ਨੂਰਮਹਿਲ ਨੇੜੇ ਸੜਕ ਹਾਦਸੇ ’ਚ 6 ਮਹੀਨੇ ਦੀ ਗਰਭਵਤੀ ਔਰਤ ਦੀ ਮੌਤ, ਦੋ ਹੋਰ ਔਰਤਾਂ ਗੰਭੀਰ ਜ਼ਖ਼ਮੀ
ਨੂਰਮਹਿਲ (ਜਲੰਧਰ), 31 ਮਈ (ਹਿੰ.ਸ.)| ਨਕੋਦਰ-ਨੂਰਮਹਿਲ ਰੋਡ ''ਤੇ ਬੀਤੀ ਰਾਤ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਗਰਭਵਤੀ ਔਰਤ ਦੀ ਮੌਤ ਹੋ ਗਈ, ਜਦਕਿ ਦੋ ਹੋਰ ਔਰਤਾਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ। ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਮ੍ਰਿਤਕਾ ਦੀ ਪਛਾਣ ਮਨਪ੍ਰੀਤ
ਨੂਰਮਹਿਲ ਨੇੜੇ ਸੜਕ ਹਾਦਸੇ ’ਚ 6 ਮਹੀਨੇ ਦੀ ਗਰਭਵਤੀ ਔਰਤ ਦੀ ਮੌਤ, ਦੋ ਹੋਰ ਔਰਤਾਂ ਗੰਭੀਰ ਜ਼ਖ਼ਮੀ


ਨੂਰਮਹਿਲ (ਜਲੰਧਰ), 31 ਮਈ (ਹਿੰ.ਸ.)| ਨਕੋਦਰ-ਨੂਰਮਹਿਲ ਰੋਡ 'ਤੇ ਬੀਤੀ ਰਾਤ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਗਰਭਵਤੀ ਔਰਤ ਦੀ ਮੌਤ ਹੋ ਗਈ, ਜਦਕਿ ਦੋ ਹੋਰ ਔਰਤਾਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ। ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।

ਮ੍ਰਿਤਕਾ ਦੀ ਪਛਾਣ ਮਨਪ੍ਰੀਤ ਕੌਰ ਵਜੋਂ ਹੋਈ ਹੈ। ਉਨ੍ਹਾਂ ਦੇ ਪਤੀ ਜਸਪਾਲ ਜੱਸੀ ਨੇ ਦੱਸਿਆ ਕਿ ਮਨਪ੍ਰੀਤ ਕੌਰ ਛੇ ਮਹੀਨੇ ਦੀ ਗਰਭਵਤੀ ਸੀ ਅਤੇ ਉਨ੍ਹਾਂ ਦਾ ਇੱਕ ਛੇ ਸਾਲ ਦਾ ਪੁੱਤਰ ਵੀ ਹੈ।

ਜਸਪਾਲ ਜੱਸੀ, ਵਾਸੀ ਨਕੋਦਰ ਰੋਡ ਕਲੋਨੀ, ਨੂਰਮਹਿਲ ਨੇ ਦੱਸਿਆ ਕਿ ਸ਼ਨੀਵਾਰ ਦੇਰ ਰਾਤ ਉਹ ਖਾਣਾ ਖਾਣ ਤੋਂ ਬਾਅਦ ਹਰ ਰੋਜ਼ ਦੀ ਤਰ੍ਹਾਂ ਸੈਰ ਕਰਨ ਲਈ ਨਕੋਦਰ ਰੋਡ 'ਤੇ ਨਿਕਲੇ ਸਨ। ਜਦੋਂ ਉਹ ਮਿਸ਼ਰ ਪੈਟਰੋਲ ਪੰਪ ਨੇੜੇ ਸੜਕ ਪਾਰ ਕਰ ਰਹੇ ਸਨ ਤਾਂ ਇੱਕ ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

ਉਨ੍ਹਾਂ ਦੱਸਿਆ ਕਿ ਟੱਕਰ ਇੰਨੀ ਭਿਆਨਕ ਸੀ ਕਿ ਮਨਪ੍ਰੀਤ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿੱਚ ਕਿਰਨ ਅਤੇ ਜੋਗਿੰਦਰੋ ਨਾਮਕ ਦੋ ਹੋਰ ਔਰਤਾਂ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ। ਕਿਰਨ ਦੇ ਸੀਨੇ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ, ਜਦਕਿ ਜੋਗਿੰਦਰੋ ਦੀ ਲੱਤ ਟੁੱਟ ਗਈ ਹੈ।

ਦੋਵੇਂ ਜ਼ਖ਼ਮੀ ਔਰਤਾਂ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਮੁਤਾਬਕ ਦੋਵਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਨੂਰਮਹਿਲ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਥਾਣਾ ਮੁਖੀ ਲਾਭ ਸਿੰਘ ਨੇ ਦੱਸਿਆ ਕਿ ਪਰਿਵਾਰ ਦੀ ਸ਼ਿਕਾਇਤ ਪ੍ਰਾਪਤ ਹੋ ਗਈ ਹੈ ਅਤੇ ਪੁਲਿਸ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਫ਼ਰਾਰ ਵਾਹਨ ਅਤੇ ਉਸ ਦੇ ਚਾਲਕ ਦੀ ਪਛਾਣ ਕਰਕੇ ਜਲਦ ਹੀ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਮਾਮਲਾ ਦਰਜ ਕੀਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande