ਅਬੋਹਰ ਵਿੱਚ ਜਾਲੀ ਵੋਟਾਂ ਨੂੰ ਲੈ ਕੇ ਝੜਪ ’ਚ ਪੁਲਿਸ ਨੇ ਭਾਜਪਾ ਉਮੀਦਵਾਰ ਸਮੇਤ ਅੱਧਾ ਦਰਜਨ ਲੋਕਾਂ ਖ਼ਿਲਾਫ਼ ਕੀਤਾ ਕੇਸ ਦਰਜ
ਚੰਡੀਗੜ੍ਹ, 27 ਮਈ (ਹਿੰ.ਸ.)| ਫਾਜ਼ਿਲਕਾ ਦੇ ਅਬੋਹਰ ਵਿੱਚ ਨਗਰ ਨਿਗਮ ਚੋਣਾਂ ਦੌਰਾਨ ਜਾਲੀ ਵੋਟਾਂ ਦੇ ਵਿਵਾਦ ਨੂੰ ਲੈ ਕੇ ਹੋਈ ਝੜਪ ਮਗਰੋਂ ਪੁਲਿਸ ਨੇ ਭਾਜਪਾ ਦੇ ਮੌਜੂਦਾ ਉਮੀਦਵਾਰ ਅਤੇ ਸਾਬਕਾ ਉਮੀਦਵਾਰ ਸਮੇਤ ਅੱਧਾ ਦਰਜਨ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਝਗੜੇ ਵਿੱਚ ਕਰੀਬ ਪੰਜ ਲੋਕ ਜ਼ਖ਼ਮੀ ਹੋ
ਅਬੋਹਰ ਵਿੱਚ ਜਾਲੀ ਵੋਟਾਂ ਨੂੰ ਲੈ ਕੇ ਝੜਪ ’ਚ ਪੁਲਿਸ ਨੇ ਭਾਜਪਾ ਉਮੀਦਵਾਰ ਸਮੇਤ ਅੱਧਾ ਦਰਜਨ ਲੋਕਾਂ ਖ਼ਿਲਾਫ਼ ਕੀਤਾ ਕੇਸ ਦਰਜ


ਚੰਡੀਗੜ੍ਹ, 27 ਮਈ (ਹਿੰ.ਸ.)| ਫਾਜ਼ਿਲਕਾ ਦੇ ਅਬੋਹਰ ਵਿੱਚ ਨਗਰ ਨਿਗਮ ਚੋਣਾਂ ਦੌਰਾਨ ਜਾਲੀ ਵੋਟਾਂ ਦੇ ਵਿਵਾਦ ਨੂੰ ਲੈ ਕੇ ਹੋਈ ਝੜਪ ਮਗਰੋਂ ਪੁਲਿਸ ਨੇ ਭਾਜਪਾ ਦੇ ਮੌਜੂਦਾ ਉਮੀਦਵਾਰ ਅਤੇ ਸਾਬਕਾ ਉਮੀਦਵਾਰ ਸਮੇਤ ਅੱਧਾ ਦਰਜਨ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਝਗੜੇ ਵਿੱਚ ਕਰੀਬ ਪੰਜ ਲੋਕ ਜ਼ਖ਼ਮੀ ਹੋਏ ਸਨ।

ਇਹ ਘਟਨਾ ਵਾਰਡ ਨੰਬਰ 30 ਦੇ ਸ੍ਰੀਗੰਗਾਨਗਰ ਰੋਡ ਸਥਿਤ ਸ਼ਿਵ ਸ਼ਾਕਿਆ ਨਗਰ ਵਿੱਚ ਕੱਲ੍ਹ ਦੁਪਹਿਰ ਕਰੀਬ 4 ਵਜੇ ਵਾਪਰੀ। ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕਾਂ ਨੇ ਕੁਝ ਲੋਕਾਂ ਨੂੰ ਕਥਿਤ ਜਾਲੀ ਵੋਟਾਂ ਪਾਉਣ ਤੋਂ ਰੋਕਿਆ, ਜਿਸ ਦੇ ਵਿਰੋਧ ਵਿੱਚ ਭਾਜਪਾ ਉਮੀਦਵਾਰ ਦੇ ਸਮਰਥਕਾਂ ਵੱਲੋਂ ਆਮ ਆਦਮੀ ਪਾਰਟੀ ਦੇ ਸਮਰਥਕ ਅਜੈ ਕੁਮਾਰ ਪੁੱਤਰ ਰਾਜ ਕੁਮਾਰ ਅਤੇ ਉਸ ਦੇ ਸਾਥੀਆਂ ’ਤੇ ਇੱਟਾਂ ਨਾਲ ਹਮਲਾ ਕਰ ਦਿੱਤਾ ਗਿਆ। ਹਮਲੇ ਵਿੱਚ ਅਜੈ ਕੁਮਾਰ ਅਤੇ ਉਸ ਦੇ ਸਾਥੀ ਜ਼ਖ਼ਮੀ ਹੋ ਗਏ।

ਦੂਜੇ ਪਾਸੇ ਦੇ ਦੋ ਵਿਅਕਤੀ ਵੀ ਹਸਪਤਾਲ ਵਿੱਚ ਦਾਖ਼ਲ ਕਰਵਾਏ ਗਏ ਹਨ, ਜਿਨ੍ਹਾਂ ਨੇ ਪਹਿਲੇ ਪੱਖ ’ਤੇ ਕੁੱਟਮਾਰ ਦੇ ਦੋਸ਼ ਲਗਾਏ ਹਨ।

ਥਾਣਾ ਨੰਬਰ 2 ਦੀ ਪੁਲਿਸ ਨੇ ਅਜੈ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਸ਼ਿਵ ਸ਼ਾਕਿਆ ਨਗਰ ਦੇ ਰਹਿਣ ਵਾਲੇ ਪਾਰਸ਼ਦ ਸਤਿਆਵਾਨ ਸ਼ਾਕਿਆ, ਸੁਰੇਸ਼ ਕੁਮਾਰ, ਸੁਨੀਲ ਕੁਮਾਰ, ਕੁੱਕੀ, ਆਦਿਤਿਆ ਉਰਫ਼ ਨੰਦੂ ਅਤੇ ਸਾਹਿਲ ਖ਼ਿਲਾਫ਼ ਕੇਸ ਨੰਬਰ 92 ਦਰਜ ਕੀਤਾ ਹੈ। ਦੋਸ਼ੀਆਂ ਖ਼ਿਲਾਫ਼ ਬੀਐਨਐਸ ਦੀਆਂ ਧਾਰਾਵਾਂ 115(2), 191(3) ਅਤੇ 190 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਥਾਣਾ ਨੰਬਰ 2 ਦੇ ਇੰਚਾਰਜ ਦਵਿੰਦਰ ਸਿੰਘ ਨੇ ਦੱਸਿਆ ਕਿ ਪੀੜਤ ਧਿਰ ਦੀ ਸ਼ਿਕਾਇਤ ਦੇ ਆਧਾਰ ’ਤੇ ਭਾਜਪਾ ਦੇ ਮੌਜੂਦਾ ਉਮੀਦਵਾਰ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande