ਜਲੰਧਰ ਪੁਲਿਸ ਨੇ ਲੁੱਟ-ਖੋਹ ਮਾਮਲੇ ’ਚ ਫਰਾਰ ਮੁਲਜ਼ਮ ਕੀਤਾ ਗ੍ਰਿਫ਼ਤਾਰ
ਜਲੰਧਰ, 30 ਮਈ (ਹਿੰ.ਸ.)| ਕਮਿਸ਼ਨਰੇਟ ਜਲੰਧਰ ਪੁਲਿਸ ਦੇ ਥਾਣਾ ਡਿਵੀਜ਼ਨ ਨੰਬਰ-1 ਦੀ ਪੁਲਿਸ ਟੀਮ ਨੇ ਲੁੱਟ-ਖੋਹ ਦੀ ਵਾਰਦਾਤ ਵਿੱਚ ਸ਼ਾਮਲ ਇੱਕ ਫਰਾਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਵਾਰਦਾਤ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਅਤੇ ਬੇਸਬਾਲ ਵੀ ਬਰਾਮਦ ਕੀਤਾ ਹੈ। ਥ
ਪੁਲਿਸ ਹਿਰਾਸਤ ’ਚ ਮੁਲਜ਼ਮ।


ਜਲੰਧਰ, 30 ਮਈ (ਹਿੰ.ਸ.)| ਕਮਿਸ਼ਨਰੇਟ ਜਲੰਧਰ ਪੁਲਿਸ ਦੇ ਥਾਣਾ ਡਿਵੀਜ਼ਨ ਨੰਬਰ-1 ਦੀ ਪੁਲਿਸ ਟੀਮ ਨੇ ਲੁੱਟ-ਖੋਹ ਦੀ ਵਾਰਦਾਤ ਵਿੱਚ ਸ਼ਾਮਲ ਇੱਕ ਫਰਾਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਵਾਰਦਾਤ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਅਤੇ ਬੇਸਬਾਲ ਵੀ ਬਰਾਮਦ ਕੀਤਾ ਹੈ। ਥਾਣਾ ਡਿਵੀਜ਼ਨ ਨੰਬਰ-1 ਦੇ ਮੁਖੀ ਸਬ-ਇੰਸਪੈਕਟਰ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਮੁਲਜ਼ਮ ਨੂੰ ਕਪੂਰਥਲਾ ਤੋਂ ਗ੍ਰਿਫ਼ਤਾਰ ਕੀਤਾ।

ਸਬ-ਇੰਸਪੈਕਟਰ ਰਾਕੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮਾਮਲਾ ਪਰਮਜੀਤ ਸਿੰਘ ਪੁੱਤਰ ਬੱਚਨ ਸਿੰਘ ਵਾਸੀ ਅਮਨਦੀਪ ਐਵੀਨਿਊ, ਜਲੰਧਰ ਦੇ ਬਿਆਨਾਂ 'ਤੇ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੱਸਿਆ ਸੀ ਕਿ ਉਹ 13 ਮਾਰਚ 2026 ਨੂੰ ਸਵੇਰੇ ਕਰੀਬ 4:45 ਵਜੇ ਸੈਰ ਲਈ ਨਿਕਲੇ ਹੋਏ ਸਨ, ਜਦੋਂ ਮਕਸੂਦਾਂ ਫਲਾਈਓਵਰ ਨੇੜੇ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਨੇ ਬੇਸਬਾਲ ਨਾਲ ਹਮਲਾ ਕਰਕੇ ਉਨ੍ਹਾਂ ਦਾ ਮੋਬਾਈਲ ਫੋਨ ਖੋਹ ਲਿਆ ਅਤੇ ਸੱਟਾਂ ਵੀ ਮਾਰੀਆਂ।

ਪੁਲਿਸ ਵੱਲੋਂ ਇਸ ਮਾਮਲੇ ਵਿੱਚ ਪਹਿਲਾਂ ਇੱਕ ਜੁਵੇਨਾਈਲ ਮੁਲਜ਼ਮ ਨੂੰ 24 ਅਪ੍ਰੈਲ 2026 ਨੂੰ ਕਾਬੂ ਕਰ ਲਿਆ ਗਿਆ ਸੀ, ਜਦਕਿ ਦੂਜਾ ਮੁਲਜ਼ਮ ਦੀਵਾਂਸੂ ਉਰਫ਼ ਦੀਵ ਵਾਸੀ ਨਿਊ ਅਮਰ ਨਗਰ, ਗੁਲਾਬ ਦੇਵੀ ਰੋਡ, ਜਲੰਧਰ, ਫਰਾਰ ਚੱਲ ਰਿਹਾ ਸੀ। ਜਿਸ ਨੂੰ ਹੁਣ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਵਾਰਦਾਤ ਵਿੱਚ ਵਰਤਿਆ ਗਿਆ ਸਪਲੈਂਡਰ ਮੋਟਰਸਾਈਕਲ ਅਤੇ ਇੱਕ ਬੇਸਬਾਲ ਬਰਾਮਦ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਇੱਕ ਹੋਰ ਅਪਰਾਧਿਕ ਮਾਮਲਾ ਦਰਜ ਹੈ। ਮੁਲਜ਼ਮ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ ਅਤੇ ਉਸ ਤੋਂ ਹੋਰ ਸੰਭਾਵਿਤ ਵਾਰਦਾਤਾਂ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande