ਐਸ.ਸੀ.ਕਮਿਸ਼ਨ ਵਲੋਂ ਸੂ ਮੋਟੋ ਨੋਟਿਸ ਲੈਂਦਿਆਂ ਡਾਇਰੈਕਟਰ ਅਤੇ ਨੋਡਲ ਅਫ਼ਸਰ ਜਨਗਣਨਾ ਪੰਜਾਬ ਤਲਬ
ਚੰਡੀਗੜ੍ਹ, 07 ਮਈ (ਹਿੰ.ਸ.)। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਜਨਗਣਨਾ ਸਬੰਧੀ ਫਾਰਮਾਂ ਵਿੱਚ ਵਾਲਮੀਕਿ ਅਤੇ ਮਜ਼੍ਹਬੀ ਭਾਈਚਾਰੇ ਲਈ ਗ਼ੈਰ ਸਮਾਜਿਕ ਸ਼ਬਦ ਵਰਤਣ ਸਬੰਧੀ ਸੂ ਮੋਟੋ ਕਾਰਵਾਈ ਕਰਦਿਆਂ ਜਨਗਣਨਾ ਕਲਿਆਣ ਵਿਭਾਗ ਪੰਜਾਬ ਦੇ ਡਾਇਰੈਕਟਰ ਅਤੇ ਸੂਬਾ ਨੋਡਲ ਅਫ਼ਸਰ ਨੂੰ ਤਲਬ ਕੀਤਾ ਹੈ। ਇਸ ਸਬ
ਚੇਅਰਮੈਨ ਜਸਵੀਰ ਸਿੰਘ ਗੜ੍ਹੀ


ਚੰਡੀਗੜ੍ਹ, 07 ਮਈ (ਹਿੰ.ਸ.)। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਜਨਗਣਨਾ ਸਬੰਧੀ ਫਾਰਮਾਂ ਵਿੱਚ ਵਾਲਮੀਕਿ ਅਤੇ ਮਜ਼੍ਹਬੀ ਭਾਈਚਾਰੇ ਲਈ ਗ਼ੈਰ ਸਮਾਜਿਕ ਸ਼ਬਦ ਵਰਤਣ ਸਬੰਧੀ ਸੂ ਮੋਟੋ ਕਾਰਵਾਈ ਕਰਦਿਆਂ ਜਨਗਣਨਾ ਕਲਿਆਣ ਵਿਭਾਗ ਪੰਜਾਬ ਦੇ ਡਾਇਰੈਕਟਰ ਅਤੇ ਸੂਬਾ ਨੋਡਲ ਅਫ਼ਸਰ ਨੂੰ ਤਲਬ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਵਾਲਮੀਕਿ ਅਤੇ ਮਜ਼੍ਹਬੀ ਭਾਈਚਾਰੇ ਲਈ ਗ਼ੈਰ ਸਮਾਜਿਕ ਸ਼ਬਦਾ ਦੀ ਵਰਤੋਂ ਸਬੰਧੀ ਸੋਸ਼ਲ ਮੀਡੀਆ ਤੇ ਅਖਬਾਰਾਂ ਰਾਹੀਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਜਿਸ ਸਬੰਧੀ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦਿਆਂ ਮਿਤੀ 13-05-2026 ਡਾ. ਨਵਜੋਤ ਖੋਸਾ ਡਾਇਰੈਕਟਰ ਜਨਗਣਨਾ ਕਲਿਆਣ ਵਿਭਾਗ ਪੰਜਾਬ ਅਤੇ ਜਨਗਣਨਾ ਕਲਿਆਣ ਵਿਭਾਗ ਪੰਜਾਬ ਦੇ ਨੋਡਲ ਅਫ਼ਸਰ ਮਨਜੀਤ ਸਿੰਘ ਬਰਾੜ ਨੂੰ ਕਮਿਸ਼ਨ ਦਫਤਰ ਵਿਖੇ ਨਿੱਜੀ ਪੱਧਰ 'ਤੇ ਤਲਬ ਕੀਤਾ ਗਿਆ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande