ਲੁਧਿਆਣਾ ਦੇ ਸਾਹਨੇਵਾਲ ਵਿੱਚ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ
ਲੁਧਿਆਣਾ, 07 ਮਈ (ਹਿੰ.ਸ.)| ਲੁਧਿਆਣਾ ਦੇ ਸਾਹਨੇਵਾਲ ਇਲਾਕੇ ਵਿੱਚ ਪਿੰਡ ਨੰਦਪੁਰ ਨੇੜੇ ਬੁੱਧਵਾਰ ਦੇਰ ਰਾਤ ਭਾਰਤ ਪੈਟਰੋਲ ਪੰਪ ਕੋਲ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 33 ਸਾਲਾ ਨੌਜਵਾਨ ਦੀ ਮੌਤ ਹੋ ਗਈ। ਹਾਦਸਾ ਸੜਕ ਦੇ ਵਿਚਕਾਰ ਬਿਨਾਂ ਕਿਸੇ ਚੇਤਾਵਨੀ ਸੰਕੇਤ ਜਾਂ ਪਾਰਕਿੰਗ ਲਾਈਟ ਦੇ ਖੜ੍ਹੇ ਟਰੱਕ ਕੰਟੇਨਰ
ਲੁਧਿਆਣਾ ਦੇ ਸਾਹਨੇਵਾਲ ਵਿੱਚ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ


ਲੁਧਿਆਣਾ, 07 ਮਈ (ਹਿੰ.ਸ.)| ਲੁਧਿਆਣਾ ਦੇ ਸਾਹਨੇਵਾਲ ਇਲਾਕੇ ਵਿੱਚ ਪਿੰਡ ਨੰਦਪੁਰ ਨੇੜੇ ਬੁੱਧਵਾਰ ਦੇਰ ਰਾਤ ਭਾਰਤ ਪੈਟਰੋਲ ਪੰਪ ਕੋਲ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 33 ਸਾਲਾ ਨੌਜਵਾਨ ਦੀ ਮੌਤ ਹੋ ਗਈ। ਹਾਦਸਾ ਸੜਕ ਦੇ ਵਿਚਕਾਰ ਬਿਨਾਂ ਕਿਸੇ ਚੇਤਾਵਨੀ ਸੰਕੇਤ ਜਾਂ ਪਾਰਕਿੰਗ ਲਾਈਟ ਦੇ ਖੜ੍ਹੇ ਟਰੱਕ ਕੰਟੇਨਰ ਨਾਲ ਟਕਰਾਉਣ ਕਾਰਨ ਵਾਪਰਿਆ। ਪੁਲਿਸ ਨੇ ਅਣਪਛਾਤੇ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਦੀ ਪਛਾਣ ਪਵਨ ਸ਼ਰਮਾ ਵਜੋਂ ਹੋਈ ਹੈ, ਜੋ ਪੇਸ਼ੇ ਤੋਂ ਡਰਾਈਵਰ ਸੀ। ਜਾਣਕਾਰੀ ਅਨੁਸਾਰ ਪਵਨ ਲੁਧਿਆਣਾ ਵਿੱਚ ਕੰਮ ਮੁਕਾਉਣ ਤੋਂ ਬਾਅਦ ਆਪਣੇ ਘਰ ਸਾਹਨੇਵਾਲ ਵਾਪਸ ਆ ਰਿਹਾ ਸੀ।

ਸਾਹਨੇਵਾਲ ਕਲਾਂ ਦੇ ਰਹਿਣ ਵਾਲੇ ਪ੍ਰਿੰਸ ਕੁਮਾਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ 5 ਮਈ ਨੂੰ ਉਹ ਅਤੇ ਉਸਦਾ ਦੋਸਤ ਪਵਨ ਸ਼ਰਮਾ ਆਪਣੇ-ਆਪਣੇ ਮੋਟਰਸਾਈਕਲਾਂ ‘ਤੇ ਘਰ ਵਾਪਸ ਜਾ ਰਹੇ ਸਨ। ਜਦੋਂ ਉਹ ਪਿੰਡ ਨੰਦਪੁਰ ਨੇੜੇ ਭਾਰਤ ਪੈਟਰੋਲ ਪੰਪ ਕੋਲ ਪਹੁੰਚੇ ਤਾਂ ਸੜਕ ਦੇ ਵਿਚਕਾਰ ਇੱਕ ਟਰੱਕ ਕੰਟੇਨਰ ਬਿਨਾਂ ਕਿਸੇ ਪਾਰਕਿੰਗ ਲਾਈਟ ਜਾਂ ਚੇਤਾਵਨੀ ਬੋਰਡ ਦੇ ਖੜ੍ਹਾ ਸੀ।

ਹਨ੍ਹੇਰੀ ਹੋਣ ਕਾਰਨ ਅਤੇ ਕੋਈ ਸੰਕੇਤ ਨਾ ਹੋਣ ਕਰਕੇ ਪਵਨ ਦਾ ਮੋਟਰਸਾਈਕਲ ਸਿੱਧਾ ਕੰਟੇਨਰ ਦੇ ਪਿਛਲੇ ਹਿੱਸੇ ਨਾਲ ਟਕਰਾ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਪਵਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪਵਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਉਹ ਵਿਆਹਿਆ ਹੋਇਆ ਸੀ ਅਤੇ ਆਪਣੇ ਪਿੱਛੇ ਦੋ ਛੋਟੇ ਬੱਚੇ ਛੱਡ ਗਿਆ ਹੈ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਸਾਹਨੇਵਾਲ ਪੁਲਿਸ ਨੇ ਪ੍ਰਿੰਸ ਕੁਮਾਰ ਦੇ ਬਿਆਨਾਂ ਦੇ ਆਧਾਰ ‘ਤੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 285, 106 ਅਤੇ 324(4) ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਅਤੇ ਟਰੱਕ ਨੰਬਰ ਦੇ ਆਧਾਰ ‘ਤੇ ਫਰਾਰ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande