ਬਠਿੰਡਾ : ਕਾਂਗਰਸ ਨੇ ਨਗਰ ਨਿਗਮ ਚੋਣਾਂ ਲਈ ਖਿੱਚੀ ਤਿਆਰੀ, ਉਮੀਦਵਾਰਾਂ ਬਾਰੇ ਕੀਤੀ ਚਰਚਾ
ਬਠਿੰਡਾ, 03 ਮਈ (ਹਿੰ.ਸ.)। ਕਾਂਗਰਸ ਪਾਰਟੀ ਵੱਲੋਂ ਨਗਰ ਨਿਗਮ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਕ੍ਰਮ ’ਚ ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਅਹਿਮ ਮੀਟਿੰਗ ਹੋਈ ਜਿਸ ਵਿੱਚ ਸਮੁੱਚੀ ਲੀਡਰਸ਼ਿਪ, ਵੱਖ-ਵੱਖ ਵਾਰਡਾਂ ਦੇ ਚੋ
ਬਠਿੰਡਾ ਕਾਂਗਰਸ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਆਗੂ।


ਬਠਿੰਡਾ, 03 ਮਈ (ਹਿੰ.ਸ.)। ਕਾਂਗਰਸ ਪਾਰਟੀ ਵੱਲੋਂ ਨਗਰ ਨਿਗਮ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਕ੍ਰਮ ’ਚ ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਅਹਿਮ ਮੀਟਿੰਗ ਹੋਈ ਜਿਸ ਵਿੱਚ ਸਮੁੱਚੀ ਲੀਡਰਸ਼ਿਪ, ਵੱਖ-ਵੱਖ ਵਾਰਡਾਂ ਦੇ ਚੋਣ ਲੜਨ ਵਾਲੇ ਚਾਹਵਾਨ ਉਮੀਦਵਾਰ ਅਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਹੋਏ। ਇਸ ਮੌਕੇ ਸ਼ਹਿਰ ਦੇ 50 ਵਾਰਡਾ ਵਿੱਚ ਚੋਣ ਲੜਨ ਵਾਲੇ ਉਮੀਦਵਾਰਾਂ ਵੱਲੋਂ ਆਪਣੀ ਦਾਅਵੇਦਾਰੀ ਪੇਸ਼ ਕੀਤੀ ਗਈ ਅਤੇ ਦਰਖਾਸਤਾਂ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਨੂੰ ਦਿੱਤੀਆਂ ਗਈਆਂ। ਸਮੁੱਚੀ ਲੀਡਰਸ਼ਿਪ ਵੱਲੋਂ ਇਨ੍ਹਾਂ ਚੋਣਾਂ ਲਈ ਸਭ ਲੀਡਰਸ਼ਿਪ ਦਾਅਵੇਦਾਰ ਉਮੀਦਵਾਰ ਅਤੇ ਜਿੱਤਣ ਵਾਲੇ ਉਮੀਦਵਾਰਾਂ ਬਾਰੇ ਵਿਚਾਰ ਚਰਚਾ ਕੀਤੀ ਗਈ।

ਇਸ ਮੌਕੇ ਰਾਜਨ ਗਰਗ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਲਈ ਕਾਂਗਰਸ ਤਿਆਰ ਬਰ ਤਿਆਰ ਹੈ ਅਤੇ ਡੱਟਕੇ ਚੋਣਾਂ ਲੜੀਆਂ ਜਾਣਗੀਆਂ, ਕਿਸੇ ਵੀ ਤਰੀਕੇ ਨਾਲ ਸਤਾ ਧਿਰ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਦੁਬਾਰਾ ਨਗਰ ਨਿਗਮ ਵਿੱਚ ਕਾਂਗਰਸ ਪੂਰਨ ਬਹੁਮਤ ਨਾਲ ਆਏਗੀ ਕਿਉਂਕਿ ਲੋਕ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਕਾਂਗਰਸ ਦੇ ਹੱਥ ਮਜਬੂਤ ਕਰਨ ਲਈ ਅੱਗੇ ਆ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਅਤੇ ਸ਼ਹਿਰ ਬਠਿੰਡਾ ਦੇ ਹਾਲਾਤ ਮਾੜੇ ਹਨ ਜਿਸ ਕਰਕੇ ਲੋਕ ਕਾਂਗਰਸ ਨੂੰ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹਨਾਂ ਚੋਣਾਂ ਵਿੱਚ ਸਾਫ ਅਕਸ਼ ਵਾਲੇ ਜਿੱਤਣ ਵਾਲੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ ਜਿਸ ਵਿੱਚ ਸਭ ਤੋਂ ਪਹਿਲਾਂ ਸਮੁੱਚੀ ਸੀਨੀਅਰ ਲੀਡਰਸ਼ਿਪ ਟਕਸਾਲੀ ਕਾਂਗਰਸੀ ਪਰਿਵਾਰ ਅਤੇ ਪਾਰਟੀ ਲਈ ਹਮੇਸ਼ਾ ਜੁਝਾਰੂ ਤੌਰ ’ਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਅੱਗੇ ਲਿਆਂਦਾ ਜਾਵੇਗਾ ਜਿਸ ਲਈ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੱਕ ਵੀ ਲਿਸਟਾਂ ਭੇਜੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ ਵੇਲੇ ਪੰਜਾਬ ਦਾ ਵਿਕਾਸ ਹੋਇਆ ਸ਼ਹਿਰ ਦੀਆਂ ਮੁਸ਼ਕਿਲਾਂ ਦੂਰ ਹੋਈਆਂ ਪਰ ਅੱਜ ਹਾਲਾਤ ਬਦ ਤੋਂ ਬਦਤਰ ਹੋ ਚੁੱਕੇ ਹਨ ਪਰ ਇਸ ਪਾਸੇ ਕਿਸੇ ਦਾ ਕੋਈ ਧਿਆਨ ਨਹੀਂ ਜਿਸ ਕਰਕੇ ਸ਼ਹਿਰ ਅਤੇ ਪੰਜਾਬ ਨੂੰ ਬਚਾਉਣ ਲਈ ਕਾਂਗਰਸ ਸਮੇਂ ਦੀ ਲੋੜ ਹੈ। ਇਸ ਮੌਕੇ ਕੇ.ਕੇ. ਅਗਰਵਾਲ, ਅਰੁਣ ਵਧਾਵਨ, ਮਲਕੀਤ ਸਿੰਘ ਐੱਮ. ਸੀ., ਬਲਜਿੰਦਰ ਸਿੰਘ ਠੇਕੇਦਾਰ, ਮਾ. ਹਰਮੰਦਰ ਸਿੰਘ, ਅਸ਼ੋਕ ਕੁਮਾਰ, ਬਲਰਾਜ ਪੱਕਾ, ਜ਼ਿਲਾ ਮੀਤ ਪ੍ਰਧਾਨ ਅਤੇ ਪ੍ਰੈਸ ਇੰਚਾਰਜ ਰੁਪਿੰਦਰ ਬਿੰਦਰਾ, ਵਿੱਕੀ ਨੰਬਰਦਾਰ ਐੱਮ.ਸੀ., ਜੱਸਾ ਐੱਮ.ਸੀ., ਅੰਮ੍ਰਿਤ ਗਿੱਲ, ਰਮੇਸ ਰਾਣੀ, ਮਾਧੋ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande