ਜਨਗਣਨਾ ਦਾ ਕੰਮ ਸਭ ਤੋਂ ਪਹਿਲਾਂ ਮੁਕੰਮਲ ਕਰਨ ਵਾਲਿਆਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ
ਤਰਨ ਤਾਰਨ, 29 ਮਈ (ਹਿੰ.ਸ.)। ਜਨਗਣਨਾ-2027 ਦੇ ਪਹਿਲੇ ਫੇਜ਼ (ਹਾਊਸ ਲਿਸਟਿੰਗ ਆਪਰੇਸ਼ਨ) ਦਾ ਕੰਮ ਸਭ ਤੋਂ ਪਹਿਲਾਂ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰ ਨੂੰ ਅੱਜ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫ਼ਸਰ ਤਰਨ ਤਾਰਨ ਰਾਹੁਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ੇਸ਼ ਤੌਰ ''ਤ
ਸਭ ਤੋਂ ਪਹਿਲਾਂ ਜਨਗਣਨਾ ਦਾ ਕੰਮ ਮੁਕੰਮਲ ਕਰਨ ਵਾਲਿਆਂ ਨੂੰ ਸਨਮਾਨਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਰਾਹੁਲ।


ਤਰਨ ਤਾਰਨ, 29 ਮਈ (ਹਿੰ.ਸ.)। ਜਨਗਣਨਾ-2027 ਦੇ ਪਹਿਲੇ ਫੇਜ਼ (ਹਾਊਸ ਲਿਸਟਿੰਗ ਆਪਰੇਸ਼ਨ) ਦਾ ਕੰਮ ਸਭ ਤੋਂ ਪਹਿਲਾਂ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰ ਨੂੰ ਅੱਜ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫ਼ਸਰ ਤਰਨ ਤਾਰਨ ਰਾਹੁਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਅਤੇ ਉਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਉੱਪ ਅਰਥ ਤੇ ਅੰਕੜਾ ਸਲਾਹਕਾਰ-ਕਮ-ਨੋਡਲ ਅਫਸਰ ਡਾ. ਅਮਨਦੀਪ ਸਿੰਘ ਸੈਣੀ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਸਨਮਾਨਿਤ ਹੋਣ ਵਾਲੇ ਗਿਣਤੀਕਾਰਾਂ ਵਿੱਚ ਤਹਿਸੀਲ ਪੱਟੀ ਤੋਂ ਨੀਲਮ ਕੌਰ, ਜਗਦੀਪ ਕੌਰ ਤੇ ਮਨਜੀਤ ਕੌਰ, ਤਹਿਸੀਲ ਭਿੱਖੀਵਿੰਡ ਤੋਂ ਪਰਮਜੀਤ ਕੌਰ, ਨਗਰ ਕੌਂਸਲ ਪੱਟੀ ਤੋਂ ਵਿਜੇ ਕੁਮਾਰ ਪਾਲ, ਗੁਰਪ੍ਰੀਤ ਸਿੰਘ, ਗੀਤਿਕਾ ਤੇ ਸੀਮਾ ਸ਼ਰਮਾ ਅਤੇ ਨਗਰ ਪੰਚਾਇਤ ਖੇਮਕਰਨ ਤੋਂ ਚਰਨਜੀਤ ਰਾਮ, ਗਗਨਦੀਪ ਕੌਰ, ਇੰਦੂ ਬਾਲਾ, ਮਨਪ੍ਰੀਤ ਅਤੇ ਕੋਮਲ ਰਾਣੀ ਸ਼ਾਮਿਲ ਸਨ। ਇਸੇ ਤਰ੍ਹਾਂ ਨਗਰ ਪੰਚਾਇਤ ਖੇਮਕਰਨ ਤੋਂ ਸੁਪਰਵਾਈਜ਼ਰ ਅਰਵਿੰਦ ਪਾਸੀ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਆਪਣਾ ਪੂਰਾ ਸਰਕਲ ਸਭ ਤੋਂ ਪਹਿਲਾਂ ਮੁਕੰਮਲ ਕੀਤਾ ਹੈ।

ਰਾਹੁਲ ਨੇ ਦੱਸਿਆ ਕਿ ਇਹ ਕੰਮ 15-05-2026 ਤੋਂ ਸ਼ੁਰੂ ਹੋਇਆ ਸੀ, ਜੋ ਕਿ 13-06-2026 ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਤਰਨ ਤਾਰਨ ਜ਼ਿਲ੍ਹੇ ਅੰਦਰ 1950 ਗਿਣਤੀਕਾਰ ਅਤੇ 323 ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ, ਜੋ ਕਿ ਘਰ-ਘਰ ਜਾ ਕੇ ਆਨਲਾਈਨ ਪੋਰਟਲ 'ਤੇ ਡਾਟਾ ਇਕੱਤਰ ਕਰ ਰਹੇ ਹਨ। ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਕਿ ਸਰਕਾਰ ਦੇ ਇਸ ਮਹੱਤਵਪੂਰਨ ਕੰਮ ਵਿੱਚ ਅਧਿਕਾਰੀਆਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ। ਡਿਪਟੀ ਕਮਿਸ਼ਨਰ ਵੱਲੋਂ ਇਹ ਵੀ ਦੱਸਿਆ ਗਿਆ ਕਿ ਜਨਗਣਨਾ ਦੇ ਇਸ ਕੰਮ ਵਿੱਚ ਕਿਸੇ ਵੀ ਨਾਗਰਿਕ ਕੋਲੋਂ ਕਿਸੇ ਵੀ ਤਰ੍ਹਾਂ ਦੇ ਦਸਤਾਵੇਜ਼, ਜਿਵੇਂ ਕਿ ਆਧਾਰ ਕਾਰਡ/ਪੈਨ ਕਾਰਡ ਜਾਂ ਓ.ਟੀ.ਪੀ ਆਦਿ ਦੀ ਮੰਗ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਅਧਿਕਾਰਿਤ ਗਿਣਤੀਕਾਰਾਂ ਨੂੰ ਸਰਕਾਰ ਵੱਲੋਂ ਆਈ.ਡੀ ਕਾਰਡ ਜਾਰੀ ਕੀਤਾ ਗਿਆ ਹੈ, ਜਿਸ 'ਤੇ ਕਿਊ.ਆਰ ਕੋਡ ਦਰਜ ਹੈ। ਇਸ ਤੋਂ ਕਿਸੇ ਵੀ ਨਾਗਰਿਕ ਨੂੰ ਗਿਣਤੀਕਾਰ ਦੀ ਪੂਰੀ ਡਿਟੇਲ ਮੁਹੱਈਆ ਹੋ ਸਕਦੀ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande