ਵਿਧਾਇਕ ਨਰਿੰਦਰਪਾਲ ਸਵਨਾ ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ, ਮੌਕੇ ’ਤੇ ਕੀਤਾ ਹੱਲ
ਫਾਜ਼ਿਲਕਾ, 07 ਮਈ (ਹਿੰ.ਸ.)। ਵਿਧਾਇਕ ਫਾਜ਼ਿਲਕਾ ਨਰਿੰਦਰਪਾਲ ਸਿੰਘ ਸਵਨਾ ਨਗਰ ਕੌਂਸਲ ਦਫਤਰ ਫਾਜ਼ਿਲਕਾ ਵਿਖੇ ਫਾਜ਼ਿਲਕਾ ਦੇ ਲੋਕਾਂ ਨੂੰ ਮਿਲੇ, ਜਿਥੇ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆ ਤੇ ਮੁਸ਼ਕਿਲਾਂ ਦਾ ਮੌਕੇ ਤੇ ਹੱਲ ਕੀਤਾ। ਇਸ ਮੌਕੇ ਬੋਲਦਿਆ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਸ਼
ਵਿਧਾਇਕ ਨਰਿੰਦਰਪਾਲ ਸਵਨਾ ਨੇ ਨਗਰ ਕੌਂਸਲ ਫਾਜ਼ਿਲਕਾ ਵਿਖੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ ਤੇ ਸਮੱਸਿਆਵਾਂ, ਮੌਕੇ ’ਤੇ ਕੀਤਾ ਹੱਲ


ਫਾਜ਼ਿਲਕਾ, 07 ਮਈ (ਹਿੰ.ਸ.)। ਵਿਧਾਇਕ ਫਾਜ਼ਿਲਕਾ ਨਰਿੰਦਰਪਾਲ ਸਿੰਘ ਸਵਨਾ ਨਗਰ ਕੌਂਸਲ ਦਫਤਰ ਫਾਜ਼ਿਲਕਾ ਵਿਖੇ ਫਾਜ਼ਿਲਕਾ ਦੇ ਲੋਕਾਂ ਨੂੰ ਮਿਲੇ, ਜਿਥੇ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆ ਤੇ ਮੁਸ਼ਕਿਲਾਂ ਦਾ ਮੌਕੇ ਤੇ ਹੱਲ ਕੀਤਾ।

ਇਸ ਮੌਕੇ ਬੋਲਦਿਆ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਸ਼ਹਿਰ ਦੇ ਜਿਹੜੇ ਵੀ ਵਿਕਾਸ ਦੇ ਕੰਮ ਚੱਲ ਰਹੇ ਹਨ ਉਹ ਆਉਣ ਵਾਲੇ ਦਿਨਾਂ ਵਿੱਚ ਪੂਰੇ ਹੋ ਜਾਣਗੇ। ਇਸ ਤੋਂ ਇਲਾਵਾ ਜਿਹੜੇ ਹੋਰ ਡਿਵੈਲਪਮੈਂਟ ਦੇ ਕੰਮ ਸੜਕਾਂ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਜਾਂ ਸ਼ਹਿਰ ਨੂੰ ਸੁੰਦਰ ਬਣਾਉਣਾ, ਉਸ ਬਾਰੇ ਵੀ ਵਿਚਾਰ ਚਰਚਾ ਹੋਈ ਹੈ ਅਤੇ ਉਹ ਕੰਮ ਵੀ ਜਲਦੀ ਸ਼ੁਰੂ ਕਰਵਾਏ ਜਾਣਗੇ।

ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸੀਵਰੇਜ ਤੇ ਪੀਣ ਵਾਲੇ ਪਾਏ ਪਾਣੀ ਲਈ ਪਾਈਪ ਲਾਈਨ ਦਾ ਕੰਮ ਚੱਲ ਰਿਹਾ ਹੈ ਜੋ ਕਿ ਜਲਦ ਹੀ ਨੇਪਰੇ ਚਾੜਿਆ ਜਾਵੇਗਾ। ਸਰਕਾਰ ਵੱਲੋਂ 7 ਕਰੋੜ ਰੁਪਏ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਲਈ ਅਤੇ 5 ਕਰੋੜ 82 ਲੱਖ ਰੁਪਏ ਨਵਾਂ ਸੀਵਰੇਜ ਸਿਸਟਮ ਲਗਾਉਣ ਲਈ, ਲਗਭਗ 7 ਕਰੋੜ ਰੁਪਏ ਇੰਟਰਲੋਕ ਟਾਈਲਾਂ ਲਗਾਉਣ ਲਈ ਦਿੱਤਾ ਗਿਆ ਹੈ ਉਸ ਤੋਂ ਇਲਾਵਾ ਹੋਰ ਵੀ ਕਰੋੜਾਂ ਦੇ ਫੰਡ ਜਾਰੀ ਕੀਤੇ ਗਏ ਜਿਸ ਨਾਲ ਸ਼ਹਿਰ ਵਿੱਚ ਵਿਕਾਸ ਦੇ ਕੰਮ ਚੱਲ ਰਹੇ ਹਨ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬ ਵਿਚ ਨਗਰ ਕੌਂਸਲ ਚੋਣਾਂ ਹੋਣ ਜਾ ਰਹੀਆਂ ਹਨ।ਜਿਸ ਲਈ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਪੂਰੀ ਤਿਆਰੀ ਕਸ ਲਈ ਹੈ! ਉਹਨਾਂ ਕਿਹਾ ਕਿ ਫਾਜ਼ਲਕਾ ਦੀਆਂ 25 ਵਾਰਡਾਂ ਵਿੱਚ ਵਰਕਰ ਇਲੈਕਸ਼ਨ ਲੜਨ ਲਈ ਤਿਆਰ ਬਰ ਤਿਆਰ ਹਨ।ਉਨ੍ਹਾਂ ਕਿਹਾ ਕਿ ਇਸ ਵਾਰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਫਾਜ਼ਿਲਕਾ ਦੇ ਲੋਕ ਆਮ ਆਦਮੀ ਪਾਰਟੀ ਦਾ ਸਾਥ ਦੇਣਗੇ।

ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਫਤ 600 ਯੂਨਿਟ ਬਿਜਲੀ, 10 ਲੱਖ ਦਾ ਮੁਫ਼ਤ ਇਲਾਜ, ਮਹਿਲਾਵਾਂ ਲਈ 1000 ਤੇ 1500 ਦੀ ਯੋਜਨਾ ਆਦਿ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਫਾਜ਼ਲਕਾ ਸ਼ਹਿਰ ਵਿੱਚ ਘੰਟਾ ਘਰ ਦੇ ਆਸ ਪਾਸ ਸਾਰੀਆਂ ਸੜਕਾਂ ਨਵੀਆਂ ਬਣਾਈਆਂ ਗਈਆਂ ਹਨ। ਰਾਜਾ ਚੌਂਕ ਤੋਂ ਵੱਡਾ ਹਨੁਮਾਨ ਮੰਦਰ ਤੇ ਮਾਰ ਕਾਲਜ ਤੱਕ ਸਾਰੀਆਂ ਨਵੀਆਂ ਸੜਕਾਂ ਬਣਾ ਦਿੱਤੀਆਂ ਗਈਆਂ ਹਨ। ਸ਼ਿਵਪੁਰੀ ਰੋਡ, ਮੇਰੀਆ ਬਾਜ਼ਾਰ ਤੋਂ ਗਾਂਧੀ ਚੌਂਕ ਤੋਂ ਪਟਵਾਰ ਦਫਤਰ ਸੜਕ ਨਵੀ ਬਣਾ ਦਿੱਤੀ ਗਈ।ਇਸ ਤੋਂ ਇਲਾਵਾ ਫਾਜ਼ਿਲਕਾ ਦੀਆਂ ਹੋਰ ਵੀ ਸੜਕਾਂ ਨਵੀਆਂ ਬਣਾ ਦਿੱਤੀਆਂ ਗਈਆਂ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande