ਪੰਜਾਬ ਦੇ ਰਾਜਪਾਲ ਨੇ ਰੀਵਾ ਹਾਦਸੇ ਦੀ ਉੱਚ ਪੱਧਰੀ ਜਾਂਚ ਦੀ ਕੀਤੀ ਮੰਗ
ਚੰਡੀਗੜ੍ਹ, 29 ਮਈ (ਹਿੰ.ਸ.)| ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਨੂੰ ਪੱਤਰ ਲਿਖ ਕੇ ਰੀਵਾ ਵਿੱਚ ਜੈਨ ਆਰਿਕਾ ਮਾਤਾਜੀ ਦੀ ਹਾਦਸੇ ਦੌਰਾਨ ਹੋਈ ਮੌਤ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ
ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ


ਚੰਡੀਗੜ੍ਹ, 29 ਮਈ (ਹਿੰ.ਸ.)| ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਨੂੰ ਪੱਤਰ ਲਿਖ ਕੇ ਰੀਵਾ ਵਿੱਚ ਜੈਨ ਆਰਿਕਾ ਮਾਤਾਜੀ ਦੀ ਹਾਦਸੇ ਦੌਰਾਨ ਹੋਈ ਮੌਤ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਰਾਜਪਾਲ ਨੂੰ ਸੈਕਟਰ-27ਬੀ ਸਥਿਤ ਸ੍ਰੀ ਦਿਗੰਬਰ ਜੈਨ ਸੋਸਾਇਟੀ ਦੇ ਪ੍ਰਧਾਨ ਧਰਮ ਬਹਾਦੁਰ ਜੈਨ ਦੀ ਅਗਵਾਈ ਹੇਠ ਇੱਕ ਪ੍ਰਤੀਨਿਧਿਮੰਡਲ ਮਿਲਿਆ ਸੀ। ਪ੍ਰਤੀਨਿਧਿਮੰਡਲ ਨੇ ਰੀਵਾ ਹਾਦਸੇ ਦੀ ਪਾਰਦਰਸ਼ੀ ਜਾਂਚ, ਜੈਨ ਸੰਤਾਂ ਅਤੇ ਸਾਧਵੀਆਂ ਦੀਆਂ ਧਾਰਮਿਕ ਯਾਤਰਾਵਾਂ ਦੌਰਾਨ ਵਿਸ਼ੇਸ਼ ਸੁਰੱਖਿਆ ਪ੍ਰਬੰਧ ਅਤੇ ਰਾਸ਼ਟਰੀ ਸੰਤ ਸੁਰੱਖਿਆ ਨੀਤੀ ਬਣਾਉਣ ਦੀ ਮੰਗ ਕੀਤੀ।

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਘਟਨਾ ਨਾਲ ਜੁੜੇ ਤੱਥਾਂ, ਵੀਡੀਓਜ਼ ਅਤੇ ਹਾਲਾਤਾਂ ਨੂੰ ਦੇਖਦੇ ਹੋਏ ਸਮਾਜ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੱਚ ਸਾਹਮਣੇ ਆ ਸਕੇ ਅਤੇ ਲੋਕਾਂ ਦਾ ਭਰੋਸਾ ਬਣਿਆ ਰਹੇ। ਉਨ੍ਹਾਂ ਮੱਧ ਪ੍ਰਦੇਸ਼ ਸਰਕਾਰ ਨੂੰ ਅਪੀਲ ਕੀਤੀ ਕਿ ਮਾਮਲੇ ਵਿੱਚ ਸੰਵੇਦਨਸ਼ੀਲਤਾ ਨਾਲ ਕਾਰਵਾਈ ਕੀਤੀ ਜਾਵੇ ਅਤੇ ਜੈਨ ਸੰਤਾਂ ਅਤੇ ਸਾਧੂਆਂ ਦੀਆਂ ਯਾਤਰਾਵਾਂ ਦੌਰਾਨ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਰਾਜਪਾਲ ਨੇ ਕਿਹਾ ਕਿ ਧਾਰਮਿਕ ਯਾਤਰਾਵਾਂ ਦੌਰਾਨ ਸੰਤਾਂ ਅਤੇ ਸਾਧਵੀਆਂ ਦੀ ਸੁਰੱਖਿਆ ਲਈ ਖਾਸ ਪ੍ਰਬੰਧ ਕਰਨ ਦੀ ਲੋੜ ਹੈ ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਦੁਖਦਾਈ ਘਟਨਾਵਾਂ ਤੋਂ ਬਚਿਆ ਜਾ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande