ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਸਿੱਖ ਸਮਾਜ ਦੀ ਬਹਾਦਰੀ ਅਤੇ ਕੁਰਬਾਨੀਆਂ ਦੀ ਕੀਤੀ ਸ਼ਲਾਘਾ
ਚੰਡੀਗੜ੍ਹ, 30 ਮਈ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਿੱਖ ਸਮਾਜ ਦੀ ਬਹਾਦਰੀ, ਅਟੁੱਟ ਹਿੰਮਤ ਅਤੇ ਦੇਸ਼ ਲਈ ਕੀਤੀਆਂ ਮਹਾਨ ਕੁਰਬਾਨੀਆਂ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਇੱਕ ਬਹਾਦਰ ਕੌਮ ਹੈ, ਜਿਸ ਨੇ ਧਰਮ ਦੀ ਰੱਖਿਆ ਲਈ
ਬਾਬਾ ਜਸਦੀਪ ਸਿੰਘ ਨੂੰ ਫਤਿਹ ਬੁਲਾਉਂਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ।


ਚੰਡੀਗੜ੍ਹ, 30 ਮਈ (ਹਿੰ.ਸ.)| ਹਰਿਆਣਾ ਦੇ ਮੁੱਖ

ਮੰਤਰੀ ਨਾਇਬ ਸਿੰਘ ਸੈਣੀ ਨੇ ਸਿੱਖ ਸਮਾਜ ਦੀ ਬਹਾਦਰੀ, ਅਟੁੱਟ ਹਿੰਮਤ ਅਤੇ

ਦੇਸ਼ ਲਈ ਕੀਤੀਆਂ ਮਹਾਨ ਕੁਰਬਾਨੀਆਂ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖ

ਇੱਕ ਬਹਾਦਰ ਕੌਮ ਹੈ, ਜਿਸ ਨੇ ਧਰਮ ਦੀ ਰੱਖਿਆ ਲਈ ਸਿਰ ਕਟਵਾ ਦਿੱਤੇ ਪਰ ਕਦੇ ਵੀ ਝੁਕਿਆ

ਨਹੀਂ। ਮੁੱਖ ਮੰਤਰੀ ਨੇ ਇਹ ਬਿਆਨ ਚੰਡੀਗੜ੍ਹ ਸਥਿਤ ਹਰਿਆਣਾ ਨਿਵਾਸ ਵਿਖੇ

ਸਿੱਖ ਸੰਗਤ ਵੱਲੋਂ ਆਯੋਜਿਤ ਧੰਨਵਾਦ ਸਮਾਰੋਹ ਦੌਰਾਨ ਦਿੱਤਾ। ਇਸ ਮੌਕੇ ਸਿੱਖ ਸੰਗਤ ਵੱਲੋਂ

ਉਨ੍ਹਾਂ ਨੂੰ ਕਿਰਪਾਨ ਅਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਇਸ ਦੌਰਾਨ ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਦਸਵੇਂ

ਪਾਤਸ਼ਾਹ ਗੁਰੂ ਗੋਬਿੰਦ ਸਿੰਘ

ਜੀ ਤੱਕ ਸਾਰੇ ਗੁਰੂ ਸਾਹਿਬਾਨ ਨੇ ਸੇਵਾ, ਬਰਾਬਰੀ ਅਤੇ ਹਿੰਮਤ

ਦਾ ਸੁਨੇਹਾ ਦਿੱਤਾ। ਉਨ੍ਹਾਂ ਨੇ ‘ਹਿੰਦ ਦੀ ਚਾਦਰ’ ਗੁਰੂ ਤੇਗ ਬਹਾਦਰ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਦੇਸ਼ ਦੀ ਰੱਖਿਆ ਲਈ ਦਿੱਤੀ

ਗਈ ਮਹਾਨ ਕੁਰਬਾਨੀ ਕਰਾਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼

ਵਿੱਚ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤਾਂ ਦੀ ਸੰਭਾਲ ਲਈ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ।

ਉਨ੍ਹਾਂ ਨੇ ਦੱਸਿਆ ਕਿ ‘ਸਵਦੇਸ਼ ਦਰਸ਼ਨ

ਯੋਜਨਾ’ ਤਹਿਤ ਸ਼੍ਰੀ ਅਨੰਦਪੁਰ ਸਾਹਿਬ, ਫਤਿਹਗੜ੍ਹ ਸਾਹਿਬ, ਚਮਕੌਰ ਸਾਹਿਬ, ਅੰਮ੍ਰਿਤਸਰ,

ਪਟਿਆਲਾ ਅਤੇ ਹੋਰ ਧਾਰਮਿਕ ਸਥਾਨਾਂ ਨੂੰ ਜੋੜਦਾ ਵਿਰਾਸਤੀ ਸਰਕਟ ਵਿਕਸਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਸਾਹਿਬ ਲਾਂਘੇ ਦੀ

ਸ਼ੁਰੂਆਤ ਅਤੇ ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਤੱਕ ਹਵਾਈ ਸੇਵਾ ਵਰਗੇ ਕਦਮਾਂ ਨੂੰ ਵੀ ਉਨ੍ਹਾਂ

ਨੇ ਇਤਿਹਾਸਕ ਫੈਸਲੇ ਦੱਸਿਆ। ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ 26 ਦਸੰਬਰ ਨੂੰ ਮਨਾਇਆ ਜਾਣ ਵਾਲਾ ‘ਵੀਰ ਬਾਲ ਦਿਵਸ’

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸੱਚੀ ਸ਼ਰਧਾਂਜਲੀ ਹੈ ਅਤੇ ਇਹ ਭਾਰਤ ਦੀ ਗੁਰੂ ਪਰੰਪਰਾ

ਪ੍ਰਤੀ ਸਨਮਾਨ ਨੂੰ ਦਰਸਾਉਂਦਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande