ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਕਿਸਾਨਾਂ ਦੀ ਭਲਾਈ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ : ਡਾ. ਰਵਜੋਤ ਸਿੰਘ
ਹੁਸ਼ਿਆਰਪੁਰ, 28 ਮਈ (ਹਿੰ.ਸ.)। ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਨੇੜਲੇ ਪਿੰਡ ਕੱਤੋਵਾਲ ਵਿਖੇ ਨਵੇਂ ਬਣੇ ਖੇਡ ਗਰਾਊਂਡ ਦਾ ਉਦਘਾਟਨ ਕਰਨ ਦੇ ਨਾਲ-ਨਾਲ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਸੋਲਰ ਸਿਸਟਮ ਨਾਲ ਚੱਲਣ ਵਾਲੇ ਨਵੇਂ ਲਾਏ ਲਿਫਟ ਇਰੀਗੇਸ਼ਨ ਪ੍ਰੋਜੈਕਟ
ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਪਿੰਡ ਕੱਤੋਵਾਲ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦੇ ਹੋਏ।


ਹੁਸ਼ਿਆਰਪੁਰ, 28 ਮਈ (ਹਿੰ.ਸ.)। ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਨੇੜਲੇ ਪਿੰਡ ਕੱਤੋਵਾਲ ਵਿਖੇ ਨਵੇਂ ਬਣੇ ਖੇਡ ਗਰਾਊਂਡ ਦਾ ਉਦਘਾਟਨ ਕਰਨ ਦੇ ਨਾਲ-ਨਾਲ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਸੋਲਰ ਸਿਸਟਮ ਨਾਲ ਚੱਲਣ ਵਾਲੇ ਨਵੇਂ ਲਾਏ ਲਿਫਟ ਇਰੀਗੇਸ਼ਨ ਪ੍ਰੋਜੈਕਟ ਨੂੰ ਵੀ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਕਿਸਾਨੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਂਡ ਵਿੱਚ ਬਣੇ ਖੇਡ ਗਰਾਊਂਡ ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੁੜ ਕੇ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਦੇ ਮੌਕੇ ਮਿਲਣਗੇ। ੳਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਦੇ ਹਰ ਪਿੰਡ ਨੂੰ ਆਧੁਨਿਕ ਸਹੂਲਤਾਂ ਨਾਲ ਜੋੜਨ ਦਾ ਮਿਸ਼ਨ ਲਗਾਤਾਰ ਅੱਗੇ ਵੱਧ ਰਿਹਾ ਹੈ।

ਉਨ੍ਹਾਂ ਨੇ ਦੱਸਿਆ ਕਿ ਕਿ ਲਗਭਗ 12 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਇਹ ਲਿਫਟ ਇਰੀਗੇਸ਼ਨ ਪ੍ਰੋਜੈਕਟ ਪਿੰਡ ਦੇ ਕਿਸਾਨਾਂ ਲਈ ਵੱਡੀ ਸੌਗਾਤ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਸੋਲਰ ਸਿਸਟਮ ਆਧਾਰਿਤ ਇਹ ਯੋਜਨਾ ਕਿਸਾਨਾਂ ਨੂੰ ਸਿੰਚਾਈ ਲਈ ਬਿਜਲੀ ਦੇ ਕੱਟਾਂ ਤੋਂ ਮੁਕਤੀ ਦੇਵੇਗੀ ਅਤੇ ਮੁਫ਼ਤ ਊਰਜਾ ਰਾਹੀਂ ਖੇਤੀਬਾੜੀ ਦਾ ਖਰਚ ਵੀ ਘਟੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਖੇਤੀ ਨੂੰ ਹੋਰ ਮਜ਼ਬੂਤ ਅਤੇ ਲਾਭਕਾਰੀ ਬਣਾਉਣ ਲਈ ਆਧੁਨਿਕ ਤਕਨੀਕਾਂ ਨੂੰ ਪਿੰਡ ਪੱਧਰ ਤੱਕ ਪਹੁੰਚਾ ਰਹੀ ਹੈ ਤਾਂ ਜੋ ਕਿਸਾਨ ਆਰਥਿਕ ਤੌਰ ‘ਤੇ ਹੋਰ ਮਜ਼ਬੂਤ ਹੋ ਸਕਣ। ਉਨ੍ਹਾਂ ਕਿਹਾ ਕਿ ਪਾਣੀ ਅਤੇ ਬਿਜਲੀ ਦੀ ਬਚਤ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਇਸ ਤਰ੍ਹਾਂ ਦੇ ਸੋਲਰ ਪ੍ਰੋਜੈਕਟ ਭਵਿੱਖ ਲਈ ਇੱਕ ਮਿਸਾਲ ਬਣ ਰਹੇ ਹਨ। ਇਸ ਪ੍ਰੋਜੈਕਟ ਨਾਲ ਨਾ ਸਿਰਫ਼ ਖੇਤੀ ਨੂੰ ਫਾਇਦਾ ਹੋਵੇਗਾ, ਸਗੋਂ ਵਾਤਾਵਰਣ ਦੀ ਸੰਭਾਲ ਵਿੱਚ ਵੀ ਯੋਗਦਾਨ ਪਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਪਿੰਡ ਵਿੱਚ ਇਸ ਤਰ੍ਹਾਂ ਦੀਆਂ ਵਿਕਾਸ ਯੋਜਨਾਵਾਂ ਨੂੰ ਲਾਗੂ ਕਰਨਾ ਹੈ ਤਾਂ ਜੋ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਲਈ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਡਾ. ਰਵਜੋਤ ਸਿੰਘ ਨੇ ਪਿੰਡ ਦੇ ਸਰਪੰਚ ਮਾਈਕਲ ਕੁਮਾਰ ਭੱਟੀ, ਪੰਚ ਸਰਬਜੀਤ ਭੱਟੀ, ਬਲਵਿੰਦਰ ਕੌਰ ਅਤੇ ਹੋਰ ਪੰਚਾਇਤ ਮੈਂਬਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡਾਂ ਦਾ ਵਿਕਾਸ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪਿੰਡ ਵਾਸੀਆਂ ਦੀਆਂ ਹੋਰ ਮੰਗਾਂ ਨੂੰ ਵੀ ਪਹਿਲ ਦੇ ਅਧਾਰ ‘ਤੇ ਪੂਰਾ ਕੀਤਾ ਜਾਵੇਗਾ ਅਤੇ ਹਲਕੇ ਦੇ ਹਰ ਪਿੰਡ ਨੂੰ ਵਿਕਾਸ ਦੀ ਨਵੀਂ ਪਹਿਚਾਣ ਦਿੱਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande