ਮੁੱਖ ਮੰਤਰੀ ਮਾਨ ਨੇ ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ
ਚੰਡੀਗੜ੍ਹ, 28 ਮਈ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਤ ਬਾਬਾ ਅਵਤਾਰ ਸਿੰਘ ਜੀ ਦੀ 38ਵੀਂ ਸਲਾਨਾ ਬਰਸੀ ਮੌਕੇ ਪਿੰਡ ਸੀਚੇਵਾਲ ਵਿਖੇ ਨਤਮਸਤਕ ਹੋ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨਾਲ ਮਿਲ ਕੇ ‘ਸੰਤ ਅਵਤਾਰ ਸਿੰ
CM Mann with yonger hockey players


ਚੰਡੀਗੜ੍ਹ, 28 ਮਈ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਤ ਬਾਬਾ ਅਵਤਾਰ ਸਿੰਘ ਜੀ ਦੀ 38ਵੀਂ ਸਲਾਨਾ ਬਰਸੀ ਮੌਕੇ ਪਿੰਡ ਸੀਚੇਵਾਲ ਵਿਖੇ ਨਤਮਸਤਕ ਹੋ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨਾਲ ਮਿਲ ਕੇ ‘ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ’ ਵਿੱਚ ਨਵੇਂ ਐਸਟ੍ਰੋਟਰਫ ਦਾ ਉਦਘਾਟਨ ਵੀ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ, ਸਿੱਖਿਆ, ਸਿਹਤ ਅਤੇ ਸਿੰਚਾਈ ਖੇਤਰ ਵਿੱਚ ਵੱਡੇ ਪੱਧਰ ‘ਤੇ ਬੁਨਿਆਦੀ ਢਾਂਚੇ ਦਾ ਵਿਕਾਸ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਖੇਤਾਂ ਤੱਕ 21 ਹਜ਼ਾਰ ਕਿਊਸਿਕ ਪਾਣੀ ਪਹੁੰਚਾਇਆ ਗਿਆ ਹੈ, ਜੋ ਦੋ ਭਾਖੜਾ ਨਹਿਰਾਂ ਦੇ ਬਰਾਬਰ ਹੈ। ਇਸ ਤੋਂ ਇਲਾਵਾ ਵਾਤਾਵਰਣ ਪੱਖੀ ਉਪਰਾਲਿਆਂ ਸਦਕਾ 21 ਲੱਖ ਕਿਊਬਿਕ ਮੀਟਰ ਪਾਣੀ ਧਰਤੀ ਹੇਠ ਰੀਚਾਰਜ ਹੋਇਆ ਹੈ, ਜਿਸ ਨਾਲ ਕਈ ਇਲਾਕਿਆਂ ਵਿੱਚ ਭੂਮੀਗਤ ਪਾਣੀ ਦਾ ਪੱਧਰ 2 ਤੋਂ 4 ਮੀਟਰ ਤੱਕ ਵਧਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਸ਼ਵ ਪੱਧਰੀ ਸਰਕਾਰੀ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਖੇਡ ਸਹੂਲਤਾਂ ਨਾਲ ਤੇਜ਼ੀ ਨਾਲ ਤਰੱਕੀ ਦੇ ਰਾਹ ‘ਤੇ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ “ਰੰਗਲਾ ਪੰਜਾਬ” ਦੇ ਰੰਗ ਹੁਣ ਸੂਬੇ ਭਰ ਵਿੱਚ ਦਿਖਾਈ ਦੇਣ ਲੱਗੇ ਹਨ। ਲੋਕਾਂ ਨੂੰ ਆਪਸੀ ਪਿਆਰ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਧਰਤੀ ਬਹੁਤ ਉਪਜਾਊ ਹੈ ਅਤੇ ਇੱਥੇ ਨਫ਼ਰਤ ਅਤੇ ਵੈਰ ਤੋਂ ਇਲਾਵਾ ਸਭ ਕੁਝ ਉੱਗ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਹਮੇਸ਼ਾ ਪਿਆਰ, ਸਹਿਣਸ਼ੀਲਤਾ ਅਤੇ ਭਾਈਚਾਰੇ ਦਾ ਰਾਹ ਦਿਖਾਇਆ ਹੈ। ਸੰਤ ਬਾਬਾ ਅਵਤਾਰ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੰਤ ਬਾਬਾ ਜੀ ਨੇ ਸਿੱਖ ਧਰਮ ਦੇ ਪ੍ਰਚਾਰ ਅਤੇ ਮਨੁੱਖਤਾ ਦੀ ਭਲਾਈ ਲਈ ਬੇਮਿਸਾਲ ਸੇਵਾਵਾਂ ਨਿਭਾਈਆਂ। ਉਨ੍ਹਾਂ ਕਿਹਾ ਕਿ ਬਾਬਾ ਜੀ ਨੇ ਆਪਣੇ ਜੀਵਨ ਰਾਹੀਂ ਲੋਕਾਂ ਨੂੰ ਅਧਿਆਤਮਿਕਤਾ ਅਤੇ ਸੇਵਾ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ, ਖੁਸ਼ਹਾਲ ਅਤੇ ਬਿਹਤਰ ਜੀਵਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇੱਕ ਜੀਵੰਤ ਤੇ ਖੁਸ਼ਹਾਲ ‘ਰੰਗਲਾ ਪੰਜਾਬ’ ਦੀ ਸਿਰਜਣਾ ਲਈ ਲਗਾਤਾਰ ਕੰਮ ਕਰ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande