ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਨਾਲ ਪੰਜਾਬ ਵਿੱਚ ਭਾਜਪਾ ਨੂੰ ਨਵੀਂ ਦਿਸ਼ਾ ਮਿਲੇਗੀ : ਆਭਾ ਬਾਂਸਲ
ਚੰਡੀਗੜ੍ਹ, 29 ਮਈ (ਹਿੰ.ਸ.)| ਭਾਜਪਾ ਨੇਤਰੀ ਆਭਾ ਬਾਂਸਲ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਖੁਸ਼ੀ ਪ੍ਰਗਟ ਕਰਦਿਆਂ ਇਸ ਫੈਸਲੇ ਦਾ ਤਹਿ ਦਿਲੋਂ ਸੁਆਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਇੱਕ ਤਜਰਬੇਕ
ਆਭਾ ਬਾਂਸਲ


ਚੰਡੀਗੜ੍ਹ, 29 ਮਈ (ਹਿੰ.ਸ.)| ਭਾਜਪਾ ਨੇਤਰੀ ਆਭਾ ਬਾਂਸਲ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਖੁਸ਼ੀ ਪ੍ਰਗਟ ਕਰਦਿਆਂ ਇਸ ਫੈਸਲੇ ਦਾ ਤਹਿ ਦਿਲੋਂ ਸੁਆਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਇੱਕ ਤਜਰਬੇਕਾਰ, ਜ਼ਮੀਨੀ ਅਤੇ ਮਜ਼ਬੂਤ ਸਿੱਖ ਆਗੂ ਹਨ, ਜਿਨ੍ਹਾਂ ਦਾ ਪੰਜਾਬ ਦੀ ਰਾਜਨੀਤੀ ਵਿੱਚ ਲੰਮਾ ਅਨੁਭਵ ਰਿਹਾ ਹੈ। ਲੋਕਾਂ ਨਾਲ ਉਨ੍ਹਾਂ ਦਾ ਗਹਿਰਾ ਸੰਪਰਕ ਅਤੇ ਸੂਬੇ ਦੇ ਮੁੱਦਿਆਂ ਦੀ ਸਮਝ ਭਾਜਪਾ ਨੂੰ ਨਵੀਂ ਮਜ਼ਬੂਤੀ ਦੇਵੇਗੀ।

ਆਭਾ ਬਾਂਸਲ ਨੇ ਕਿਹਾ ਕਿ ਭਾਜਪਾ ਹਾਈਕਮਾਂਡ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਦੀ ਕਮਾਨ ਸੌਂਪਣਾ ਇਕ ਦੂਰਅੰਦੇਸ਼ੀ ਫੈਸਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਾਰਟੀ ਨੂੰ ਹੋਰ ਵਿਸਥਾਰ ਦੇਣ ਅਤੇ ਨਵੇਂ ਵਰਗਾਂ ਨਾਲ ਜੋੜਨ ਵਿੱਚ ਕੇਵਲ ਸਿੰਘ ਢਿੱਲੋਂ ਦੀ ਅਹਿਮ ਭੂਮਿਕਾ ਰਹੇਗੀ। ਖਾਸ ਕਰਕੇ ਸਿੱਖ ਭਾਈਚਾਰੇ ਨਾਲ ਸੰਬੰਧਿਤ ਮੁੱਦਿਆਂ ਨੂੰ ਉਹ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣਗੇ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਦੀ ਕੋਸ਼ਿਸ਼ ਕਰਨਗੇ। ਆਭਾ ਬਾਂਸਲ ਨੇ ਭਰੋਸਾ ਜਤਾਇਆ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਹੋਰ ਮਜ਼ਬੂਤ ਹੋ ਕੇ ਉਭਰੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਵੱਡਾ ਰਾਜਨੀਤਿਕ ਲਾਭ ਮਿਲੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande