ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੈਸਲਾ, ਕੇਵਲ ਸਿੰਘ ਢਿੱਲੋਂ ਨੂੰ ਬਣਾਇਆ ਸੂਬਾ ਪ੍ਰਧਾਨ
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੈਸਲਾ
ਕੇਵਲ ਸਿੰਘ ਢਿੱਲੋਂ


ਚੰਡੀਗੜ੍ਹ, 28 ਮਈ (ਹਿੰ.ਸ.)। ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬਾ ਪ੍ਰਧਾਨ ਨੂੰ ਬਦਲ ਕੇ ਵੱਡਾ ਦਾਅ ਖੇਡਿਆ ਹੈ। ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਪ੍ਰਸਿੱਧ ਉਦਯੋਗਪਤੀ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕਰਕੇ ਪਹਿਲੀ ਵਾਰ ਸਿੱਖ ਚੇਹਰੇ ’ਤੇ ਦਾਅ ਲਗਾਇਆ ਗਿਆ ਹੈ। ਪੰਜਾਬ ਵਿੱਚ ਭਾਜਾਪ ਦੇ ਪਿਛਲੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਸਨ।

ਭਾਜਪਾ ਨੇ ਢਿੱਲੋਂ ਨੂੰ ਨਿਯੁਕਤ ਕਰਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਖੁਸ਼ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਹਾਲ ਹੀ ਵਿੱਚ ਭਾਜਪਾ ਦੀ ਉੱਚ ਲੀਡਰਸ਼ਿਪ ਨਾਲ ਮੁਲਾਕਾਤ ਕੀਤੀ ਸੀ। ਹੁਣ, ਭਾਜਪਾ ਨੇ ਪਾਰਟੀ ਦੀ ਵਾਗਡੋਰ ਉਨ੍ਹਾਂ ਦੇ ਨੇੜਲੇ ਨੇਤਾ ਨੂੰ ਸੌਂਪ ਦਿੱਤੀ ਹੈ।

ਕੇਵਲ ਢਿੱਲੋਂ ਲਗਭਗ ਚਾਰ ਸਾਲ ਪਹਿਲਾਂ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਹੁਣ ਉਹ ਪੰਜਾਬ ਵਿੱਚ ਭਾਜਪਾ ਦਾ ਸਿੱਖ ਚਿਹਰਾ ਹੋਣਗੇ। ਇਸ ਤੋਂ ਪਹਿਲਾਂ, ਪਾਰਟੀ ਨੇ ਸੁਨੀਲ ਜਾਖੜ ਨੂੰ ਪ੍ਰਧਾਨ ਨਿਯੁਕਤ ਕੀਤਾ ਸੀ। ਜਾਖੜ ਸਾਲ 2024 ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਸਨ, ਪਰ ਭਾਜਪਾ ਨੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਨਹੀਂ ਕੀਤਾ ਸੀ। ਇਸ ਨਿਯੁਕਤੀ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਮੁੱਖ ਭੂਮਿਕਾ ਨਿਭਾਈ ਹੈ।

ਵੀਰਵਾਰ ਨੂੰ ਜਦੋਂ ਕੇਵਲ ਢਿੱਲੋਂ ਨੂੰ ਸੂਬਾ ਪ੍ਰਧਾਨ ਐਲਾਨਿਆ ਗਿਆ, ਉਹ ਚੰਡੀਗੜ੍ਹ ਦੇ ਪੰਜਾਬ ਲੋਕ ਭਵਨ ਵਿੱਚ ਸਨ। ਅੱਜ ਕੁਝ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਚੋਣ ਕਮਿਸ਼ਨ ਨੂੰ ਮਿਲਣ ਪਹੁੰਚੇ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਵਲ ਢਿੱਲੋਂ ਨੇ ਕਿਹਾ ਕਿ 2027 ਵਿੱਚ ਪੰਜਾਬ ਵਿੱਚ ਕਮਲ ਦਾ ਫੁੱਲ ਖਿੜੇਗਾ, ਭਾਜਪਾ ਦੀ ਸਰਕਾਰ ਬਣੇਗੀ। ਪੂਰੀ ਭਾਰਤੀ ਜਨਤਾ ਪਾਰਟੀ ਇਕੱਠੀ ਹੈ। ਅਸੀਂ ਇਕੱਠੇ ਵਿਚਾਰ-ਵਟਾਂਦਰਾ ਕਰਾਂਗੇ। ਪੱਛਮੀ ਬੰਗਾਲ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ ਹੈ।

ਜਦੋਂ ਕੇਵਲ ਢਿੱਲੋਂ ਤੋਂ ਪੁੱਛਿਆ ਗਿਆ ਕਿ ਸੀਐਮ ਭਗਵੰਤ ਮਾਨ ਕਹਿ ਰਹੇ ਹਨ ਕਿ 2027 ਵਿੱਚ ਭਾਜਪਾ ਇੱਕ ਜਾਂ ਦੋ ਸੀਟਾਂ ਤੱਕ ਸਿਮਟ ਜਾਵੇਗੀ। ਇਸ 'ਤੇ ਢਿੱਲੋਂ ਨੇ ਕਿਹਾ ਕਿ ਉਹ ਆਪਣੀ ਗੱਲ ਕਹਿ ਰਹੇ ਹਨ। ਭਾਜਪਾ ਪੰਜਾਬ ਵਿੱਚ ਆਪਣੀ ਸਰਕਾਰ ਬਣਾ ਰਹੀ ਹੈ।

ਕੌਣ ਹਨ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ?-ਜਨਮ: 16 ਮਈ, 1950-ਜਨਮ ਸਥਾਨ: ਪਿੰਡ ਟੱਲੇਵਾਲ, ਬਰਨਾਲਾ ਜ਼ਿਲ੍ਹਾ (ਪੰਜਾਬ, ਭਾਰਤ)

ਰਾਜਨੀਤਿਕ ਸਫਰ : -ਕੇਵਲ ਸਿੰਘ ਢਿੱਲੋਂ ਪੰਜਾਬ ਦੇ ਪ੍ਰਸਿੱਧ ਉਦਯੋਗਪਤੀ, ਢਿੱਲੋਂ ਗਰੁੱਪ ਦੇ ਮਾਲਕ ਹਨ। ਉੱਤਰੀ ਭਾਰਤ ਵਿੱਚ ਵੱਡਾ ਕਾਰੋਬਾਰ ਹੈ।-ਉਹ ਲੰਬੇ ਸਮੇਂ ਤੱਕ ਕਾਂਗਰਸ ਨਾਲ ਜੁੜੇ ਰਹੇ।-2007 ਤੋਂ 2017 ਤੱਕ ਲਗਾਤਾਰ ਦੋ ਵਾਰ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ।-2017 ਵਿੱਚ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਮੀਤ ਹੇਅਰ ਤੋਂ ਹਾਰ ਗਏ।-ਜੂਨ 2022 ਵਿੱਚ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande