ਹੁਸ਼ਿਆਰਪੁਰ : ਸਿਹਤ ਵਿਭਾਗ ਨੇ ਮਨਾਇਆ ‘ਫਰਾਈ ਡੇ ਡਰਾਈ ਡੇ’, ਬਿਮਾਰੀਆਂ ਤੋਂ ਬਚਾਅ ਲਈ ਫੈਲਾਈ ਜਾਗਰੂਕਤਾ
ਹੁਸ਼ਿਆਰਪੁਰ, 29 ਮਈ (ਹਿੰ.ਸ.)। ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਐਪੀਡਿਮੀਓਲੋਜਿਸਟ ਡਾ. ਜਗਦੀਪ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਠਾਕੁਰ ਦੁਆਰਾ ਮੰਦਰ, ਪਿੰਡ ਪੁਰਹੀਰਾ ਵਿਖੇ “ਫਰਾਈਡੇ ਡਰਾਈ ਡੇ” ਗਤੀਵਿਧੀਆਂ ਕੀਤੀ ਗਈ। ਇਸ ਮੌਕੇ ਲੋਕਾਂ ਨੂੰ ਡ
ਠਾਕਰ ਦੁਆਰਾ ਮੰਦਰ ਪੁਰਹੀਰਾ ਵਿਖੇ ਸਿਹਤ ਵਿਭਾਗ ਵੱਲੋਂ  ਫਰਾਈ ਡੇ ਡਰਾਈ ਡੇ” ਮਨਾਇਆ ਗਿਆ


ਹੁਸ਼ਿਆਰਪੁਰ, 29 ਮਈ (ਹਿੰ.ਸ.)। ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਐਪੀਡਿਮੀਓਲੋਜਿਸਟ ਡਾ. ਜਗਦੀਪ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਠਾਕੁਰ ਦੁਆਰਾ ਮੰਦਰ, ਪਿੰਡ ਪੁਰਹੀਰਾ ਵਿਖੇ “ਫਰਾਈਡੇ ਡਰਾਈ ਡੇ” ਗਤੀਵਿਧੀਆਂ ਕੀਤੀ ਗਈ। ਇਸ ਮੌਕੇ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਹੋਰ ਮੱਛਰਾਂ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ‘ਤੇ ਸਿਹਤ ਸਟਾਫ਼ ਅਤੇ ਨਰਸਿੰਗ ਵਿਦਿਆਰਥਣਾਂ ਵੱਲੋਂ ਲਾਰਵਾ ਵੀ ਚੈਕ ਕੀਤਾ ਗਿਆ।

ਇਸ ਦੌਰਾਨ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਤਰਸੇਮ ਲਾਲ ਨੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡੇਂਗੂ ਦਾ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ, ਇਸ ਲਈ ਹਰ ਵਿਅਕਤੀ ਨੂੰ ਆਪਣੇ ਘਰ, ਦਫ਼ਤਰ ਅਤੇ ਆਸ-ਪਾਸ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੁਰਾਣੇ ਟਾਇਰਾਂ, ਕੂਲਰਾਂ, ਗਮਲਿਆਂ, ਡਰੰਮਾ , ਫ੍ਰਿਜ ਦੀਆਂ ਟਰੇਆਂ ਅਤੇ ਹੋਰ ਪਾਣੀ ਇਕੱਠਾ ਕਰਨ ਵਾਲੇ ਬਰਤਨਾਂ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਖਾਲੀ ਕਰਨਾ ਚਾਹੀਦਾ ਹੈ ਤਾਂ ਜੋ ਮੱਛਰਾਂ ਦੀ ਪੈਦਾਵਾਰ ਨੂੰ ਰੋਕਿਆ ਜਾ ਸਕੇ।

ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਦੀ ਰੋਕਥਾਮ ਅਤੇ ਕੰਟਰੋਲ ਲਈ ਸਿਹਤ ਵਿਭਾਗ ਵੱਲੋਂ ਧਾਰਮਿਕ ਸਥਾਨਾਂ , ਇਤਿਹਾਸਿਕ ਸਥਾਨਾਂ, ਮੈਰਿਜ ਪੈਲਸਾਂ ਅਤੇ ਕਮਿਊਨਿਟੀ ਸੈਂਟਰਾਂ ਅਤੇ ਸ਼ਹਿਰੀ ਖੇਤਰ ਵਿੱਚ ਡੋਰ-ਟੂ-ਡੋਰ ਮੱਛਰਾਂ ਦਾ ਲਾਰਵਾ ਚੈਕਿੰਗ ਮੁਹਿੰਮ ਵੀ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਰੋਜ਼ਾਨਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਘਰ-ਘਰ ਜਾ ਕੇ ਮੱਛਰਾਂ ਦੇ ਲਾਰਵੇ ਦੀ ਜਾਂਚ ਕਰਨਗੀਆਂ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕਰਨਗੀਆਂ। ਉਹਨਾਂ ਨੇ ਕਿਹਾ ਕਿ ਬੁਖਾਰ ਹੋਣ ਤੇ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਆਪਣੇ ਖੂਨ ਦੀ ਜਾਂਚ ਕਰਾਓ। ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਮਲੇਰੀਏ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ। ਇਸ ਸਬੰਧੀ ਸਿਵਲ ਹਸਪਤਾਲ ਵਿਖੇ ਮਰੀਜ਼ਾਂ ਲਈ ਡੇਂਗੂ ਵਾਰਡ ਵੀ ਸਥਾਪਿਤ ਕੀਤੇ ਗਏ ਹਨ। ਜਿੱਥੇ ਡੇਂਗੂ ਦੇ ਮਰੀਜ਼ਾਂ ਦਾ ਖਾਸ ਧਿਆਨ ਰੱਖਿਆ ਜਾਂਦਾ।

ਉਨ੍ਹਾਂ ਦੱਸਿਆ ਕਿ ਚਾਰ ਟੀਮਾਂ ਬਣਾ ਕੇ ਵੱਖ ਵੱਖ ਖੇਤਰਾਂ ਵਿੱਚ ਟੀਮਾਂ ਵੱਲੋਂ ਜਿੱਥੇ ਵੀ ਲਾਰਵਾ ਮਿਲਿਆਂ ਉੱਥੇ ਤੁਰੰਤ ਐਂਟੀ ਲਾਰਵਾ ਕਾਰਵਾਈ ਕੀਤੀ ਗਈ।

ਇਸ ਦੌਰਾਨ ਸਿਹਤ ਵਿਭਾਗ ਦੀ ਟੀਮ ਵੱਲੋਂ ਠਾਕੁਰ ਦੁਆਰਾ ਮੰਦਰ, ਪੁਰਹੀਰਾ ਵਿਖੇ ਨਿਰੀਖਣ ਵੀ ਕੀਤਾ ਗਿਆ। ਜਿੱਥੇ ਵੀ ਪਾਣੀ ਖੜ੍ਹਾ ਮਿਲਿਆ ਉੱਥੇ ਐਂਟੀ ਲਾਰਵਾ ਸਪਰੇਅ ਕੀਤਾ ਗਿਆ ਅਤੇ ਲੋਕਾਂ ਨੂੰ ਮੱਛਰਾਂ ਦੀ ਰੋਕਥਾਮ ਲਈ ਲੋੜੀਂਦੀਆਂ ਸਾਵਧਾਨੀਆਂ ਅਪਣਾਉਣ ਬਾਰੇ ਜਾਣਕਾਰੀ ਦਿੱਤੀ ਗਈ। ਲੋਕਾਂ ਨੂੰ ਪੂਰੀ ਬਾਂਹਾਂ ਵਾਲੇ ਕੱਪੜੇ ਪਹਿਨਣ, ਪਾਣੀ ਦੀਆਂ ਟੈਂਕੀਆਂ ਢੱਕ ਕੇ ਰੱਖਣ ਅਤੇ ਬੁਖਾਰ ਆਉਣ ‘ਤੇ ਤੁਰੰਤ ਸਰਕਾਰੀ ਸਿਹਤ ਸੰਸਥਾ ਵਿੱਚ ਜਾਂਚ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਡਿਪਟੀ ਮਾਸ ਮੀਡੀਆ ਅਫਸਰ ਰਵਿੰਦਰ ਜੱਸਲ, ਹੈਲਥ ਇੰਸਪੈਕਟਰ ਸੰਜੀਵ ਠਾਕੁਰ, ਹੈਲਥ ਇੰਸਪੈਕਟਰ ਜਸਵਿੰਦਰ ਸਿੰਘ, ਨਰੇਸ਼ ਕੁਮਾਰ ਅਤੇ ਬ੍ਰੀਡਿੰਗ ਚੈੱਕਰ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande