ਜੀਰਕਪੁਰ ਵਿਖੇ ਕਿਸਾਨਾਂ ਨੇ ਰਵਨੀਤ ਬਿੱਟੂ ਦਾ ਪੁਤਲਾ ਫੂਕਿਆ
ਮੋਹਾਲੀ, 28 ਮਈ (ਹਿੰ.ਸ.)| ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਕਿਸਾਨ ਜਥੇਬੰਦੀਆਂ ਵਿਚਕਾਰ ਤਣਾਅ ਲਗਾਤਾਰ ਵੱਧਦਾ ਨਜ਼ਰ ਆ ਰਿਹਾ ਹੈ। ਮੋਹਾਲੀ ਦੇ ਜੀਰਕਪੁਰ ਵਿੱਚ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਭਾਜਪਾ ਅਤੇ ਕੇਂਦਰ ਸਰਕਾਰ ਦੇ ਵਿਰੋਧ ਵਿੱਚ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੱ
ਰਵਨੀਤ ਬਿਟੂ ਦਾ ਪੁਤਲਾ ਫੂਕਦੇ ਹੋਏ ਕਿਸਾਨ।


ਮੋਹਾਲੀ, 28 ਮਈ (ਹਿੰ.ਸ.)| ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਕਿਸਾਨ ਜਥੇਬੰਦੀਆਂ ਵਿਚਕਾਰ ਤਣਾਅ ਲਗਾਤਾਰ ਵੱਧਦਾ ਨਜ਼ਰ ਆ ਰਿਹਾ ਹੈ। ਮੋਹਾਲੀ ਦੇ ਜੀਰਕਪੁਰ ਵਿੱਚ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਭਾਜਪਾ ਅਤੇ ਕੇਂਦਰ ਸਰਕਾਰ ਦੇ ਵਿਰੋਧ ਵਿੱਚ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਜਥੇਬੰਦੀਆਂ ਨੇ ਨੂਰ ਢਾਬਾ ਤੋਂ ਪਟਿਆਲਾ ਚੌਕ ਤੱਕ ਪੈਦਲ ਮਾਰਚ ਕੱਢਿਆ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਇਸ ਪ੍ਰਦਰਸ਼ਨ ਵਿੱਚ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ), ਕੁੱਲ ਹਿੰਦ ਕਿਸਾਨ ਸਭਾ, ਜਮਹੂਰੀ ਕਿਸਾਨ ਸਭਾ ਅਤੇ ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ (ਏਟਕ) ਡੇਰਾਬੱਸੀ ਸਮੇਤ ਕਈ ਜਥੇਬੰਦੀਆਂ ਨੇ ਹਿੱਸਾ ਲਿਆ। ਰੋਸ ਮਾਰਚ ਵਿੱਚ ਮਨਪ੍ਰੀਤ ਸਿੰਘ ਅਮਲਾਲਾ, ਵਿਨੋਦ ਚੁੱਘ, ਰਣਜੀਤ ਸਿੰਘ ਰਾਣਾ, ਜਗਤਾਰ ਸਿੰਘ ਝਰਮਰੀ, ਗੁਰਪ੍ਰੀਤ ਸਿੰਘ ਜਸਤਾਨਾ ਕਲਾ, ਗੁਰਵਿੰਦਰ ਸਿੰਘ ਅਤੇ ਅਵਤਾਰ ਸਿੰਘ ਸਮੇਤ ਕਈ ਕਿਸਾਨ-ਮਜ਼ਦੂਰ ਆਗੂ ਮੌਜੂਦ ਰਹੇ।

ਕਿਸਾਨ ਆਗੂਆਂ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਪੁਲਿਸ ਅਧਿਕਾਰੀਆਂ, ਖ਼ਾਸ ਕਰਕੇ ਐਸਐਚਓ ਕਰਨਵੀਰ ਸਿੱਧੂ ਅਤੇ ਇੱਕ ਮਹਿਲਾ ਐਸਪੀ ਨਾਲ ਬਦਸਲੂਕੀ ਕੀਤੀ ਅਤੇ ਅਪਮਾਨਜਨਕ ਭਾਸ਼ਾ ਵਰਤੀ। ਆਗੂਆਂ ਨੇ ਇਸ ਵਿਹਾਰ ਨੂੰ “ਬਹੁਤ ਨਿੰਦਣਯੋਗ” ਅਤੇ ਅਲੋਕਤਾਂਤਰਿਕ ਕਰਾਰ ਦਿੰਦਿਆਂ ਪੰਜਾਬ ਸਰਕਾਰ ਤੋਂ ਮਾਮਲੇ ਵਿੱਚ ਤੁਰੰਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਡਿਊਟੀ ‘ਤੇ ਤਾਇਨਾਤ ਅਧਿਕਾਰੀਆਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਕੇਂਦਰੀ ਮੰਤਰੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।

ਕਿਸਾਨ ਆਗੂਆਂ ਨੇ ਭਾਜਪਾ ਅਤੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਿਸਾਨ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਕਾਰਨ ਲੋਕਾਂ ਵਿੱਚ ਭਾਰੀ ਗੁੱਸਾ ਹੈ। ਉਨ੍ਹਾਂ ਕਿਹਾ ਕਿ ਡੀਜ਼ਲ-ਪੈਟਰੋਲ ਦੀਆਂ ਵਧਦੀਆਂ ਕੀਮਤਾਂ ਅਤੇ ਖੇਤੀ ਦੀ ਵਧ ਰਹੀ ਲਾਗਤ ਕਾਰਨ ਕਿਸਾਨਾਂ ਅਤੇ ਮਜ਼ਦੂਰਾਂ ਦੀ ਆਰਥਿਕ ਹਾਲਤ ਖਰਾਬ ਹੋ ਚੁੱਕੀ ਹੈ। ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਦੇਣ ਦੀ ਬਜਾਏ ਆਮ ਲੋਕਾਂ ਨੂੰ ਤੁਰੰਤ ਆਰਥਿਕ ਰਾਹਤ ਦੇਵੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande