ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਹੋਰ ਮਜ਼ਬੂਤ ਹੋਵੇਗੀ : ਅਮਨਜੋਤ ਕੌਰ ਰਾਮੂਵਾਲੀਆ
ਮੋਹਾਲੀ, 29 ਮਈ (ਹਿੰ.ਸ.)| ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਮੇਟੀ ਦੀ ਮੈਂਬਰ ਅਮਨਜੋਤ ਕੌਰ ਰਾਮੂਵਾਲੀਆ ਨੇ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਸੂਬਾ ਪ੍ਰਧਾਨ ਨਿਯੁਕਤ ਕੀਤੇ ਜਾਣ ਦਾ ਤਹਿ ਦਿਲੋਂ ਸੁਆਗਤ ਕੀਤਾ ਹੈ। ਉਨ੍ਹਾਂ ਇਸ ਫੈਸਲੇ ਨੂੰ ਪੰਜਾਬ ਦੀ ਰਾਜਨੀਤੀ ਅਤੇ ਪਾਰਟੀ ਸੰਗਠਨ ਲਈ ਇਕ ਇਤਿਹਾਸਕ
ਅਮਨਜੋਤ ਕੌਰ ਰਾਮੂਵਾਲੀਆ


ਮੋਹਾਲੀ, 29 ਮਈ (ਹਿੰ.ਸ.)| ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਮੇਟੀ ਦੀ ਮੈਂਬਰ ਅਮਨਜੋਤ ਕੌਰ ਰਾਮੂਵਾਲੀਆ ਨੇ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਸੂਬਾ ਪ੍ਰਧਾਨ ਨਿਯੁਕਤ ਕੀਤੇ ਜਾਣ ਦਾ ਤਹਿ ਦਿਲੋਂ ਸੁਆਗਤ ਕੀਤਾ ਹੈ। ਉਨ੍ਹਾਂ ਇਸ ਫੈਸਲੇ ਨੂੰ ਪੰਜਾਬ ਦੀ ਰਾਜਨੀਤੀ ਅਤੇ ਪਾਰਟੀ ਸੰਗਠਨ ਲਈ ਇਕ ਇਤਿਹਾਸਕ ਅਤੇ ਦੂਰਅੰਦੇਸ਼ੀ ਕਦਮ ਕਰਾਰ ਦਿੱਤਾ। ਇੱਥੇ ਜਾਰੀ ਬਿਆਨ ਵਿੱਚ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਇੱਕ ਤਜਰਬੇਕਾਰ, ਲੋਕਧਾਰਾ ਨਾਲ ਜੁੜੇ ਅਤੇ ਮਜ਼ਬੂਤ ਸੰਗਠਨ ਸਮਰੱਥਾ ਵਾਲੇ ਆਗੂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਆਸਤ ਵਿੱਚ ਉਨ੍ਹਾਂ ਦਾ ਲੰਮਾ ਅਨੁਭਵ ਅਤੇ ਆਮ ਲੋਕਾਂ ਨਾਲ ਗਹਿਰਾ ਸੰਪਰਕ ਭਾਜਪਾ ਨੂੰ ਨਵੀਂ ਤਾਕਤ ਦੇਵੇਗਾ।

ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਹੋਰ ਮਜ਼ਬੂਤੀ ਨਾਲ ਉਭਰੇਗੀ ਅਤੇ ਸੂਬੇ ਵਿੱਚ ਪਾਰਟੀ ਦਾ ਆਧਾਰ ਵਧੇਗਾ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਨਵੇਂ ਪ੍ਰਧਾਨ ਦੀ ਅਗਵਾਈ ਵਿੱਚ ਭਾਜਪਾ ਲੋਕਾਂ ਦੇ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਏਗੀ ਅਤੇ ਹਰ ਵਰਗ ਤੱਕ ਆਪਣੀ ਪਹੁੰਚ ਬਣਾਏਗੀ। ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਭਾਜਪਾ ਲੋਕਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਕਰਦਿਆਂ ਸੂਬੇ ਨੂੰ ਤਰੱਕੀ, ਖੁਸ਼ਹਾਲੀ ਅਤੇ ਵਿਕਾਸ ਦੀ ਨਵੀਂ ਰਾਹ ‘ਤੇ ਲੈ ਕੇ ਜਾਣ ਵਿੱਚ ਅਹਿਮ ਭੂਮਿਕਾ ਨਿਭਾਏਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande