
ਫਾਜ਼ਿਲਕਾ, 07 ਮਈ (ਹਿੰ.ਸ.)। ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਦੇ ਗਾਂਧੀ ਨਗਰ ਵਾਰਡ ਨੰ. 15 ਵਿਖੇ ਮੌਜੂਦ ਮੇਨ ਪਾਰਕ ਦੇ ਸੁਧਾਰ ਤੇ ਸੁੰਦਰੀਕਰਨ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਬੋਲਦਿਆ ਵਿਧਾਇਕ ਸਵਨਾ ਨੇ ਇਹ ਪਾਰਕ ਲਾਈਟਾਂ, ਬੈਠਣ ਲਈ ਬੈਂਚ, ਸਾਫ ਪੀਣ ਯੋਗ ਪਾਣੀ ਤੇ ਸੈਰ ਕਰਨ ਲਈ ਘਾਹ ਆਦਿ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈੱਸ ਹੋਵੇਗਾ ਤੇ ਇਹ ਪਾਰਕ ਆਉਣ ਵਾਲੇ 1 ਮਹੀਨੇ ਵਿੱਚ ਪੂਰਾ ਹੋ ਜਾਵੇਗਾ। ਪਾਰਕ ਬਣਨ ਤੋਂ ਬਾਅਦ ਮੁਹੱਲਾ ਗਾਂਧੀ ਨਗਰ ਦੇ ਬਜ਼ੁਰਗ ਤੇ ਬੱਚੇ ਆ ਕੇ ਆਪਣੀਆਂ ਕਸਰਤਾਂ ਤੇ ਮਨੋਰੰਜਨ ਕਰ ਸਕਣਗੇ।
ਉਨ੍ਹਾਂ ਕਿਹਾ ਕਿ ਗਾਂਧੀ ਨਗਰ ਵਾਸੀਆਂ ਦੀ ਬੜੇ ਲੰਬੇ ਸਮੇਂ ਤੋਂ ਮੰਗ ਸੀ ਸਾਡੇ ਪਾਰਕ ਦਾ ਸੁੰਦਰੀਕਰਨ ਕੀਤਾ ਜਾਵੇ ਤੇ ਅੱਜ ਇਨ੍ਹਾਂ ਦੀ ਇਹ ਮੰਗ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਾਡੇ ਹਲਕੇ ਦਾ ਵਿਕਾਸ ਇੰਨਾਂ ਕਿਸੇ ਵੀ ਸਰਕਾਰ ਸਮੇਂ ਨਹੀਂ ਹੋਇਆ ਜਿੰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਮੇਂ ਹੋਇਆ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਸਾਰੇ ਵਿਕਾਸ ਦੇ ਕੰਮ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤੇ ਜਾ ਰਹੇ ਹਨ ਤੇ ਉਨ੍ਹਾਂ ਨੂੰ ਖੁ਼ਸੀ ਹੈ ਸਾਡੇ ਹਲਕੇ ਤੇ ਸ਼ਹਿਰ ਦੇ ਲੋਕ ਅੱਜ ਵੀ ਆਮ ਆਦਮੀ ਪਾਰਟੀ ਦੇ ਨਾਲ ਖੜੇ ਹਨ। ਮੁੱਖ ਮੰਤਰੀ ਵੱਲੋਂ ਵੀ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾ ਰਹੀ ਹੈ। ਉਨ੍ਹਾਂ ਸਹਿਰ ਵਾਸੀਆਂ ਨੂੰ ਵਿਸ਼ਵਾਸ ਦਿਵਾਉਂਦਿਆ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਹਿਰ ਦੇ ਪੈਂਡਿੰਗ ਪਏ ਕੰਮ ਵੀ ਪੂਰੇ ਕੀਤੇ ਜਾਣਗੇ ਚਾਹੇ ਉਹ ਸੜਕਾਂ ਜਾਂ ਹੋਰ ਵਿਕਾਸ ਦੇ ਕੰਮ ਹੀ ਕਿਉਂ ਨਾ ਹੋਣ। ਇਸ ਮੌਕੇ ਵਿਧਾਇਕ ਸਵਨਾ ਦੇ ਨਾਲ ਉਨ੍ਹਾਂ ਦੀ ਧਰਮਤਨੀ ਖੁਸ਼ਬੂ ਸਵਨਾ, ਸਾਬਕਾ ਕੌਂਸਲਰ ਨਿਸ਼ੂ ਡੋਗਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ