ਮਾਣਹਾਨੀ ਕੇਸ ‘ਚ ਸਵਾਤੀ ਮਾਲੀਵਾਲ ਨੂੰ ਮੋਗਾ ਅਦਾਲਤ ਨੇ 10 ਜੂਨ ਨੂੰ ਪੇਸ਼ ਹੋਣ ਦੇ ਦਿੱਤੇ ਹੁਕਮ
ਮੋਗਾ, 28 ਮਈ (ਹਿੰ.ਸ.)| ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੂੰ ਮਾਣਹਾਨੀ ਮਾਮਲੇ ਵਿੱਚ ਵੱਡਾ ਝਟਕਾ ਲੱਗਿਆ ਹੈ। ਮੋਗਾ ਦੀ ਅਦਾਲਤ ਨੇ ਉਨ੍ਹਾਂ ਨੂੰ 10 ਜੂਨ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਇਹ ਮਾਮਲਾ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਖ਼ਿਲਾਫ਼ ਕੀਤੀਆਂ ਗਈਆਂ ਕਥਿਤ ਆਪਤਿਤਜਨਕ ਟਿੱਪਣੀ
ਸਵਾਤੀ ਮਾਲੀਵਾਲ


ਮੋਗਾ, 28 ਮਈ (ਹਿੰ.ਸ.)| ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੂੰ ਮਾਣਹਾਨੀ ਮਾਮਲੇ ਵਿੱਚ ਵੱਡਾ ਝਟਕਾ ਲੱਗਿਆ ਹੈ। ਮੋਗਾ ਦੀ ਅਦਾਲਤ ਨੇ ਉਨ੍ਹਾਂ ਨੂੰ 10 ਜੂਨ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਇਹ ਮਾਮਲਾ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਖ਼ਿਲਾਫ਼ ਕੀਤੀਆਂ ਗਈਆਂ ਕਥਿਤ ਆਪਤਿਤਜਨਕ ਟਿੱਪਣੀਆਂ ਨਾਲ ਜੁੜਿਆ ਹੋਇਆ ਹੈ। ਇਹ ਸ਼ਿਕਾਇਤ ਮੋਗਾ ਤੋਂ ਆਪ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਦਰਜ ਕਰਵਾਈ ਗਈ ਸੀ। ਸ਼ਿਕਾਇਤ 13 ਮਈ ਨੂੰ ਦਰਜ ਹੋਈ ਸੀ, ਜਿਸ ਵਿੱਚ ਦੋਸ਼ ਲਗਾਇਆ ਗਿਆ ਕਿ ਸਵਾਤੀ ਮਾਲੀਵਾਲ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਕਰਦਿਆਂ ਪੰਜਾਬ ਦੇ ਆਪ ਵਿਧਾਇਕਾਂ ਨੂੰ “ਭੇਡਾਂ ਅਤੇ ਬੱਕਰੀਆਂ” ਕਿਹਾ ਸੀ।

ਵਿਧਾਇਕ ਅਮਨਦੀਪ ਅਰੋੜਾ ਦੇ ਵਕੀਲ ਵੱਲੋਂ ਅਦਾਲਤ ਵਿੱਚ ਪ੍ਰੀ-ਸਮਨ ਨੋਟਿਸ ਜਾਰੀ ਕਰਨ ਦੀ ਅਰਜ਼ੀ ਦਾਇਰ ਕੀਤੀ ਗਈ ਸੀ। ਅਦਾਲਤ ਨੇ ਦਲੀਲਾਂ ਸੁਣਨ ਤੋਂ ਬਾਅਦ ਮਾਮਲੇ ਦੀ ਸੁਣਵਾਈ ਲਈ ਪਹਿਲਾਂ 25 ਮਈ ਦੀ ਤਾਰੀਖ ਰੱਖੀ ਸੀ। ਇਸ ਤੋਂ ਬਾਅਦ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਵਿਰੁੱਧ ਦਾਇਰ ਅਪਰਾਧਿਕ ਮਾਣਹਾਨੀ ਸ਼ਿਕਾਇਤ ਦੇ ਸਬੰਧ ਵਿੱਚ ਮੋਗਾ ਦੀ ਜੂਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਅਦਾਲਤ ਵਿੱਚ ਕਾਰਵਾਈ ਹੋਈ। ਹੁਣ ਅਦਾਲਤ ਨੇ ਸਵਾਤੀ ਮਾਲੀਵਾਲ ਨੂੰ 10 ਜੂਨ ਨੂੰ ਪੇਸ਼ ਹੋਣ ਲਈ ਕਿਹਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande