ਸਿਹਤਮੰਦ ਜੀਵਨ ਲਈ ਯੋਗਾ ਜ਼ਰੂਰੀ : ਡਾ. ਬਲਬੀਰ ਸਿੰਘ
ਚੰਡੀਗੜ੍ਹ, 27 ਮਈ (ਹਿੰ.ਸ.)| ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਨੰਦ ਨਗਰ ਬੀ ਵਿੱਚ ਯੋਗਾ ਸ਼ੈਡ ਅਤੇ ਹੋਰ ਸਿਹਤ ਸਹੂਲਤਾਂ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਲੀਨਿਕ ਵਿੱਚ ਹਰ ਰੋਜ਼ ਕਰੀਬ 80 ਤੋਂ 100 ਲ
ਸਿਹਤ ਮੰਤਰੀ ਡਾ. ਬਲਬੀਰ ਸਿੰਘ।


ਚੰਡੀਗੜ੍ਹ, 27 ਮਈ (ਹਿੰ.ਸ.)| ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਨੰਦ ਨਗਰ ਬੀ ਵਿੱਚ ਯੋਗਾ ਸ਼ੈਡ ਅਤੇ ਹੋਰ ਸਿਹਤ ਸਹੂਲਤਾਂ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਲੀਨਿਕ ਵਿੱਚ ਹਰ ਰੋਜ਼ ਕਰੀਬ 80 ਤੋਂ 100 ਲੋਕ ਇਲਾਜ ਅਤੇ ਦਵਾਈ ਲਈ ਆ ਰਹੇ ਹਨ, ਜਿਸ ਨਾਲ ਬਲੱਡ ਪ੍ਰੈਸ਼ਰ ਵਰਗੀਆਂ ਬਿਮਾਰੀਆਂ ਨੂੰ ਕਾਬੂ ਕਰਨ ਵਿੱਚ ਮਦਦ ਮਿਲ ਰਹੀ ਹੈ।

ਉਨ੍ਹਾਂ ਕਿਹਾ ਕਿ ਜੇ ਲੋਕ ਨਿਯਮਿਤ ਤੌਰ ’ਤੇ ਯੋਗਾ ਕਰਨ ਤਾਂ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਹੋਰ ਕਈ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਲੋਕਾਂ ਨੂੰ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਲਈ ਯੋਗਾ ਸ਼ੈਡ, ਬੱਚਿਆਂ ਲਈ ਝੂਲੇ, ਨੌਜਵਾਨਾਂ ਲਈ ਓਪਨ ਜਿਮ ਅਤੇ ਵਾਕਿੰਗ ਟਰੈਕ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ।

ਡਾ. ਬਲਬੀਰ ਸਿੰਘ ਨੇ ਪ੍ਰਾਈਵੇਟ ਹਸਪਤਾਲਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜਿਹੜੇ ਹਸਪਤਾਲ 10 ਲੱਖ ਰੁਪਏ ਵਾਲੇ ਸਿਹਤ ਕਾਰਡ ਨੂੰ ਮੰਨਣ ਤੋਂ ਇਨਕਾਰ ਕਰ ਰਹੇ ਹਨ ਜਾਂ ਮਰੀਜ਼ਾਂ ਨਾਲ ਮਨਮਾਨੀਆਂ ਕਰ ਰਹੇ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕੋਈ ਹਸਪਤਾਲ ਇਲਾਜ ਤੋਂ ਇਨਕਾਰ ਕਰਦਾ ਹੈ ਤਾਂ ਉਸ ਦੀ ਜਾਣਕਾਰੀ ਅਤੇ ਵੀਡੀਓ ਸਰਕਾਰ ਨਾਲ ਸਾਂਝੀ ਕੀਤੀ ਜਾਵੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande