ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ
ਚੰਡੀਗੜ੍ਹ, 07 ਮਈ (ਹਿੰ.ਸ.)। ''ਗੈਂਗਸਟਰਾਂ ‘ਤੇ ਵਾਰ'' ਮੁਹਿੰਮ ਦੇ 106ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 586 ਟਿਕਾਣਿਆਂ ''ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਗੈਂਗਸਟਰਾਂ ਤੇ ਵਾਰ- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ
ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ


ਚੰਡੀਗੜ੍ਹ, 07 ਮਈ (ਹਿੰ.ਸ.)। 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 106ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 586 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਗੈਂਗਸਟਰਾਂ ਤੇ ਵਾਰ- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

106ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 308 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 27,037 ਹੋ ਗਈਆਂ ਬਨ।

ਇਸ ਤੋਂ ਇਲਾਵਾ 57 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 21 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 13 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਪੰਜਾਬ ਪੁਲਿਸ ਦੇ ਅਨੁਸਾਰ ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ 431ਵੇਂ ਦਿਨ ਵੀ ਜਾਰੀ ਰੱਖਦਿਆਂ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚ 4 1.5 ਕਿਲੋ ਹੈਰੋਇਨ, 2321 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 30,088 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 431 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 62,802 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande