ਪੰਜਾਬ ਵਿੱਚ ਸਕੂਲਾਂ ਦੀਆਂ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਜੂਨ ਤੋਂ 30 ਜੂਨ ਤੱਕ ਰਹਿਣਗੇ ਬੰਦ
ਚੰਡੀਗੜ੍ਹ, 30 ਮਈ (ਹਿੰ.ਸ.)| ਪੰਜਾਬ ਸਰਕਾਰ ਨੇ ਰਾਜ ਭਰ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਜਾਰੀ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਰਕਾਰੀ, ਐਡਿਡ ਅਤੇ ਨਿੱਜੀ ਸਕੂਲ 1 ਜੂਨ ਤੋਂ 30 ਜੂਨ ਤੱਕ ਬੰਦ ਰਹਿਣਗੇ। ਇਹ ਫੈਸਲਾ ਵਧ ਰਹੀ ਗਰਮੀ ਅਤੇ ਹੀਟਵੇਵ ਨੂੰ ਧਿਆਨ ਵਿੱਚ ਰੱਖਦਿਆਂ
ਪੰਜਾਬ ਵਿੱਚ ਸਕੂਲਾਂ ਦੀਆਂ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਜੂਨ ਤੋਂ 30 ਜੂਨ ਤੱਕ ਰਹਿਣਗੇ ਬੰਦ


ਚੰਡੀਗੜ੍ਹ, 30 ਮਈ (ਹਿੰ.ਸ.)| ਪੰਜਾਬ ਸਰਕਾਰ ਨੇ ਰਾਜ ਭਰ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਜਾਰੀ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਰਕਾਰੀ, ਐਡਿਡ ਅਤੇ ਨਿੱਜੀ ਸਕੂਲ 1 ਜੂਨ ਤੋਂ 30 ਜੂਨ ਤੱਕ ਬੰਦ ਰਹਿਣਗੇ। ਇਹ ਫੈਸਲਾ ਵਧ ਰਹੀ ਗਰਮੀ ਅਤੇ ਹੀਟਵੇਵ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਇਸ ਸਬੰਧੀ ਹੁਕਮ ਸਿੱਖਿਆ ਵਿਭਾਗ ਦੀ ਸਕੱਤਰ ਸੋਨਾਲੀ ਗਿਰੀ ਵੱਲੋਂ ਜਾਰੀ ਕੀਤੇ ਗਏ ਹਨ ਅਤੇ ਇਹ ਹੁਕਮ ਸਾਰੇ ਸੰਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਭੇਜੇ ਗਏ ਹਨ।ਗਰਮੀ ਦੇ ਮੌਸਮ ਅਤੇ ਹੀਟਵੇਵ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ 25 ਮਈ ਨੂੰ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਵੀ ਤਬਦੀਲੀ ਕੀਤੀ ਸੀ। ਨਵੇਂ ਹੁਕਮਾਂ ਅਨੁਸਾਰ ਸਾਰੇ ਸਰਕਾਰੀ ਦਫ਼ਤਰ, ਸੇਵਾ ਕੇਂਦਰ ਅਤੇ ਸਕੂਲ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਖੁੱਲ੍ਹ ਰਹੇ ਹਨ। ਇਹ ਸਮਾਂ 25 ਮਈ ਤੋਂ 15 ਜੁਲਾਈ ਤੱਕ ਲਾਗੂ ਰਹੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande