ਪਟਿਆਲਾ ਦੇ ਹੀਰਾ ਬਾਗ 'ਚ ਈ-ਰਿਕਸ਼ਾ ਚਾਲਕ ਦਾ ਚਾਕੂ ਮਾਰ ਕੇ ਕਤਲ
ਪਟਿਆਲਾ, 30 ਮਈ (ਹਿੰ.ਸ.)| ਪਟਿਆਲਾ ਦੇ ਹੀਰਾ ਬਾਗ ਇਲਾਕੇ ਵਿੱਚ ਪੁਰਾਣੀ ਰੰਜਿਸ਼ ਦੇ ਚਲਦਿਆਂ ਇੱਕ ਈ-ਰਿਕਸ਼ਾ ਚਾਲਕ ਦਾ ਚਾਕੂਆਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪਿੰਡ ਚੌੜਾ ਵਾਸੀ ਅਭਿਸ਼ੇਕ ਮਲਿਕ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਜਾਂ
ਪਟਿਆਲਾ ਦੇ ਹੀਰਾ ਬਾਗ 'ਚ ਈ-ਰਿਕਸ਼ਾ ਚਾਲਕ ਦਾ ਚਾਕੂ ਮਾਰ ਕੇ ਕਤਲ


ਪਟਿਆਲਾ, 30 ਮਈ (ਹਿੰ.ਸ.)| ਪਟਿਆਲਾ ਦੇ ਹੀਰਾ ਬਾਗ ਇਲਾਕੇ ਵਿੱਚ ਪੁਰਾਣੀ ਰੰਜਿਸ਼ ਦੇ ਚਲਦਿਆਂ ਇੱਕ ਈ-ਰਿਕਸ਼ਾ ਚਾਲਕ ਦਾ ਚਾਕੂਆਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪਿੰਡ ਚੌੜਾ ਵਾਸੀ ਅਭਿਸ਼ੇਕ ਮਲਿਕ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਕੁਝ ਸਮਾਂ ਪਹਿਲਾਂ ਮੁੱਖ ਮੁਲਜ਼ਮ ਗੁਰਸੇਵ ਸਿੰਘ ਵੱਲੋਂ ਇੱਕ ਨੌਜਵਾਨ ਲੜਕੀ ਨੂੰ ਕਥਿਤ ਤੌਰ 'ਤੇ ਘਰ ਵਿੱਚ ਬੰਦੀ ਬਣਾਕੇ ਰੱਖਿਆ ਗਿਆ ਸੀ। ਉਸ ਵੇਲੇ ਅਭਿਸ਼ੇਕ ਮਲਿਕ ਨੇ ਲੜਕੀ ਨੂੰ ਉਸ ਦੇ ਚੰਗੁਲ ਵਿੱਚੋਂ ਛੁਡਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਇਸ ਤੋਂ ਬਾਅਦ ਗੁਰਸੇਵ ਸਿੰਘ ਅਭਿਸ਼ੇਕ ਨਾਲ ਰੰਜਿਸ਼ ਰੱਖਣ ਲੱਗ ਪਿਆ ਸੀ। ਸ਼ਨੀਵਾਰ ਰਾਤ ਜਦੋਂ ਅਭਿਸ਼ੇਕ ਆਪਣਾ ਈ-ਰਿਕਸ਼ਾ ਲੈ ਕੇ ਹੀਰਾ ਬਾਗ ਸਥਿਤ ਬਰਫ਼ ਫੈਕਟਰੀ ਨੇੜੇ ਤੋਂ ਲੰਘ ਰਿਹਾ ਸੀ ਤਾਂ ਗੁਰਸੇਵ ਸਿੰਘ ਆਪਣੇ 4 ਤੋਂ 5 ਹਥਿਆਰਬੰਦ ਸਾਥੀਆਂ ਨਾਲ ਉੱਥੇ ਪਹੁੰਚ ਗਿਆ। ਮੁਲਜ਼ਮਾਂ ਨੇ ਅਭਿਸ਼ੇਕ ਨੂੰ ਰਸਤੇ ਵਿੱਚ ਰੋਕ ਲਿਆ ਅਤੇ ਉਸ 'ਤੇ ਚਾਕੂਆਂ ਨਾਲ ਤਾਬੜਤੋੜ ਹਮਲਾ ਕਰ ਦਿੱਤਾ। ਹਮਲੇ ਦੌਰਾਨ ਅਭਿਸ਼ੇਕ ਆਪਣੀ ਜਾਨ ਬਚਾਉਣ ਲਈ ਚੀਕਾਂ ਮਾਰਦਾ ਰਿਹਾ, ਪਰ ਹਮਲਾਵਰਾਂ ਨੇ ਉਸ 'ਤੇ ਲਗਾਤਾਰ ਵਾਰ ਕੀਤੇ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸਾਰੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।ਗੰਭੀਰ ਰੂਪ ਵਿੱਚ ਜ਼ਖ਼ਮੀ ਅਭਿਸ਼ੇਕ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਵੱਲੋਂ ਉਸ ਦੀ ਜਾਨ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਗਈ, ਪਰ ਸਰੀਰ ਵਿੱਚੋਂ ਬਹੁਤ ਜ਼ਿਆਦਾ ਖੂਨ ਵਹਿ ਜਾਣ ਅਤੇ ਡੂੰਘੇ ਜ਼ਖ਼ਮਾਂ ਕਾਰਨ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਤੁਰੰਤ ਹਰਕਤ ਵਿੱਚ ਆ ਗਈ। ਡੀਐਸਪੀ ਪਟਿਆਲਾ-2 ਜੰਗਜੀਤ ਸਿੰਘ ਰੰਧਾਵਾ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁੱਖ ਮੁਲਜ਼ਮ ਗੁਰਸੇਵ ਸਿੰਘ (ਵਾਸੀ ਪਿੰਡ ਚੌੜਾ) ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਪੁਲਿਸ ਦਾ ਕਹਿਣਾ ਹੈ ਕਿ ਕਤਲ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਸਾਰੇ ਮੁਲਜ਼ਮਾਂ ਨੂੰ ਜਲਦੀ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande