ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਭਾਂਖਰਪੁਰ ਤੋਂ 49ਵੀਂ ਤੇ 50ਵੀਂ ਬੱਸ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ
ਭਾਂਖਰਪੁਰ (ਡੇਰਾਬੱਸੀ), 31 ਮਈ (ਹਿੰ.ਸ.)| ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਐਤਵਾਰ ਨੂੰ ਪਿੰਡ ਭਾਂਖਰਪੁਰ ਤੋਂ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸ਼ਰਧਾਲੂਆਂ ਦੀਆਂ ਦੋ ਬੱਸਾਂ (49ਵੀਂ ਅਤੇ 50ਵੀਂ) ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਧਾਰਮਿਕ ਅਤੇ ਇਤਿਹਾਸਕ
ਬੱਸ ਰਵਾਨਾ ਕਰਦੇ ਹੋਏ।


ਭਾਂਖਰਪੁਰ (ਡੇਰਾਬੱਸੀ), 31 ਮਈ (ਹਿੰ.ਸ.)| ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਐਤਵਾਰ ਨੂੰ ਪਿੰਡ ਭਾਂਖਰਪੁਰ ਤੋਂ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸ਼ਰਧਾਲੂਆਂ ਦੀਆਂ ਦੋ ਬੱਸਾਂ (49ਵੀਂ ਅਤੇ 50ਵੀਂ) ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨਾਂ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਮੌਕੇ ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਖੁਸ਼ੀ ਪ੍ਰਗਟਾਈ।

ਤਿੰਨ ਦਿਨਾਂ ਦੀ ਇਸ ਧਾਰਮਿਕ ਯਾਤਰਾ ਦੌਰਾਨ ਸ਼ਰਧਾਲੂ ਸ਼੍ਰੀ ਹਰਿਮੰਦਰ ਸਾਹਿਬ (ਦਰਬਾਰ ਸਾਹਿਬ), ਸ਼੍ਰੀ ਦੁਰਗਿਆਣਾ ਮੰਦਰ, ਸ਼੍ਰੀ ਵਾਲਮੀਕਿ ਤੀਰਥ ਸਥਲ, ਜੱਲ੍ਹਿਆਂਵਾਲਾ ਬਾਗ਼ ਅਤੇ ਵਾਹਗਾ ਸਰਹੱਦ ਸਮੇਤ ਕਈ ਪ੍ਰਮੁੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਨਗੇ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮਕਸਦ ਬਜ਼ੁਰਗਾਂ ਅਤੇ ਸ਼ਰਧਾਲੂਆਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਯਾਤਰੀਆਂ ਤੋਂ ਕਿਸੇ ਵੀ ਤਰ੍ਹਾਂ ਦੀ ਫੀਸ ਨਹੀਂ ਲਈ ਜਾਂਦੀ। ਯਾਤਰਾ ਦੌਰਾਨ ਰਹਿਣ, ਖਾਣ-ਪੀਣ ਅਤੇ ਆਵਾਜਾਈ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾਂਦਾ ਹੈ।

ਵਿਧਾਇਕ ਨੇ ਦੱਸਿਆ ਕਿ ਯੋਜਨਾ ਅਧੀਨ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀ ਯਾਤਰਾ ਲਈ ਯੋਗ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਇਸ ਸਕੀਮ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੋਕ-ਭਲਾਈ ਲਈ ਅਜਿਹੀਆਂ ਯੋਜਨਾਵਾਂ ਨੂੰ ਲਗਾਤਾਰ ਸਫਲਤਾਪੂਰਵਕ ਚਲਾ ਰਹੀ ਹੈ, ਜਿਸ ਨਾਲ ਆਮ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande