
ਚੰਡੀਗੜ੍ਹ, 27 ਮਈ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਇਸ ਵੇਲੇ ਭਿਆਨਕ ਗਰਮੀ ਦਾ ਦੌਰ ਜਾਰੀ ਹੈ। ਮੌਸਮ ਕੇਂਦਰ ਚੰਡੀਗੜ੍ਹ ਨੇ ਅੱਜ ਪੰਜਾਬ ਅਤੇ ਚੰਡੀਗੜ੍ਹ ਲਈ ਸੀਵਿਅਰ ਹੀਟਵੇਵ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 28 ਮਈ ਤੋਂ ਮੌਸਮ ਵਿੱਚ ਵੱਡੇ ਬਦਲਾਅ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਹੋ ਸਕਦੀ ਹੈ।
ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦਾ ਮੌਸਮ ਪੂਰੀ ਤਰ੍ਹਾਂ ਸੁੱਕਾ ਰਿਹਾ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 45.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਿਸ ਕਾਰਨ ਲੋਕਾਂ ਨੂੰ ਤਪਦੀ ਗਰਮੀ ਦਾ ਸਾਹਮਣਾ ਕਰਨਾ ਪਿਆ।
ਮੌਸਮ ਵਿਭਾਗ ਨੇ 27 ਮਈ ਲਈ ਮੋਹਾਲੀ, ਪਟਿਆਲਾ, ਲੁਧਿਆਣਾ, ਬਠਿੰਡਾ, ਮਾਨਸਾ ਅਤੇ ਸੰਗਰੂਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਸੀਵਿਅਰ ਹੀਟਵੇਵ ਦੀ ਚੇਤਾਵਨੀ ਜਾਰੀ ਕੀਤੀ ਹੈ। ਦੁਪਹਿਰ ਸਮੇਂ ਤਿੱਖੀ ਧੁੱਪ ਅਤੇ ਗਰਮ ਹਵਾਵਾਂ ਕਾਰਨ ਲੋਕਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਮੌਸਮ ਵਿਭਾਗ ਅਨੁਸਾਰ 28 ਅਤੇ 29 ਮਈ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੌਸਮ ਅਚਾਨਕ ਕਰਵਟ ਲੈ ਸਕਦਾ ਹੈ। ਇਸ ਦੌਰਾਨ 60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਗਰਜ-ਚਮਕ ਨਾਲ ਮੀਂਹ ਪੈਣ ਅਤੇ ਓਲੇ ਪੈਣ ਦੀ ਸੰਭਾਵਨਾ ਹੈ। ਖ਼ਾਸ ਕਰਕੇ ਮੋਹਾਲੀ, ਪਟਿਆਲਾ, ਰੂਪਨਗਰ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਮੌਸਮ ਖ਼ਰਾਬ ਹੋ ਸਕਦਾ ਹੈ।
ਮੌਸਮ ਵਿਭਾਗ ਦਾ ਅਨੁਮਾਨ ਹੈ ਕਿ 29 ਅਤੇ 30 ਮਈ ਨੂੰ ਹਲਕੇ ਤੋਂ ਦਰਮਿਆਨੇ ਮੀਂਹ ਤੋਂ ਬਾਅਦ ਤਾਪਮਾਨ ਵਿੱਚ 6 ਤੋਂ 8 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਇਸ ਨਾਲ ਲੋਕਾਂ ਨੂੰ ਭਿਆਨਕ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ।
20 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐੱਸਏਐੱਸ ਨਗਰ (ਮੋਹਾਲੀ) ਵਿੱਚ ਵੱਖ-ਵੱਖ ਥਾਵਾਂ ‘ਤੇ ਗਰਜ-ਚਮਕ ਨਾਲ ਮੀਂਹ, ਬਿਜਲੀ ਚਮਕਣ, ਓਲਾਵ੍ਰਿਸ਼ਟੀ ਅਤੇ 60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਤਰਨਤਾਰਨ, ਬਰਨਾਲਾ ਅਤੇ ਸੰਗਰੂਰ ਵਿੱਚ ਵੀ ਗਰਜ-ਚਮਕ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
ਦੂਜੇ ਪਾਸੇ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਵਿੱਚ ਲੂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ।
29 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐੱਸਏਐੱਸ ਨਗਰ (ਮੋਹਾਲੀ) ਵਿੱਚ ਗਰਜ-ਚਮਕ ਨਾਲ ਮੀਂਹ, ਬਿਜਲੀ ਚਮਕਣ, ਓਲਾਵ੍ਰਿਸ਼ਟੀ ਅਤੇ 60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਵੀ ਗਰਜ-ਚਮਕ ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਕਈ ਥਾਵਾਂ ‘ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।
30 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐੱਸਏਐੱਸ ਨਗਰ (ਮੋਹਾਲੀ) ਵਿੱਚ ਗਰਜ-ਚਮਕ, ਬਿਜਲੀ ਚਮਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਕਈ ਥਾਵਾਂ ‘ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਜਦਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਵੱਖ-ਵੱਖ ਥਾਵਾਂ ‘ਤੇ ਹਲਕੇ ਤੋਂ ਦਰਮਿਆਨੇ ਮੀਂਹ ਪੈ ਸਕਦਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH