ਕਪੂਰਥਲਾ ‘ਚ 500 ਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
ਕਪੂਰਥਲਾ, 07 ਮਈ (ਹਿੰ.ਸ.)| ਕਪੂਰਥਲਾ ਸੀਆਈਏ ਸਟਾਫ ਨੇ ਨਾਕਾਬੰਦੀ ਦੌਰਾਨ ਕਾਰਵਾਈ ਕਰਦਿਆਂ 500 ਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਅਦਾਲਤ ਵਿੱਚ ਪੇਸ਼ ਕਰਕੇ ਤਿ
ਕਪੂਰਥਲਾ ‘ਚ 500 ਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ


ਕਪੂਰਥਲਾ, 07 ਮਈ (ਹਿੰ.ਸ.)|

ਕਪੂਰਥਲਾ ਸੀਆਈਏ ਸਟਾਫ ਨੇ ਨਾਕਾਬੰਦੀ ਦੌਰਾਨ ਕਾਰਵਾਈ ਕਰਦਿਆਂ 500 ਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਰਿਮਾਂਡ ਵੀ ਹਾਸਲ ਕੀਤਾ ਹੈ। ਇਸ ਸਬੰਧੀ ਪੁਸ਼ਟੀ ਐਸਪੀ (ਡੀ) ਹਰਿੰਦਰ ਸਿੰਘ ਨੇ ਕੀਤੀ।

ਐਸਪੀ (ਡੀ) ਹਰਿੰਦਰ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ ਦੇ ਇੰਚਾਰਜ ਐਸਆਈ ਰਮਨ ਕੁਮਾਰ ਆਪਣੀ ਟੀਮ ਸਮੇਤ ਮੁਸ਼ਕਵੇਦ ਚੌਕ ਵਿਖੇ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੂੰ ਇੱਕ ਖੁਫੀਆ ਸੂਚਨਾ ਮਿਲੀ ਕਿ ਪਿੰਡ ਡੋਗਰਾਂਵਾਲ ਦੇ ਰਹਿਣ ਵਾਲੇ ਲਾਡੀ ਸਿੰਘ ਅਤੇ ਰਾਮ ਸਿੰਘ ਵੱਡੇ ਪੱਧਰ ‘ਤੇ ਹੈਰੋਇਨ ਦੀ ਤਸਕਰੀ ਕਰਦੇ ਹਨ। ਸੂਚਨਾ ਅਨੁਸਾਰ ਦੋਵੇਂ ਮੁਲਜ਼ਮ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪਿੰਡ ਹਮੀਰਾ ਅਤੇ ਲਖਣ ਕਲਾਂ ਰਾਹੀਂ ਕਪੂਰਥਲਾ ਸ਼ਹਿਰ ਵਿੱਚ ਕਿਸੇ ਵਿਅਕਤੀ ਨੂੰ ਨਸ਼ੇ ਦੀ ਖੇਪ ਸਪਲਾਈ ਕਰਨ ਆ ਰਹੇ ਸਨ। ਇਸ ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮ ਨੇ ਪਿੰਡ ਲਖਣ ਕਲਾਂ ਰੋਡ ‘ਤੇ ਸ੍ਰੀ ਆਨੰਦਪੁਰ ਸਾਹਿਬ ਖਾਲਸਾ ਅਕੈਡਮੀ ਨੇੜੇ ਨਾਕਾਬੰਦੀ ਕਰ ਦਿੱਤੀ।

ਕੁਝ ਸਮੇਂ ਬਾਅਦ ਇੱਕ ਮੋਟਰਸਾਈਕਲ ‘ਤੇ ਦੋ ਨੌਜਵਾਨ ਆਉਂਦੇ ਦਿਖਾਈ ਦਿੱਤੇ। ਪੁਲਿਸ ਨੂੰ ਦੇਖਦੇ ਹੀ ਉਹ ਘਬਰਾ ਗਏ ਅਤੇ ਵਾਪਸ ਮੁੜ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ, ਪਰ ਪੁਲਿਸ ਟੀਮ ਨੇ ਤੁਰੰਤ ਪਿੱਛਾ ਕਰਕੇ ਦੋਵਾਂ ਨੂੰ ਕਾਬੂ ਕਰ ਲਿਆ। ਐਸਪੀ (ਡੀ) ਨੇ ਦੱਸਿਆ ਕਿ ਡੀਐਸਪੀ ਸਬ ਡਿਵੀਜ਼ਨ ਡਾ. ਸ਼ੀਤਲ ਸਿੰਘ ਦੀ ਮੌਜੂਦਗੀ ਵਿੱਚ ਤਲਾਸ਼ੀ ਦੌਰਾਨ ਰਾਮ ਸਿੰਘ ਕੋਲੋਂ 200 ਗ੍ਰਾਮ ਹੈਰੋਇਨ ਅਤੇ ਲਾਡੀ ਸਿੰਘ ਕੋਲੋਂ 300 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਅਨੁਸਾਰ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande