰਭੇਜ ਸਿੰਘ ਨੇ ਦੱਸਿਆ ਕਿ ਦੋਵੇਂ ਨੌਜਵਾਨ ਹਰ ਰੋਜ਼ ਇਕੱਠੇ ਕੰਮ ’ਤੇ ਜਾਂਦੇ ਸਨ। ਬੁੱਧਵਾਰ ਨੂੰ ਖਾਸ ਕੰਮ ਹੋਣ ਕਰਕੇ ਉਹ ਸਵੇਰੇ ਜਲਦੀ ਘਰ ਤੋਂ ਨਿਕਲੇ ਸਨ, ਪਰ ਪਿੰਡ ਦੇ ਨੇੜੇ ਹੀ ਹਾਦਸੇ ਦਾ ਸ਼ਿਕਾਰ ਹੋ ਗਏ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਕਾਰ ਚਾਲਕ ਨੂੰ ਨੀਂਦ ਦੀ ਝਪਕੀ ਆਉਣ ਕਾਰਨ ਇਹ ਹਾਦਸਾ ਵਾਪਰਿਆ। ਉਨ੍ਹਾਂ ਨੇ ਦੋਸ਼ੀ ਡਰਾਈਵਰ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ ਅਤੇ ਚੇਤਾਵਨੀ ਦਿੱਤੀ ਹੈ ਕਿ ਜੇ ਇਨਸਾਫ਼ ਨਾ ਮਿਲਿਆ ਤਾਂ ਉਹ ਧਰਨਾ ਦੇਣ ਲਈ ਮਜਬੂਰ ਹੋਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande