ਅੰਮ੍ਰਿਤਸਰ ਦੇ ਬਾਂਸ ਬਾਜ਼ਾਰ ਵਿੱਚ ਲੱਗੀ ਭਿਆਨਕ ਅੱਗ, ਦੁਕਾਨਦਾਰ ਜ਼ਿੰਦਾ ਸੜਿਆ
ਅੰਮ੍ਰਿਤਸਰ, 28 ਮਈ (ਹਿੰ.ਸ.)| ਅੰਮ੍ਰਿਤਸਰ ਦੇ ਬਾਂਸਾਂ ਵਾਲਾ ਬਾਜ਼ਾਰ ਵਿੱਚ ਵੀਰਵਾਰ ਨੂੰ ਲੱਗੀ ਭਿਆਨਕ ਅੱਗ ਕਾਰਨ ਇੱਕ ਦੁਕਾਨਦਾਰ ਦੀ ਜ਼ਿੰਦਾ ਸੜਨ ਦੇ ਨਾਲ ਮੌਤ ਹੋ ਗਈ, ਜਦਕਿ ਸਮਾਨ ਬਚਾਉਣ ਦੀ ਕੋਸ਼ਿਸ਼ ਦੌਰਾਨ ਕਈ ਲੋਕ ਜ਼ਖਮੀ ਹੋ ਗਏ। ਬਾਂਸ ਅਤੇ ਲੱਕੜ ਦਾ ਵੱਡਾ ਸਟਾਕ ਹੋਣ ਕਾਰਨ ਅੱਗ ਨੇ ਕੁਝ ਹੀ ਸਮੇਂ
ਬਾਂਸ ਬਾਜ਼ਾਰ ’ਚ ਲੱਗੀ ਭਿਆਨਕ ਅੱਗ।


ਅੰਮ੍ਰਿਤਸਰ, 28 ਮਈ (ਹਿੰ.ਸ.)| ਅੰਮ੍ਰਿਤਸਰ ਦੇ ਬਾਂਸਾਂ ਵਾਲਾ ਬਾਜ਼ਾਰ ਵਿੱਚ ਵੀਰਵਾਰ ਨੂੰ ਲੱਗੀ ਭਿਆਨਕ ਅੱਗ ਕਾਰਨ ਇੱਕ ਦੁਕਾਨਦਾਰ ਦੀ ਜ਼ਿੰਦਾ ਸੜਨ ਦੇ ਨਾਲ ਮੌਤ ਹੋ ਗਈ, ਜਦਕਿ ਸਮਾਨ ਬਚਾਉਣ ਦੀ ਕੋਸ਼ਿਸ਼ ਦੌਰਾਨ ਕਈ ਲੋਕ ਜ਼ਖਮੀ ਹੋ ਗਏ। ਬਾਂਸ ਅਤੇ ਲੱਕੜ ਦਾ ਵੱਡਾ ਸਟਾਕ ਹੋਣ ਕਾਰਨ ਅੱਗ ਨੇ ਕੁਝ ਹੀ ਸਮੇਂ ਵਿੱਚ ਭਿਆਨਕ ਰੂਪ ਧਾਰ ਲਿਆ ਅਤੇ ਕਰੀਬ ਦੋ ਦਰਜਨ ਤੋਂ ਵੱਧ ਦੁਕਾਨਾਂ ਸੜ ਕੇ ਰਾਖ ਹੋ ਗਈਆਂ। ਫਾਇਰ ਬ੍ਰਿਗੇਡ ਦੀਆਂ ਟੀਮਾਂ ਪਿਛਲੇ ਸੱਤ ਘੰਟਿਆਂ ਤੋਂ ਅੱਗ ’ਤੇ ਕਾਬੂ ਪਾਉਣ ਲਈ ਜੁਟੀਆਂ ਹੋਈਆਂ ਹਨ।

ਦੁਕਾਨਦਾਰ ਅਨੂਪ ਕੁਮਾਰ ਨੇ ਦੱਸਿਆ ਕਿ ਦੁਪਹਿਰ ਸਮੇਂ ਰਾਮ ਬਾਗਾ ਕੋਟ ਆਤਮਾ ਸਿੰਘ ਇਲਾਕੇ ਵਿੱਚ ਇੱਕ ਦੁਕਾਨ ਨੂੰ ਅੱਗ ਲੱਗੀ ਸੀ। ਦੇਖਦੇ ਹੀ ਦੇਖਦੇ ਅੱਗ ਨੇ ਪਿੱਛੇ ਸਥਿਤ ਬਾਂਸ ਅਤੇ ਲੱਕੜ ਦੀਆਂ ਦੁਕਾਨਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਕਰੀਬ 25 ਦੁਕਾਨਾਂ ਸੜ ਗਈਆਂ। ਇਲਾਕੇ ਵਿੱਚ ਲੱਗੇ ਇੱਕ ਮੋਬਾਈਲ ਟਾਵਰ ਤੱਕ ਵੀ ਅੱਗ ਪਹੁੰਚ ਗਈ, ਜਿਸ ਕਾਰਨ ਲੋਕਾਂ ਵਿੱਚ ਭਗਦੜ ਮਚ ਗਈ।

ਇਸ ਦੌਰਾਨ ਇੱਕ ਦਿਵਿਆਂਗ ਦੁਕਾਨਦਾਰ ਸਮੇਂ ਸਿਰ ਬਾਹਰ ਨਹੀਂ ਨਿਕਲ ਸਕਿਆ ਅਤੇ ਅੱਗ ਵਿੱਚ ਜ਼ਿੰਦਾ ਸੜ ਗਿਆ। ਅੱਗ ਦੀਆਂ ਉੱਚੀਆਂ ਲਪਟਾਂ ਅਤੇ ਧੂੰਏਂ ਕਾਰਨ ਆਸ-ਪਾਸ ਦੇ ਇਲਾਕਿਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਅਤੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਸ਼ੁਰੂ ਕੀਤੀ ਗਈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੇ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲੈਂਦੇ ਰਹੇ।

ਵਿਧਾਇਕ ਅਜੈ ਗੁਪਤਾ ਨੇ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਘਟਨਾ ਦੀ ਜਾਣਕਾਰੀ ਮਿਲੀ, ਉਹ ਪੰਜ ਮਿੰਟਾਂ ਵਿੱਚ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਕਿਹਾ ਕਿ ਰਸਤੇ ਵਿੱਚ ਹੀ ਫਾਇਰ ਬ੍ਰਿਗੇਡ ਅਧਿਕਾਰੀਆਂ, ਪੀਐਸਪੀਸੀਐਲ ਅਤੇ ਪੁਲਿਸ ਕਮਿਸ਼ਨਰ ਨਾਲ ਸੰਪਰਕ ਕਰਕੇ ਸਾਰੇ ਪ੍ਰਬੰਧ ਕੀਤੇ ਗਏ। ਫਿਲਹਾਲ ਫਾਇਰ ਬ੍ਰਿਗੇਡ ਦੀਆਂ ਟੀਮਾਂ ਅੱਗ ਬੁਝਾਉਣ ਵਿੱਚ ਜੁੱਟੀਆਂ ਹੋਈਆਂ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande