ਜਲੰਧਰ ਦੇ ਏਪੀਜੇ ਸਕੂਲ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲ ਖਾਲੀ ਕਰਵਾਇਆ
ਜਲੰਧਰ, 07 ਮਈ (ਹਿੰ.ਸ.)| ਜਲੰਧਰ ਦੇ ਏਪੀਜੇ ਸਕੂਲ ਨੂੰ ਵੀਰਵਾਰ ਸਵੇਰੇ ਕਰੀਬ ਸਾਢੇ 9 ਵਜੇ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਪਿਛਲੇ ਦੋ ਮਹੀਨਿਆਂ ਦੌਰਾਨ ਇਹ ਤੀਜੀ ਵਾਰ ਹੈ ਜਦੋਂ ਸਕੂਲ ਨੂੰ ਬੰਬ ਧਮਾਕੇ ਦੀ ਧਮਕੀ ਮਿਲੀ ਹੈ। ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅ
ਏਪੀਜੇ ਸਕੂਲ ਦਾ ਬਾਹਰੀ ਦ੍ਰਿਸ਼।


ਜਲੰਧਰ, 07 ਮਈ (ਹਿੰ.ਸ.)|

ਜਲੰਧਰ ਦੇ ਏਪੀਜੇ ਸਕੂਲ ਨੂੰ ਵੀਰਵਾਰ ਸਵੇਰੇ ਕਰੀਬ ਸਾਢੇ 9 ਵਜੇ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਪਿਛਲੇ ਦੋ ਮਹੀਨਿਆਂ ਦੌਰਾਨ ਇਹ ਤੀਜੀ ਵਾਰ ਹੈ ਜਦੋਂ ਸਕੂਲ ਨੂੰ ਬੰਬ ਧਮਾਕੇ ਦੀ ਧਮਕੀ ਮਿਲੀ ਹੈ। ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਐਹਤਿਆਤ ਵਜੋਂ ਸਕੂਲ ਨੂੰ ਤੁਰੰਤ ਖਾਲੀ ਕਰਵਾ ਦਿੱਤਾ ਗਿਆ।

ਜਲੰਧਰ ਪੁਲਿਸ ਅਨੁਸਾਰ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਕੂਲ ਵਿੱਚ ਛੁੱਟੀ ਕਰ ਦਿੱਤੀ ਗਈ ਅਤੇ ਪੂਰੀ ਇਮਾਰਤ ਦੀ ਤਲਾਸ਼ੀ ਲਈ ਜਾ ਰਹੀ ਹੈ। ਇਸ ਦੌਰਾਨ ਮਾਪਿਆਂ ਵਿੱਚ ਚਿੰਤਾ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਰਿਹਾ। ਖ਼ਾਸ ਗੱਲ ਇਹ ਹੈ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਜਲੰਧਰ ਦੌਰੇ ‘ਤੇ ਹਨ, ਜਿਸ ਕਾਰਨ ਸ਼ਹਿਰ ਵਿੱਚ ਪਹਿਲਾਂ ਹੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ। ਇਸ ਦੇ ਬਾਵਜੂਦ ਸਕੂਲ ਨੂੰ ਧਮਕੀ ਭਰੀ ਈ-ਮੇਲ ਮਿਲਣ ਨਾਲ ਸੁਰੱਖਿਆ ਏਜੰਸੀਆਂ ਵੀ ਚੌਕਸ ਹੋ ਗਈਆਂ ਹਨ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਬੀਐਸਐਫ ਚੌਂਕ ਨੇੜੇ ਸਕੂਟੀ ਵਿੱਚ ਧਮਾਕਾ ਹੋਇਆ ਸੀ, ਜਦਕਿ ਅੰਮ੍ਰਿਤਸਰ ਆਰਮੀ ਇਲਾਕੇ ਦੇ ਬਾਹਰ ਵੀ ਬਲਾਸਟ ਦੀ ਘਟਨਾ ਸਾਹਮਣੇ ਆ ਚੁੱਕੀ ਹੈ। ਇਸ ਕਾਰਨ ਪੰਜਾਬ ਵਿੱਚ ਲਗਾਤਾਰ ਆ ਰਹੀਆਂ ਧਮਕੀਆਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ।

ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਫੋਨ ਅਤੇ ਸੁਨੇਹੇ ਰਾਹੀਂ ਜਾਣਕਾਰੀ ਦਿੱਤੀ ਗਈ ਕਿ ਸੁਰੱਖਿਆ ਕਾਰਨਾਂ ਕਰਕੇ ਬੱਚਿਆਂ ਦੀ ਛੁੱਟੀ ਕੀਤੀ ਜਾ ਰਹੀ ਹੈ ਅਤੇ ਉਹ 10 ਵਜੇ ਤੱਕ ਬੱਚਿਆਂ ਨੂੰ ਸਕੂਲ ਤੋਂ ਲੈ ਜਾਣ। ਇਸ ਦੌਰਾਨ ਕਈ ਮਾਪੇ ਘਬਰਾਏ ਹੋਏ ਸਕੂਲ ਪਹੁੰਚੇ। ਸਕੂਲ ਦੇ ਇੱਕ ਅੱਠਵੀਂ ਜਮਾਤ ਦੇ ਵਿਦਿਆਰਥੀ ਨੇ ਕਿਹਾ ਕਿ ਸਕੂਲ ਨੂੰ ਤਿੰਨ ਤੋਂ ਚਾਰ ਵਾਰ ਧਮਕੀਆਂ ਮਿਲ ਚੁੱਕੀਆਂ ਹਨ ਅਤੇ ਹਰ ਵਾਰ ਛੁੱਟੀ ਕਰਨੀ ਪੈਂਦੀ ਹੈ। ਉਸ ਨੇ ਪ੍ਰਸ਼ਾਸਨ ਤੋਂ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਡਾਕਟਰ ਨਿਪੁਣ ਖੰਨਾ ਨੇ ਕਿਹਾ ਕਿ ਸਕੂਲ ਵੱਲੋਂ ਕਿਸੇ ਅਣਚਾਹੀ ਘਟਨਾ ਦੀ ਸੰਭਾਵਨਾ ਨੂੰ ਦੇਖਦਿਆਂ ਛੁੱਟੀ ਦਾ ਸੁਨੇਹਾ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਮਿਲ ਰਹੀਆਂ ਧਮਕੀਆਂ ਚਿੰਤਾ ਦਾ ਵਿਸ਼ਾ ਬਣਦੀਆਂ ਜਾ ਰਹੀਆਂ ਹਨ। ਪੁਲਿਸ ਅਧਿਕਾਰੀ ਸਕੂਲ ਪ੍ਰਬੰਧਨ ਨਾਲ ਮੀਟਿੰਗ ਕਰਕੇ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande