ਪੰਜਾਬ ਪੁਲਿਸ ਨੂੰ ਲੈ ਕੇ ਰਵਨੀਤ ਬਿੱਟੂ ਦੇ ਬਿਆਨ ‘ਤੇ ਆਪ ਦਾ ਤਿੱਖਾ ਪਲਟਵਾਰ
ਚੰਡੀਗੜ੍ਹ, 28 ਮਈ (ਹਿੰ.ਸ.)| ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਪੰਜਾਬ ਪੁਲਿਸ ਬਾਰੇ ਦਿੱਤੇ ਗਏ ਵਿਵਾਦਿਤ ਬਿਆਨ ‘ਤੇ ਆਮ ਆਦਮੀ ਪਾਰਟੀ ਨੇ ਤਿੱਖਾ ਜਵਾਬ ਦਿੱਤਾ ਹੈ। ਆਪ ਦੇ ਸੀਨੀਅਰ ਬੁਲਾਰੇ ਬਲਤੇਜ ਪੰਨੂ ਨੇ ਪ੍ਰੈੱਸ ਕਾਨਫਰੰਸ ਦੌਰਾਨ ਰਵਨੀਤ ਬਿੱਟੂ ‘ਤੇ ਗੰਭੀਰ ਦੋਸ਼ ਲਗਾਏ। ਬਲਤੇਜ ਪੰ
ਸੀਨੀਅਰ ਬੁਲਾਰੇ ਬਲਤੇਜ ਪੰਨੂ


ਚੰਡੀਗੜ੍ਹ, 28 ਮਈ (ਹਿੰ.ਸ.)| ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਪੰਜਾਬ ਪੁਲਿਸ ਬਾਰੇ ਦਿੱਤੇ ਗਏ ਵਿਵਾਦਿਤ ਬਿਆਨ ‘ਤੇ ਆਮ ਆਦਮੀ ਪਾਰਟੀ ਨੇ ਤਿੱਖਾ ਜਵਾਬ ਦਿੱਤਾ ਹੈ। ਆਪ ਦੇ ਸੀਨੀਅਰ ਬੁਲਾਰੇ ਬਲਤੇਜ ਪੰਨੂ ਨੇ ਪ੍ਰੈੱਸ ਕਾਨਫਰੰਸ ਦੌਰਾਨ ਰਵਨੀਤ ਬਿੱਟੂ ‘ਤੇ ਗੰਭੀਰ ਦੋਸ਼ ਲਗਾਏ। ਬਲਤੇਜ ਪੰਨੂ ਨੇ ਕਿਹਾ ਕਿ ਇੱਕ ਪਾਸੇ ਬਿੱਟੂ ਪੰਜਾਬ ਪੁਲਿਸ ਦੇ ਨਾਕਿਆਂ ਅਤੇ ਜਵਾਨਾਂ ‘ਤੇ ਸਵਾਲ ਖੜ੍ਹੇ ਕਰ ਰਹੇ ਹਨ, ਜਦਕਿ ਦੂਜੇ ਪਾਸੇ ਉਨ੍ਹਾਂ ਨੇ ਆਪਣੇ ਹੀ ਭਰਾ ਨੂੰ ਪੁਲਿਸ ਵਿਭਾਗ ਵਿੱਚ ਬੈਕਡੋਰ ਐਂਟਰੀ ਦਿਵਾਉਣ ਲਈ ਨਿਯਮਾਂ ਦੀ ਉਲੰਘਣਾ ਕੀਤੀ ਸੀ।

ਉਨ੍ਹਾਂ ਮੰਗ ਕੀਤੀ ਕਿ ਰਵਨੀਤ ਬਿੱਟੂ ਪੰਜਾਬ ਪੁਲਿਸ ਦਾ ਅਪਮਾਨ ਕਰਨ ਲਈ ਬਿਨਾ ਸ਼ਰਤ ਮਾਫ਼ੀ ਮੰਗਣ।

ਬਲਤੇਜ ਪੰਨੂ ਨੇ ਅੱਗੇ ਪਿਛਲੀਆਂ ਅਕਾਲੀ ਦਲ ਅਤੇ ਕਾਂਗਰਸ ਸਰਕਾਰਾਂ ‘ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਉਸ ਸਮੇਂ ਸਿਰਫ਼ ਆਪਣੇ ਚਹੇਤਿਆਂ ਨੂੰ ਹੀ ਫਾਇਦੇ ਦਿੱਤੇ ਜਾਂਦੇ ਸਨ। ਉਨ੍ਹਾਂ ਸਿੱਧੇ ਤੌਰ ‘ਤੇ ਰਵਨੀਤ ਬਿੱਟੂ ਦੇ ਭਰਾ ਦੀ ਪੰਜਾਬ ਪੁਲਿਸ ਵਿੱਚ ਤਰਸ ਦੇ ਆਧਾਰ ‘ਤੇ ਹੋਈ ਭਰਤੀ ‘ਤੇ ਸਵਾਲ ਚੁੱਕੇ ਅਤੇ ਕਿਹਾ ਕਿ ਜੇਕਰ ਬਿੱਟੂ ਨੂੰ ਪੰਜਾਬ ਪੁਲਿਸ ਨਾਲ ਇੰਨੀ ਹੀ ਸਮੱਸਿਆ ਹੈ ਤਾਂ ਫਿਰ ਉਨ੍ਹਾਂ ਨੇ ਆਪਣੇ ਭਰਾ ਨੂੰ ਇਸੇ ਵਿਭਾਗ ਵਿੱਚ ਨਿਯਮਾਂ ਨੂੰ ਨਜ਼ਰਅੰਦਾਜ਼ ਕਰਕੇ ਕਿਉਂ ਭਰਤੀ ਕਰਵਾਇਆ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande