ਮੁੱਖ ਮੰਤਰੀ ਮਾਨ ਨੇ ਈਦ-ਉੱਲ-ਅਜ਼ਹਾ ਦੀ ਦਿੱਤੀ ਮੁਬਾਰਕਬਾਦ
ਚੰਡੀਗੜ੍ਹ, 28 ਮਈ (ਹਿੰ.ਸ.)। ਅੱਜ ਮੁਸਲਿਮ ਭਾਈਚਾਰੇ ਵੱਲੋਂ ਈਦ-ਉਲ-ਅਜ਼ਹਾ (ਬਕਰੀਦ) ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮੂਹ ਮੁਸਲਿਮ ਭਾਈਚਾਰੇ ਨੂੰ ਈਦ-ਉੱਲ-ਅਜ਼ਹਾ ਦੀਆਂ ਤਹਿ ਦਿਲੋਂ ਮੁਬਾਰਕਾਂ ਦਿੱਤੀਆਂ ਹਨ। ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਂਝੀ ਕੀਤੀ ਗਈ ਪੋਸਟ


ਚੰਡੀਗੜ੍ਹ, 28 ਮਈ (ਹਿੰ.ਸ.)। ਅੱਜ ਮੁਸਲਿਮ ਭਾਈਚਾਰੇ ਵੱਲੋਂ ਈਦ-ਉਲ-ਅਜ਼ਹਾ (ਬਕਰੀਦ) ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮੂਹ ਮੁਸਲਿਮ ਭਾਈਚਾਰੇ ਨੂੰ ਈਦ-ਉੱਲ-ਅਜ਼ਹਾ ਦੀਆਂ ਤਹਿ ਦਿਲੋਂ ਮੁਬਾਰਕਾਂ ਦਿੱਤੀਆਂ ਹਨ।

ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ, ‘‘ਸਮੂਹ ਮੁਸਲਿਮ ਭਾਈਚਾਰੇ ਨੂੰ ਈਦ-ਉੱਲ-ਅਜ਼ਹਾ ਦੀਆਂ ਤਹਿ ਦਿਲੋਂ ਮੁਬਾਰਕਾਂ.. ਇਹ ਪਵਿੱਤਰ ਤਿਉਹਾਰ ਸਾਨੂੰ ਕੁਰਬਾਨੀ, ਰਹਿਮਦਿਲੀ ਅਤੇ ਆਪਸੀ ਭਾਈਚਾਰਕ ਸਾਂਝ ਦਾ ਬਹੁਤ ਵੱਡਾ ਪੈਗ਼ਾਮ ਦਿੰਦਾ ਹੈ। ਇਸ ਮੁਬਾਰਕ ਮੌਕੇ 'ਤੇ ਮੇਰੇ ਵੱਲੋਂ ਸਾਰੇ ਮੁਸਲਿਮ ਭਾਈਚਾਰੇ ਨੂੰ ਬਹੁਤ-ਬਹੁਤ ਵਧਾਈਆਂ। ਪ੍ਰਮਾਤਮਾ ਕਰੇ, ਪੰਜਾਬ ਦੀ ਆਪਸੀ ਸਾਂਝ ਅਤੇ ਪਿਆਰ ਹਮੇਸ਼ਾ ਇਸੇ ਤਰ੍ਹਾਂ ਮਜ਼ਬੂਤ ਰਹੇ। ਸਭ ਨੂੰ ਈਦ ਮੁਬਾਰਕ..

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande